26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਸ਼ਵਨੀ ਗੋਟਿਆਲ ਹੋਣਗੇ ਫਿਰੋਜ਼ਪੁਰ ਦੇ ਨਵੇਂ ਐੱਸ.ਐੱਸ.ਪੀ, ਭੁਪਿੰਦਰ ਸਿੰਘ ਸਿੱਧੂ ਦਾ ਹੋਇਆ ਤਬਾਦਲਾ

ਫ਼ਿਰੋਜ਼ਪੁਰ, 25 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਪੁਲਿਸ ਵਿਚ ਕੀਤੇ ਗਏ ਤਬਾਦਲਿਆਂ ਤਹਿਤ ਅਸ਼ਵਨੀ ਗੋਟਿਆਲ ਨੂੰ ਫ਼ਿਰੋਜ਼ਪੁਰ ਦਾ ਨਵਾਂ ਸੀਨੀਅਰ ਪੁਲਿਸ ਕਪਤਾਨ ਨਿਯੁਕਤ ਕੀਤਾ ਗਿਆ ਹੈ। ਉਹ ਮੌਜੂਦਾ ਐੱਸ.

ਫਿਰੋਜ਼ਪੁਰ ਦੇ ਨਵ ਨਿਯੁਕਤ ਐੱਸ.ਐੱਸ.ਪੀ ਅਸ਼ਵਨੀ ਗੋਟਿਆਲ। 26-11-2026
ਫ਼ਿਰੋਜ਼ਪੁਰ, 25 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਪੁਲਿਸ ਵਿਚ ਕੀਤੇ ਗਏ ਤਬਾਦਲਿਆਂ ਤਹਿਤ ਅਸ਼ਵਨੀ ਗੋਟਿਆਲ ਨੂੰ ਫ਼ਿਰੋਜ਼ਪੁਰ ਦਾ ਨਵਾਂ ਸੀਨੀਅਰ ਪੁਲਿਸ ਕਪਤਾਨ ਨਿਯੁਕਤ ਕੀਤਾ ਗਿਆ ਹੈ। ਉਹ ਮੌਜੂਦਾ ਐੱਸ.ਐੱਸ.ਪੀ ਭੁਪਿੰਦਰ ਸਿੰਘ ਸਿੱਧੂ ਦੀ ਥਾਂ ਲੈਣਗੇ। ਜਿਨ੍ਹਾਂ ਦਾ ਤਬਾਦਲਾ ਐੱਸ.ਐੱਸ.ਪੀ ਮਲੇਰਕੋਟਲਾ ਵਜੋਂ ਕੀਤਾ ਗਿਆ ਹੈ। ਅਸ਼ਵਨੀ ਗੋਟਿਆਲ 2016 ਬੈਚ ਦੇ ਪੰਜਾਬ ਕੇਡਰ ਦੇ ਆਈ.ਪੀ.ਐੱਸ ਅਧਿਕਾਰੀ ਹਨ। ਉਹ ਇਸ ਸਮੇਂ ਸਹਾਇਕ ਇੰਸਪੈਕਟਰ ਜਨਰਲ (ਏ.ਆਈ.ਜੀ), ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐੱਨ.ਟੀ.ਐੱਫ), ਐੱਸ.ਏ.ਐੱਸ ਨਗਰ (ਮੋਹਾਲੀ) ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਨਸ਼ਾ ਤਸਕਰੀ ਵਿਰੁੱਧ ਕਾਰਵਾਈਆਂ ਨਾਲ ਜੁੜੀ ਇਸ ਮਹੱਤਵਪੂਰਨ ਜ਼ਿੰਮੇਵਾਰੀ ਵਿੱਚ ਤਾਇਨਾਤ ਰਹਿਣ ਤੋਂ ਬਾਅਦ ਹੁਣ ਉਨ੍ਹਾਂ ਨੂੰ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦੀ ਪੁਲਿਸ ਦੀ ਕਮਾਨ ਸੌਂਪੀ ਗਈ ਹੈ। ਮੂਲ ਰੂਪ ਵਿਚ ਕਰਨਾਟਕ ਨਾਲ ਸਬੰਧਤ ਅਤੇ ਪੁਲਿਸ ਪ੍ਰਸ਼ਾਸਨ ਵਿਚ ਵੱਖ-ਵੱਖ ਅਹੁਦਿਆਂ ’ਤੇ ਕੰਮ ਕਰਨ ਦਾ ਤਜਰਬਾ ਰੱਖਣ ਵਾਲੇ ਅਸ਼ਵਨੀ ਗੋਟਿਆਲ ਦੀ ਨਿਯੁਕਤੀ ਨੂੰ ਫ਼ਿਰੋਜ਼ਪੁਰ ਪੁਲਿਸ ਪ੍ਰਸ਼ਾਸਨ ਵਿਚ ਅਹਿਮ ਤਬਦੀਲੀ ਵਜੋਂ ਦੇਖਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਇਕ ਸਰਹੱਦੀ ਜ਼ਿਲ੍ਹਾ ਹੋਣ ਕਾਰਨ ਇਥੇ ਨਸ਼ਾ ਤਸਕਰੀ ’ਤੇ ਨਕੇਲ ਕੱਸਣ, ਸਰਹੱਦ ਪਾਰੋਂ ਹੋਣ ਵਾਲੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ, ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀਆਂ ਚੁਣੌਤੀਆਂ ਅਹਿਮ ਹਨ। ਨਵੇਂ ਐੱਸ.ਐੱਸ.ਪੀ ਵਜੋਂ ਅਸ਼ਵਨੀ ਗੋਟਿਆਲ ਸਾਹਮਣੇ ਇਨ੍ਹਾਂ ਚੁਣੌਤੀਆਂ ਨਾਲ ਨਜਿੱਠਣ ਦੀ ਅਹਿਮ ਜ਼ਿੰਮੇਵਾਰੀ ਹੋਵੇਗੀ।
ਪਿਛਲੀ ਖ਼ਬਰ ਕੱਲ੍ਹ ਫ਼ਿਰੋਜ਼ਪੁਰ ਵਿਖੇ ਹੋਣ ਵਾਲੀ ਮੌਕ ਡਰਿੱਲ ਦੀਆਂ ਤਿਆਰੀਆਂ ਸੰਬੰਧੀ ਸਿਵਲ ਡਿਫੈਂਸ ਵਲੋਂ ਸਮੀਖਿਆ ਮੀਟਿੰਗ ਅਗਲੀ ਖ਼ਬਰ ਸਰਹੱਦੀ ਖੇਤਰ ਦੇ ਨੌਜਵਾਨ ਤੋਂ 1 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਏ.ਐਨ.ਟੀ.ਐਫ ਦੀ ਟੀਮ ਨੇ ਪਿੰਡ ਦਰੀਏ ਕੇ ਨੇੜਿਓਂ ਕੀਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।