ਮਮਦੋਟ ਸਮੇਤ ਵੱਖ-ਵੱਖ ਪਿੰਡਾਂ ਵਿਚ ਮਨਾਇਆ ਗਿਆ ਪ੍ਰਕਾਸ਼ ਪੁਰਬ
ਮਮਦੋਟ, 25 ਨਵੰਬਰ (ਸੁਖਦੇਵ ਸਿੰਘ ਸੰਗਮ, ਰਾਜਿੰਦਰ ਸਿੰਘ ਹਾਂਡਾ)-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਕਸਬਾ ਮਮਦੋਟ ਸਮੇਤ ਇਲਾਕੇ ਦੇ ਵੱਖ ਵੱਖ ਗੁਰਦੁਆਰਿਆਂ ਵਿਚ ਧਾਰਮਿਕ ਸ਼ਰਧਾ, ਭਾਵਨਾ ਅਤੇ ਆਪਸੀ ਭਾਈਚਾਰਕ ਸਾਂਝ ਨਾਲ ਮਨਾਇਆ ਗਿਆ। ਇਸ ਸਬੰਧੀ ਕਸਬੇ ਦੇ ਗੁਰਦੁਆਰਾ ਸ਼੍ਰੀ ਸਿੰਘ ਸਭਾ ਤੋਂ ਇਲਾਵਾ ਪਿੰਡ ਟਿੱਬੀ ਖੁਰਦ,ਕਰੀ ਕਲਾਂ, ਲੱਖੋਂ ਕਿ ਬਹਿਰਾਮ,ਕਰੀ ਖੁਰਦ,ਖੰਬਾ ਅਤੇ ਬੇਟੂ ਕਦੀਮ ਸਣੇਂ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਸਥਾਨਕ ਕੀਰਤਨੀ ਜਥਿਆਂ ਦੁਆਰਾ ਗੁਰੂ ਨਾਨਕ ਦੇਵ ਜੀ ਦੇ ਜੀਵਨ ਫਲਸਫ਼ੇ ਸਬੰਧੀ ਸੰਗਤਾਂ ਨਾਲ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਨੌਜਵਾਨ ਪੀੜੀ ਨੂੰ ਨਸ਼ਿਆਂ ਦੀ ਅਲਾਮਤ ਨੂੰ ਤਿਆਗ ਕੇ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ।
ਅਜੀਤ ਡੈਸਕ
26-11-2026