ਵਿਜ਼ਡਮ ਸਕੂਲ ਮੁੱਦਕੀ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਮੁੱਦਕੀ, 25 ਨਵੰਬਰ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੀ ਵਿੱਦਿਅਕ ਸੰਸਥਾ ਵਿਜ਼ਡਮ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਕਾਲਜ ਦੀ ਡਾਇਰੈਕਟਰ ਮੈਡਮ ਸੁਮਨ ਲਤਾ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਸਕੂਲੀ ਬੱਚਿਆਂ ਵਲੋਂ ਪ੍ਰਭਾਤ ਫੇਰੀ ਕੱਢੀ ਗਈ।
ਅਜੀਤ ਡੈਸਕ
26-11-2026