ਰਾਜਨੀਤਿਕ ਪਾਰਟੀਆਂ ਨੇ ਜਨਰਲ ਵਰਗ ਦੇ ਹਿੱਤਾਂ ਦੀ ਰਾਖੀ ਲਈ ਹੁਣ ਤੱਕ ਕੀ ਕੀਤਾ-ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ
ਜਨਰਲ ਵਰਗ ਨਾਲ ਹੋ ਰਹੇ ਵਿਤਕਰੇ ਨੂੰ ਬੰਦ ਕਰਕੇ ਪੰਜਾਬ ਜਨਰਲ ਕੈਟਾਗਰੀ ਕਮਿਸ਼ਨ ਤੁਰੰਤ ਚਾਲੂ ਕਰੇ-ਫੈਡਰੇਸ਼ਨ ਆਗੂ
ਗੁਰੂਹਰਸਹਾਏ, 25 ਨਵੰਬਰ (ਕਪਿਲ ਕੰਧਾਰੀ)-ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਪੰਜਾਬ (ਰਜਿਸਟਰਡ) ਦੇ ਪ੍ਰਧਾਨ ਸੁਖਬੀਰ ਸਿੰਘ, ਇਕਾਈ ਗੁਰੂਹਰਸਹਾਏ ਦੇ ਪ੍ਰਧਾਨ ਕੋਮਲ ਸ਼ਰਮਾ, ਗੁਰਿੰਦਰ ਧਵਨ, ਗੁਰਦਰਸ਼ਨ ਸਿੰਘ, ਰਾਜਦੀਪ ਸਿੰਘ , ਹਰਪ੍ਰੀਤ ਸਿੰਘ ਸੋਢੀ, ਸੰਦੀਪ ਸ਼ਰਮਾ,ਗੁਰਵਿੰਦਰ ਸਿੰਘ,ਮਦਨ ਮੋਹਨ ਕੰਧਾਰੀ ਅਤੇ ਬੂੜ ਚੰਦ ਬਿੰਦਰਾ ਨੇ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਸਵਾਲ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਹੁਣ ਤੱਕ ਜਨਰਲ ਵਰਗ ਦੇ ਹਿੱਤਾਂ ਦੀ ਰਾਖੀ ਅਤੇ ਇਸ ਵਰਗ ਨੂੰ ਬਣਦੇ ਹੱਕ ਦਿਵਾਉਣ ਲਈ ਕੀ ਕੰਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜਨਰਲ ਵਰਗ ਦੇ ਮੁੱਦਿਆਂ ਨੂੰ ਲੈ ਕੇ ਰਾਜਨੀਤਿਕ ਪਾਰਟੀਆਂ ਵਲੋਂ ਲਗਾਤਾਰ ਅਣਦੇਖੀ ਕੀਤੀ ਜਾਂਦੀ ਰਹੀ ਹੈ, ਜਿਸ ਕਾਰਨ ਇਸ ਵਰਗ ਦੇ ਲੋਕਾਂ ਵਿਚ ਨਿਰਾਸ਼ਾ ਅਤੇ ਰੋਸ ਵਧ ਰਿਹਾ ਹੈ।
ਪ
ਪੰਜਾਬ ਪ੍ਰਧਾਨ ਸੁਖਬੀਰ ਸਿੰਘ
26-11-2026
ਗੁਰੂਹਰਸਹਾਏ, 25 ਨਵੰਬਰ (ਕਪਿਲ ਕੰਧਾਰੀ)-ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਪੰਜਾਬ (ਰਜਿਸਟਰਡ) ਦੇ ਪ੍ਰਧਾਨ ਸੁਖਬੀਰ ਸਿੰਘ, ਇਕਾਈ ਗੁਰੂਹਰਸਹਾਏ ਦੇ ਪ੍ਰਧਾਨ ਕੋਮਲ ਸ਼ਰਮਾ, ਗੁਰਿੰਦਰ ਧਵਨ, ਗੁਰਦਰਸ਼ਨ ਸਿੰਘ, ਰਾਜਦੀਪ ਸਿੰਘ , ਹਰਪ੍ਰੀਤ ਸਿੰਘ ਸੋਢੀ, ਸੰਦੀਪ ਸ਼ਰਮਾ,ਗੁਰਵਿੰਦਰ ਸਿੰਘ,ਮਦਨ ਮੋਹਨ ਕੰਧਾਰੀ ਅਤੇ ਬੂੜ ਚੰਦ ਬਿੰਦਰਾ ਨੇ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਸਵਾਲ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਹੁਣ ਤੱਕ ਜਨਰਲ ਵਰਗ ਦੇ ਹਿੱਤਾਂ ਦੀ ਰਾਖੀ ਅਤੇ ਇਸ ਵਰਗ ਨੂੰ ਬਣਦੇ ਹੱਕ ਦਿਵਾਉਣ ਲਈ ਕੀ ਕੰਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜਨਰਲ ਵਰਗ ਦੇ ਮੁੱਦਿਆਂ ਨੂੰ ਲੈ ਕੇ ਰਾਜਨੀਤਿਕ ਪਾਰਟੀਆਂ ਵਲੋਂ ਲਗਾਤਾਰ ਅਣਦੇਖੀ ਕੀਤੀ ਜਾਂਦੀ ਰਹੀ ਹੈ, ਜਿਸ ਕਾਰਨ ਇਸ ਵਰਗ ਦੇ ਲੋਕਾਂ ਵਿਚ ਨਿਰਾਸ਼ਾ ਅਤੇ ਰੋਸ ਵਧ ਰਿਹਾ ਹੈ। ਫੈਡਰੇਸ਼ਨ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਵੀ ਜਨਰਲ ਵਰਗ ਨੂੰ ਅਣਗੌਲਿਆ ਕਰਨ ਵਾਲੀ ਨੀਤੀ ’ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੇ ਸਮੇਂ ਪੰਜਾਬ ਵਿਚ ਬਣਾਇਆ ਗਿਆ ਜਨਰਲ ਕੈਟਾਗਰੀ ਕਮਿਸ਼ਨ ਅਜੇ ਤੱਕ ਚਾਲੂ ਨਹੀਂ ਕੀਤਾ ਗਿਆ, ਜਦਕਿ ਫੈਡਰੇਸ਼ਨ ਵਲੋਂ ਇਸ ਨੂੰ ਸਰਗਰਮ ਕਰਨ ਦੀ ਮੰਗ ਵਾਰ-ਵਾਰ ਉਠਾਈ ਜਾ ਰਹੀ ਹੈ। ਆਗੂਆਂ ਨੇ ਸਵਾਲ ਕੀਤਾ ਕਿ ਜਦੋਂ ਪੰਜਾਬ ਵਿਚ ਹੋਰ ਵਰਗਾਂ ਅਤੇ ਸ਼੍ਰੇਣੀਆਂ ਨਾਲ ਸਬੰਧਤ ਕਮਿਸ਼ਨ ਕੰਮ ਕਰ ਰਹੇ ਹਨ ਤਾਂ ਜਨਰਲ ਵਰਗ ਲਈ ਬਣਾਏ ਗਏ ਕਮਿਸ਼ਨ ਨੂੰ ਚਾਲੂ ਕਰਨ ਵਿਚ ਦੇਰੀ ਕਿਉਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿੱਤੀ ਸਹਾਇਤਾ ਅਤੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਵਿਚ ਵੀ ਜਨਰਲ ਵਰਗ ਨਾਲ ਵਿਤਕਰੇ ਦੀ ਭਾਵਨਾ ਪਾਈ ਜਾ ਰਹੀ ਹੈ। ਫੈਡਰੇਸ਼ਨ ਇਸ ਤਰ੍ਹਾਂ ਦੀ ਨੀਤੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੀ ਹੈ ਅਤੇ ਮੰਗ ਕਰਦੀ ਹੈ ਕਿ ਸਰਕਾਰੀ ਸਕੀਮਾਂ ਅਤੇ ਸਹੂਲਤਾਂ ਦੇ ਮਾਮਲੇ ਵਿਚ ਸਾਰੇ ਵਰਗਾਂ ਨਾਲ ਨਿਆਂਸੰਗਤ ਵਿਵਹਾਰ ਕੀਤਾ ਜਾਵੇ। ਫੈਡਰੇਸ਼ਨ ਦੇ ਆਗੂਆਂ ਨੇ ਸਪਸ਼ਟ ਕੀਤਾ ਕਿ ਉਨ੍ਹਾਂ ਦੀ ਜਥੇਬੰਦੀ ਕਿਸੇ ਵੀ ਰਾਜਨੀਤਿਕ ਪਾਰਟੀ ਨੂੰ ਫ਼ਾਇਦਾ ਜਾਂ ਨੁਕਸਾਨ ਪਹੁੰਚਾਉਣ ਦੀ ਨੀਅਤ ਨਾਲ ਕੰਮ ਨਹੀਂ ਕਰਦੀ, ਸਗੋਂ ਜਨਰਲ ਵਰਗ ਦੇ ਹੱਕਾਂ, ਮੰਗਾਂ ਅਤੇ ਹਿੱਤਾਂ ਦੀ ਰਾਖੀ ਲਈ ਸੰਘਰਸ਼ ਕਰਦੀ ਹੈ। ਉਨ੍ਹਾਂ ਕਿਹਾ ਕਿ ਜਿਹੜੀ ਵੀ ਰਾਜਨੀਤਿਕ ਪਾਰਟੀ ਜਨਰਲ ਵਰਗ ਦੇ ਹੱਕਾਂ ਨੂੰ ਅਣਗੌਲਿਆ ਕਰੇਗੀ, ਫੈਡਰੇਸ਼ਨ ਉਸ ਦਾ ਸਖ਼ਤ ਵਿਰੋਧ ਕਰੇਗੀ, ਭਾਵੇਂ ਉਹ ਪਾਰਟੀ ਸੱਤਾ ਵਿਚ ਹੋਵੇ ਜਾਂ ਵਿਰੋਧੀ ਧਿਰ ਵਿਚ। ਆਗੂਆਂ ਨੇ ਆਪਣੇ ਪਿਛਲੇ ਸੰਘਰਸ਼ਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਫੈਡਰੇਸ਼ਨ ਵਲੋਂ ਪਿਛਲੀ ਅਕਾਲੀ ਸਰਕਾਰ ਦੇ ਸਮੇਂ ਜਲਾਲਾਬਾਦ ਵਿਖੇ ਲਗਾਤਾਰ ਰੋਸ ਧਰਨਾ ਦੇ ਕੇ ਜਨਰਲ ਵਰਗ ਦੀਆਂ ਮੰਗਾਂ ਨੂੰ ਉਠਾਇਆ ਗਿਆ ਸੀ। ਇਸੇ ਤਰ੍ਹਾਂ ਕਾਂਗਰਸ ਸਰਕਾਰ ਦੇ ਸਮੇਂ, ਜਦੋਂ ਸ.ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਸਨ, ਉਸ ਵੇਲੇ ਸ੍ਰੀ ਚਮਕੌਰ ਸਾਹਿਬ ਵਿਖੇ ਇਕ ਮਹੀਨੇ ਤੋਂ ਵੱਧ ਸਮੇਂ ਤੱਕ ਭੁੱਖ ਹੜਤਾਲ ਕਰਕੇ ਆਪਣੇ ਹੱਕਾਂ ਲਈ ਸੰਘਰਸ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਇਸ ਗੱਲ ਦਾ ਸਬੂਤ ਹਨ ਕਿ ਫੈਡਰੇਸ਼ਨ ਨੇ ਸਮੇਂ-ਸਮੇਂ ’ਤੇ ਸਰਕਾਰਾਂ ਦੀਆਂ ਜਨਰਲ ਵਰਗ ਪ੍ਰਤੀ ਨੀਤੀਆਂ ਦਾ ਵਿਰੋਧ ਕੀਤਾ ਹੈ। ਫੈਡਰੇਸ਼ਨ ਨੇ ਮੌਜੂਦਾ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਅਜੇ ਵੀ ਸਮਾਂ ਹੈ ਕਿ ਸਰਕਾਰ ਜਨਰਲ ਵਰਗ ਦੀਆਂ ਮੰਗਾਂ ਵੱਲ ਗੰਭੀਰਤਾ ਨਾਲ ਧਿਆਨ ਦੇਵੇ, ਪੰਜਾਬ ਜਨਰਲ ਕੈਟਾਗਰੀ ਕਮਿਸ਼ਨ ਨੂੰ ਤੁਰੰਤ ਚਾਲੂ ਕਰੇ ਅਤੇ ਵਿੱਤੀ ਸਹਾਇਤਾ ਸਮੇਤ ਹੋਰ ਸਰਕਾਰੀ ਭਲਾਈ ਸਕੀਮਾਂ ਵਿਚ ਜਨਰਲ ਵਰਗ ਨਾਲ ਹੋ ਰਹੇ ਵਿਤਕਰੇ ਨੂੰ ਖ਼ਤਮ ਕਰੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਨਾ ਜਾਰੀ ਰੱਖਿਆ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਅੰਤ ਵਿਚ ਫੈਡਰੇਸ਼ਨ ਦੇ ਆਗੂਆਂ ਨੇ ਕਿਹਾ ਕਿ ਜਨਰਲ ਵਰਗ ਹੁਣ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋ ਚੁੱਕਾ ਹੈ ਅਤੇ ਆਪਣੇ ਨਾਲ ਹੋ ਰਹੀਆਂ ਵਧੀਕੀਆਂ ਵਿਰੁੱਧ ਚੁੱਪ ਨਹੀਂ ਬੈਠੇਗਾ। ਉਨ੍ਹਾਂ ਕਿਹਾ ਕਿ ਕੋਈ ਵੀ ਰਾਜਨੀਤਿਕ ਪਾਰਟੀ ਹੋਵੇ, ਉਸ ਨੂੰ ਜਨਰਲ ਵਰਗ ਦੇ ਬਣਦੇ ਹੱਕ ਦੇਣੇ ਪੈਣਗੇ ਅਤੇ ਇਸ ਵਰਗ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕਰਨਾ ਹੁਣ ਸੰਭਵ ਨਹੀਂ ਹੋਵੇਗਾ।