ਸਰਪੰਚ ਗੁਰਪ੍ਰੀਤ ਸਿੰਘ ਗੋਪੀ ਕਮਾਲਗੜ੍ਹ ਦੀ ਅਗਵਾਈ ਹੇਠ ‘ਆਪ’ ਦੀ ਰੈਲੀ ’ਚ ਸ਼ਾਮਿਲ ਹੋਣ ਲਈ ਵੱਡਾ ਕਾਫ਼ਲਾ ਰਵਾਨਾ
ਜ਼ੀਰਾ, 26 ਨਵੰਬਰ (ਰਜਨੀਸ਼ ਕਥੂਰੀਆ)- ਆਮ ਆਦਮੀ ਪਾਰਟੀ ਵਲੋਂ ਮੋਗਾ ਵਿਖੇ ਕਰਵਾਈ ਗਈ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਸਰਪੰਚ ਗੁਰਪ੍ਰੀਤ ਸਿੰਘ ਗੋਪੀ ਕਮਾਲਗੜ੍ਹ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਅਤੇ ਸਮਰਥਕਾਂ ਦਾ ਕਾਫ਼ਲਾ ਪੂਰੇ ਉਤਸ਼ਾਹ ਨਾਲ ਰਵਾਨਾ ਹੋਇਆ। ਇਸ ਦੌਰਾਨ ਵੱਡੀ ਗਿਣਤੀ ਵਿਚ ਇਕੱਠੇ ਹੋਏ ਵਰਕਰਾਂ ਅਤੇ ਸਮਰਥਕਾਂ ਵਿਚ ਕਾਫ਼ੀ ਜੋਸ਼ ਤੇ ਉਤਸ਼ਾਹ ਦੇਖਣ ਨੂੰ ਮਿਲਿਆ।
ਅਜੀਤ ਡੈਸਕ
27-11-2026