ਅਕਾਲੀ - ਭਾਜਪਾ ਗੱਠਜੋੜ ਪੰਜਾਬ ਦੇ ਹਿੱਤਾਂ ਲਈ ਅਹਿਮ ਫ਼ੈਸਲਾ - ਜਿੰਦੂ , ਬੱਬੂ ਫ਼ਿਰੋਜ਼ਪੁਰ ਦਿਹਾਤੀ ਦੇ ਅਕਾਲੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ-ਸੁਖਬੀਰ ਸਿੰਘ ਬਾਦਲ ਨੂੰ ਦਿੱਤੀ ਵਧਾਈ
ਫ਼ਿਰੋਜ਼ਪੁਰ, 25 ਨਵੰਬਰ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਗਠਜੋੜ ਦੀ ਖ਼ਬਰ ਸਾਹਮਣੇ ਆਉਂਦਿਆਂ ਹੀ ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ ਅਕਾਲੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ। ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਫ਼ਿਰੋਜ਼ਪੁਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਅਤੇ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਦੇ ਮੈਂਬਰ ਸੁਰਿੰਦਰ ਸਿੰਘ ਬੱਬੂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਧਾਈ ਦਿੱਤੀ।
ਜੁਗਿੰਦਰ ਸਿੰਘ ਜਿੰਦੂ ਅਤੇ ਸੁਰਿੰਦਰ ਸਿੰਘ ਬੱਬੂ
26-11-2026