24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪੰਜਾਬ ਦੀ ਜਵਾਨੀ, ਕਿਸਾਨੀ ਅਤੇ ਖੁਸ਼ਹਾਲੀ ਬਚਾਉਣ ਲਈ ਹੋਇਆ ਭਾਜਪਾ-ਅਕਾਲੀ ਗੱਠਜੋੜ - ਰਾਣਾ ਸੋਢੀ

ਫ਼ਿਰੋਜ਼ਪੁਰ, 24 ਨਵੰਬਰ (ਸੁਖਵਿੰਦਰ ਸਿੰਘ)- ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ, ਕਰਜ਼ਿਆਂ ਹੇਠ ਦੱਬੀ ਕਿਸਾਨੀ ਨੂੰ ਬਚਾਉਣ ਅਤੇ ਸੂਬੇ ਦੀ ਖੁਸ਼ਹਾਲੀ ਮੁੜ ਬਹਾਲ ਕਰਨ ਦੇ ਮਕਸਦ ਨਾਲ ਭਾਜਪਾ ਅਤੇ ਅਕਾਲੀ ਦਲ ਵਿਚਕਾਰ ਗੱਠਜੋੜ ਹੋਇਆ ਹੈ। ਇਹ ਗੱਲ ਸਾਬਕਾ ਮੰਤਰੀ ਪੰਜਾਬ ਅਤੇ ਭਾਜਪਾ ਦੇ ਸੀਨੀਅਰ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਹੀ।

ਫ਼ਿਰੋਜ਼ਪੁਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਜਪਾ ਦੇ ਸੀਨੀਅਰ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਭਾਜਪਾ ਕੌਂਸਲਰ। ਤਸਵੀਰ-ਸੁਖਵਿੰਦਰ ਸਿੰਘ 25-11-2026
ਫ਼ਿਰੋਜ਼ਪੁਰ, 24 ਨਵੰਬਰ (ਸੁਖਵਿੰਦਰ ਸਿੰਘ)- ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ, ਕਰਜ਼ਿਆਂ ਹੇਠ ਦੱਬੀ ਕਿਸਾਨੀ ਨੂੰ ਬਚਾਉਣ ਅਤੇ ਸੂਬੇ ਦੀ ਖੁਸ਼ਹਾਲੀ ਮੁੜ ਬਹਾਲ ਕਰਨ ਦੇ ਮਕਸਦ ਨਾਲ ਭਾਜਪਾ ਅਤੇ ਅਕਾਲੀ ਦਲ ਵਿਚਕਾਰ ਗੱਠਜੋੜ ਹੋਇਆ ਹੈ। ਇਹ ਗੱਲ ਸਾਬਕਾ ਮੰਤਰੀ ਪੰਜਾਬ ਅਤੇ ਭਾਜਪਾ ਦੇ ਸੀਨੀਅਰ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਹੀ। ਉਨ੍ਹਾਂ ਇਸ ਗੱਠਜੋੜ ਨੂੰ ਇਤਿਹਾਸਕ ਕਰਾਰ ਦਿੰਦਿਆਂ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਦੀ ਆਵਾਜ਼ ਅਤੇ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਹੋਇਆ ਹੈ। ਰਾਣਾ ਸੋਢੀ ਨੇ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਦਾ ਇਹ ਗੱਠਜੋੜ ਕਿਸੇ ਸਿਆਸੀ ਲਾਹੇ ਜਾਂ ਸੱਤਾ ਹਾਸਲ ਕਰਨ ਲਈ ਨਹੀਂ ਕੀਤਾ ਗਿਆ। ਇਸ ਦਾ ਮਕਸਦ ਇਹ ਤੈਅ ਕਰਨਾ ਨਹੀਂ ਕਿ ਮੁੱਖ ਮੰਤਰੀ ਕਿਸ ਪਾਰਟੀ ਦਾ ਹੋਵੇਗਾ ਜਾਂ ਸੱਤਾ ਦੀ ਵੰਡ ਕਿਵੇਂ ਹੋਵੇਗੀ, ਸਗੋਂ ਮੁੱਖ ਮਕਸਦ ਪੰਜਾਬ ਦੇ ਜਾਨ-ਮਾਲ ਦੀ ਰਾਖੀ ਅਤੇ ਸੂਬੇ ਨੂੰ ਮੁੜ ਤਰੱਕੀ ਦੀਆਂ ਲੀਹਾਂ ’ਤੇ ਲਿਆਉਣਾ ਹੈ।ਉਨ੍ਹਾਂ ਕਿਹਾ ਕਿ ਅੱਜ ਪੰਜਾਬ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਨਸ਼ਿਆਂ ਕਾਰਨ ਜਵਾਨੀ ਬਰਬਾਦ ਹੋ ਰਹੀ ਹੈ, ਕਿਸਾਨੀ ਕਰਜ਼ਿਆਂ ਦੇ ਬੋਝ ਹੇਠ ਦੱਬੀ ਹੋਈ ਹੈ ਅਤੇ ਕਤਲੋਗਾਰਤ ਤੇ ਅਪਰਾਧਿਕ ਘਟਨਾਵਾਂ ਨੇ ਲੋਕਾਂ ਵਿਚ ਚਿੰਤਾ ਦਾ ਮਾਹੌਲ ਪੈਦਾ ਕੀਤਾ ਹੋਇਆ ਹੈ। ਇਸ ਤੋਂ ਇਲਾਵਾ ਗੈਂਗਸਟਰਵਾਦ ਅਤੇ ਭ੍ਰਿਸ਼ਟਾਚਾਰ ਵੀ ਸੂਬੇ ਦੀ ਤਰੱਕੀ ਵਿੱਚ ਵੱਡੀਆਂ ਰੁਕਾਵਟਾਂ ਹਨ। ਇਨ੍ਹਾਂ ਸਮੱਸਿਆਵਾਂ ਕਾਰਨ ਪੰਜਾਬ ਆਰਥਿਕ ਅਤੇ ਸਮਾਜਿਕ ਪੱਖੋਂ ਪਿੱਛੇ ਜਾ ਰਿਹਾ ਹੈ। ਰਾਣਾ ਸੋਢੀ ਨੇ ਕਿਹਾ ਕਿ ਪੰਜਾਬ ਵਿਚੋਂ ਨਸ਼ਿਆਂ, ਗੈਂਗਸਟਰਵਾਦ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨਾ ਸਮੇਂ ਦੀ ਮੁੱਖ ਲੋੜ ਹੈ। ਭਾਜਪਾ ਅਤੇ ਅਕਾਲੀ ਦਾ ਗੱਠਜੋੜ ਪੰਜਾਬ ਦੀ ਜਵਾਨੀ, ਕਿਸਾਨੀ ਅਤੇ ਆਮ ਲੋਕਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦੀ ਦਿਸ਼ਾ ਵਿਚ ਇਕ ਸਾਂਝਾ ਯਤਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਖੁਸ਼ਹਾਲ ਬਣਾਉਣ ਲਈ ਸੂਬੇ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਸਭ ਤੋਂ ਜ਼ਰੂਰੀ ਹੈ। ਰਾਣਾ ਸੋਢੀ ਨੇ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਭਾਜਪਾ ਅਤੇ ਅਕਾਲੀ ਦਲ ਵਲੋਂ ਇੱਕ ਅਹਿਮ ਸਾਂਝੀ ਰੈਲੀ ਕੀਤੀ ਜਾਵੇਗੀ। ਜਿਸ ਦੇ ਮੰਚ ਤੋਂ ਪੰਜਾਬ ਦੇ ਲੋਕਾਂ ਨੂੰ ਗੱਠਜੋੜ ਦੀਆਂ ਨੀਤੀਆਂ, ਮਨੋਰਥਾਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਵਿਸਥਾਰ ਨਾਲ ਸੁਨੇਹਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ-ਅਕਾਲੀ ਦਲ ਗੱਠਜੋੜ ਦੀ ਸਰਕਾਰ ਬਣਨ ’ਤੇ ਲੋਕਾਂ ਨਾਲ ਕੀਤੇ ਜਾਣ ਵਾਲੇ ਵਾਅਦਿਆਂ ਅਤੇ ਪੰਜਾਬ ਦੀ ਤਰੱਕੀ ਲਈ ਉਲੀਕੇ ਗਏ ਟੀਚਿਆਂ ਨੂੰ ਪੂਰਾ ਕੀਤਾ ਜਾਵੇਗਾ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਕੱਢੀ ਅਗਲੀ ਖ਼ਬਰ ਰਾਜਨੀਤਕ ਪਾਰਟੀਆਂ ਵਲੋਂ ਸੋਸ਼ਲ ਮੀਡੀਆ ’ ਤੇ ਏ . ਆਈ . ਵੀਡੀਓ ਨਾਲ ਇਕ ਦੂਸਰੀ ਪਾਰਟੀ ਦੇ ਖਿਲਾਫ਼ ਭੰਡੀ ਪ੍ਰਚਾਰ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।