26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

100 ਗ੍ਰਾਮ ਹੈਰੋਇਨ ਅਤੇ 56,500 ਰੁਪਏ ਡਰੱਗ ਮਨੀ ਸਮੇਤ ਦੋ ਨੌਜਵਾਨ ਕਾਬੂ

ਫ਼ਿਰੋਜ਼ਪੁਰ, 25 ਨਵੰਬਰ (ਰਾਕੇਸ਼ ਚਾਵਲਾ)-ਥਾਣਾ ਕੈਂਟ ਫ਼ਿਰੋਜ਼ਪੁਰ ਦੀ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਸਫਲਤਾ ਹਾਸਲ ਕਰਦਿਆਂ 100 ਗ੍ਰਾਮ ਹੈਰੋਇਨ, 56,500 ਰੁਪਏ ਦੀ ਡਰੱਗ ਮਨੀ ਅਤੇ ਇਕ ਬਰੀਜਾ ਕਾਰ ਸਮੇਤ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵਲੋਂ ਜਾਰੀ ਜਾਣਕਾਰੀ ਅਨੁਸਾਰ 24 ਨਵੰਬਰ 2026 ਨੂੰ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੌਰਾਨ ਯਤੀਮਖ਼ਾਨਾ ਚੌਕ, ਫ਼ਿਰੋਜ਼ਪੁਰ ਕੈਂਟ ਵਿਖੇ ਮੌਜੂਦ ਸਨ।

ਅਜੀਤ ਡੈਸਕ 26-11-2026
ਫ਼ਿਰੋਜ਼ਪੁਰ, 25 ਨਵੰਬਰ (ਰਾਕੇਸ਼ ਚਾਵਲਾ)-ਥਾਣਾ ਕੈਂਟ ਫ਼ਿਰੋਜ਼ਪੁਰ ਦੀ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਸਫਲਤਾ ਹਾਸਲ ਕਰਦਿਆਂ 100 ਗ੍ਰਾਮ ਹੈਰੋਇਨ, 56,500 ਰੁਪਏ ਦੀ ਡਰੱਗ ਮਨੀ ਅਤੇ ਇਕ ਬਰੀਜਾ ਕਾਰ ਸਮੇਤ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵਲੋਂ ਜਾਰੀ ਜਾਣਕਾਰੀ ਅਨੁਸਾਰ 24 ਨਵੰਬਰ 2026 ਨੂੰ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੌਰਾਨ ਯਤੀਮਖ਼ਾਨਾ ਚੌਕ, ਫ਼ਿਰੋਜ਼ਪੁਰ ਕੈਂਟ ਵਿਖੇ ਮੌਜੂਦ ਸਨ। ਇਸੇ ਦੌਰਾਨ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਪਵਨ ਕੁਮਾਰ ਪੁੱਤਰ ਸੁਭਾਸ਼ ਚੰਦਰ ਵਾਸੀ ਪਿੰਡ ਮਲੋਟ ਨੇੜੇ ਗੀਤਾ ਭਵਨ ਮੰਦਿਰ ਥਾਣਾ ਸਦਰ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਰਵੀ ਕੁਮਾਰ ਪੁੱਤਰ ਭੁਪਿੰਦਰ ਸਿੰਘ ਵਾਸੀ ਭੁੱਲਰ ਕਾਲੋਨੀ, ਗਲੀ ਨੰਬਰ 01, ਵਾਰਡ ਨੰਬਰ 2 ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ, ਹਾਲ ਵਾਸੀ ਪਿੰਡ ਮਲੋਟ ਨੇੜੇ ਗੀਤਾ ਭਵਨ ਮੰਦਿਰ ਥਾਣਾ ਸਦਰ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਹੈਰੋਇਨ ਵੇਚਣ ਦੇ ਆਦੀ ਹਨ ਅਤੇ ਇਸ ਸਮੇਂ ਧੋਬੀ ਘਾਟ ਫ਼ਿਰੋਜ਼ਪੁਰ ਕੈਂਟ ਵਿਖੇ ਆਪਣੀ ਚਿੱਟੇ ਰੰਗ ਦੀ ਬਰੀਜਾ ਕਾਰ ਨੰਬਰ ਪੀ.ਬੀ. 53 ਐੱਫ਼. 0445) ਕੋਲ ਖੜ੍ਹੇ ਗਾਹਕਾਂ ਦਾ ਇੰਤਜ਼ਾਰ ਕਰ ਰਹੇ ਹਨ। ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਮੌਕੇ ’ਤੇ ਛਾਪੇਮਾਰੀ ਕੀਤੀ ਅਤੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਅਤੇ ਤਲਾਸ਼ੀ ਦੌਰਾਨ ਪੁਲਿਸ ਨੇ ਉਨ੍ਹਾਂ ਪਾਸੋਂ 100 ਗ੍ਰਾਮ ਹੈਰੋਇਨ, 56,500 ਰੁਪਏ ਡਰੱਗ ਮਨੀ, ਬਰੀਜਾ ਕਾਰ ਅਤੇ 2 ਮੋਬਾਈਲ ਫ਼ੋਨ ਬਰਾਮਦ ਕੀਤੇ ਹਨ। ਥਾਣਾ ਕੈਂਟ ਫ਼ਿਰੋਜ਼ਪੁਰ ਵਿਖੇ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਨੰਬਰ 209 ਮਿਤੀ 24-11-2026 ਨੂੰ ਧਾਰਾ 21 ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਸਰਹੱਦੀ ਖੇਤਰ ਦੇ ਨੌਜਵਾਨ ਤੋਂ 1 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਏ.ਐਨ.ਟੀ.ਐਫ ਦੀ ਟੀਮ ਨੇ ਪਿੰਡ ਦਰੀਏ ਕੇ ਨੇੜਿਓਂ ਕੀਤ... ਅਗਲੀ ਖ਼ਬਰ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਪੰਜਾਬ ਦੇ ਭਵਿੱਖ ਲਈ ਸ਼ੁੱਭ ਸੰਕੇਤ- ਸੁਖਵਿੰਦਰ ਸਿੰਘ ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।