26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪ.ਸ.ਸ.ਫ. ਬਲਾਕ ਜ਼ੀਰਾ ਦੀ ਚੋਣ ਵਿਚ ਮੰਗਲ ਸਿੰਘ ਸਰਬਸੰਮਤੀ ਨਾਲ ਬਣੇ ਪ੍ਰਧਾਨ

ਜ਼ੀਰਾ, 25 ਨਵੰਬਰ(ਪ੍ਰਤਾਪ ਸਿੰਘ ਹੀਰਾ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406-22-ਬੀ ਚੰਡੀਗੜ੍ਹ ਦੀ ਸੂਬਾ ਫੈਡਰਲ ਕੌਂਸਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪ. ਸ.

ਅਜੀਤ ਡੈਸਕ 26-11-2026
ਜ਼ੀਰਾ, 25 ਨਵੰਬਰ(ਪ੍ਰਤਾਪ ਸਿੰਘ ਹੀਰਾ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406-22-ਬੀ ਚੰਡੀਗੜ੍ਹ ਦੀ ਸੂਬਾ ਫੈਡਰਲ ਕੌਂਸਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪ.ਸ.ਸ.ਫ. ਬਲਾਕ ਜ਼ੀਰਾ ਦੀ ਚੋਣ ਬਲਾਕ ਵਿਕਾਸ ਅਤੇ ਪੰਚਾਇਤ ਵਿਭਾਗ ਦਫ਼ਤਰ ਦੇ ਮੀਟਿੰਗ ਹਾਲ ਵਿਖੇ ਹੋਈ। ਇਸ ਚੋਣ ਇਜਲਾਸ ਵਿਚ ਜ਼ਿਲ੍ਹਾ ਪ੍ਰਧਾਨ ਅਤੇ ਸੂਬਾ ਜ਼ੋਨਲ ਪ੍ਰੈੱਸ ਸਕੱਤਰ ਗੁਰਦੇਵ ਸਿੰਘ ਸਿੱਧੂ, ਸੂਬਾ ਸਹਾਇਕ ਸਕੱਤਰ ਬਲਵਿੰਦਰ ਸਿੰਘ ਭੁੱਟੋ ਅਤੇ ਅਮਨਦੀਪ ਸ਼ਰਮਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਪੁਰਾਣੀ ਕਮੇਟੀ ਨੂੰ ਭੰਗ ਕਰਦਿਆਂ ਸਮੂਹ ਮੁਲਾਜ਼ਮਾਂ ਦੀ ਸਹਿਮਤੀ ਨਾਲ ਨਵੀਂ ਕਾਰਜਕਾਰਨੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਜਿਸ ਵਿਚ ਸੁਪਰਡੈਂਟ ਮੰਗਲ ਸਿੰਘ ਨੂੰ ਬਲਾਕ ਪ੍ਰਧਾਨ ਚੁਣਿਆ ਗਿਆ ਅਤੇ ਨਵੀਂ ਚੁਣੀ ਗਈ ਟੀਮ ਵਿਚ ਜਨਰਲ ਸਕੱਤਰ ਸਿਮਰਨਜੀਤ ਸਿੰਘ, ਵਿੱਤ ਸਕੱਤਰ ਕਨਵਰਜੀਤ ਸਿੰਘ,ਸਹਾਇਕ ਵਿੱਤ ਸਕੱਤਰ ਮੱਖਣ ਸਿੰਘ, ਪ੍ਰੈੱਸ ਸਕੱਤਰ ਜੋਗਿੰਦਰ ਸਿੰਘ ਕੜਾਹੇ ਵਾਲਾ,ਸਹਾਇਕ ਪ੍ਰੈੱਸ ਸਕੱਤਰ ਅਜੀਤ ਪਾਲ ਅਤੇ ਨੀਰਜ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਪਟਵਾਰੀ, ਅਮਨਦੀਪ ਸਿੰਘ ਗਿੱਲ, ਪ੍ਰੇਮ ਸਿੰਘ ਘਾਰੂ, ਸੁਖਵਿੰਦਰ ਸਿੰਘ ਬਿੱਲਾ ਅਤੇ ਰਜਿੰਦਰ ਕੁਮਾਰ, ਮੀਤ ਪ੍ਰਧਾਨ ਕੁਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਪ੍ਰਬੋਧ ਸਿੰਘ, ਤਰਸੇਮ ਸਿੰਘ ਸੰਧੂ ਅਤੇ ਅਨਮੋਲ ਸਚਦੇਵਾ, ਜਥੇਬੰਦਕ ਸਕੱਤਰ ਹਰਮੇਸ਼ ਸਿੰਘ, ਸੁਰਜੀਤ ਸਿੰਘ ਗਾਮੇ ਵਾਲੀ, ਪ੍ਰੀਤਮ ਸਿੰਘ, ਗੁਰਪ੍ਰੀਤ ਸਿੰਘ ਅਤੇ ਦਮਨ ਸ਼ਰਮਾ ਨੂੰ ਸ਼ਾਮਿਲ ਕੀਤਾ ਗਿਆ। ਇਸ ਤੋਂ ਇਲਾਵਾਅ ਕਾਰਜਕਾਰੀ ਮੈਂਬਰਾਂ ਵਿਚ ਕਰਨਵੀਰ ਸਿੰਘ, ਰੋਹਿਤ ਸਿੰਗਲਾ, ਜਪਿੰਦਰ ਸਿੰਘ ਸਿੱਧੂ, ਜਤਿੰਦਰ ਸਿੰਘ ਏ.ਪੀ.ਓ., ਜਤਿੰਦਰ ਸਿੰਘ ਟੀ.ਏ., ਸੁਖਵੰਤ ਸਿੰਘ ਬੀ.ਐੱਫ.ਟੀ. ਹਰਦੀਪ ਕੁਮਾਰ ਪਾਸੀ, ਸੁਖਵਿੰਦਰ ਸਿੰਘ, ਜਗਸੀਰ ਸਿੰਘ ਅਤੇ ਸੁਰਜੀਤ ਸਿੰਘ ਆਦਿ ਸ਼ਾਮਿਲ ਕੀਤੇ ਗਏ ਹਨ। ਇਜਲਾਸ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਅਤੇ ਸੂਬਾ ਸਹਾਇਕ ਸਕੱਤਰ ਬਲਵਿੰਦਰ ਸਿੰਘ ਭੁੱਟੋ ਨੇ ਸੂਬਾ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੀ ਸਖ਼ਤ ਨਿਖੇਧੀ ਕੀਤੀ। ਨਵ-ਨਿਯੁਕਤ ਪ੍ਰਧਾਨ ਮੰਗਲ ਸਿੰਘ ਅਤੇ ਸਮੁੱਚੀ ਟੀਮ ਨੇ ਮੁਲਾਜ਼ਮ ਵਰਗ ਨੂੰ ਭਰੋਸਾ ਦਿਵਾਇਆ ਕਿ ਉਹ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਅਤੇ ਮਸਲਿਆਂ ਦੇ ਹੱਲ ਲਈ ਹਮੇਸ਼ਾ ਮੂਹਰਲੀ ਕਤਾਰ ਵਿਚ ਖੜ੍ਹ ਕੇ ਸੰਘਰਸ਼ ਕਰਨਗੇ।
ਪਿਛਲੀ ਖ਼ਬਰ ਜ਼ੀਰਾ ਸ਼ਹਿਰ ਵਿਚ ਨਾਜਾਇਜ਼ ਕਬਜ਼ਿਆਂ ਸੰਬੰਧੀ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੂੰ ਸ਼ਿਕਾਇਤ ਅਗਲੀ ਖ਼ਬਰ ਮੈਰਿਟ ਹੋਲਡਰ ਸਿੱਖਿਆਰਥੀ ਨੂੰ ਸਨਮਾਨਿਤ ਕਰਦੇ ਅਵਤਾਰ ਸਿੰਘ ਠੇਠੀ ਮੈਂਬਰ ਆਈ.ਐੱਮ.ਸੀ ਨਾਲ ਪ੍ਰਿੰਸੀਪਲ ਹਰਦੀਪ ਕੁਮਾਰ ਅਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।