ਮਾਹਮੂਜੋਈਆ ਟੋਲ ਪਲਾਜ਼ਾ ਨੇੜੇ ਭਿਆਨਕ ਸੜਕ ਹਾਦਸੇ ’ਚ 20 ਸਾਲਾ ਨੌਜਵਾਨ ਦੀ ਮੌਤ ਸੋਢੀ ਪਰਿਵਾਰ ’ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਪਿਆਂ ਦਾ ਇਕਲੌਤਾ ਪੁੱਤਰ ਸੀ ਮ੍ਰਿਤਕ
ਗੋਲੂ ਕਾ ਮੋੜ, 25 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ ’ਤੇ ਮਾਹਮੂਜੋਈਆ ਟੋਲ ਪਲਾਜ਼ਾ ਨੇੜੇ ਬੀਤੀ ਰਾਤ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ 20 ਸਾਲਾ ਨੌਜਵਾਨ ਦੀ ਮੌਤ ਹੋ ਗਈ ਜਦਕਿ ਉਸ ਦੇ ਪਰਿਵਾਰ ਦੇ ਦੋ ਹੋਰ ਮੈਂਬਰ ਜ਼ਖ਼ਮੀ ਹੋ ਗਏ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦਿਲਾ ਰਾਮ ਦੇ ਅਮਰਜੀਤ ਸਿੰਘ ਸੋਢੀ ਦੇ ਪੋਤਰੇ ਜਸਕਰਨ ਸਿੰਘ ਸੋਢੀ (ਕਰੀਬ 20 ਸਾਲ) ਦੀ ਮਾਹਮੂਜੋਈਆ ਟੋਲ ਪਲਾਜ਼ਾ ਨੇੜੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ।
ਅਜੀਤ ਡੈਸਕ
26-11-2026