28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ - ਮਾਮਲਾ ਦਰਜ

ਤਲਵੰਡੀ ਭਾਈ, 27 ਨਵੰਬਰ (ਰਵਿੰਦਰ ਸਿੰਘ ਬਜਾਜ)-ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਵਾਹਨ ਚਲਾਉਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਤਲਵੰਡੀ ਭਾਈ ਦੀ ਪੁਲਿਸ ਨੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਅਜੀਤ ਡੈਸਕ 28-11-2026
ਤਲਵੰਡੀ ਭਾਈ, 27 ਨਵੰਬਰ (ਰਵਿੰਦਰ ਸਿੰਘ ਬਜਾਜ)-ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਵਾਹਨ ਚਲਾਉਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਤਲਵੰਡੀ ਭਾਈ ਦੀ ਪੁਲਿਸ ਨੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਗੁਰਪ੍ਰੇਮ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਕੋਟ ਕਰੋੜ ਕਲਾਂ ਨੇ ਦੱਸਿਆ ਕਿ ਉਸ ਦਾ ਪਿਤਾ ਬਲਵੀਰ ਸਿੰਘ ਪੁੱਤਰ ਲਛਮਣ ਸਿੰਘ ਆਪਣੇ ਮੋਟਰਸਾਈਕਲ ਨੰਬਰ ਪੀ.ਬੀ.04ਜੇ-9973 ’ਤੇ ਪਿੰਡ ਕੋਟ ਕਰੋੜ ਕਲਾਂ ਵਲੋਂ ਆ ਰਹੇ ਸਨ। ਜਦੋਂ ਉਹ ਆਪਣੇ ਘਰ ਵੱਲ ਮੁੜਨ ਲੱਗੇ ਤਾਂ ਪਿੱਛੋਂ ਫ਼ਰੀਦਕੋਟ ਵਾਲੇ ਪਾਸਿਓਂ ਆ ਰਹੀ ਇਕ ਤੇਜ਼ ਰਫ਼ਤਾਰ ਰਿਟਜ਼ ਕਾਰ ਨੰਬਰ ਪੀ.ਬੀ.29ਏ.ਐਫ.-4043 ਦੇ ਚਾਲਕ ਨੇ ਲਾਪਰਵਾਹੀ ਨਾਲ ਉਨ੍ਹਾਂ ਦੇ ਮੋਟਰਸਾਈਕਲ ਨੂੰ ਪਿੱਛੋਂ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਮੋਟਰਸਾਈਕਲ ਸਮੇਤ ਬਲਵੀਰ ਸਿੰਘ ਨੂੰ ਕਰੀਬ 10 ਕਰਮਾ ਤੱਕ ਘੜੀਸਦੀ ਲੈ ਗਈ। ਹਾਦਸੇ ਤੋਂ ਬਾਅਦ ਜਦੋਂ ਪਰਿਵਾਰਕ ਮੈਂਬਰ ਜ਼ਖ਼ਮੀ ਬਲਵੀਰ ਸਿੰਘ ਨੂੰ ਇਲਾਜ ਲਈ ਲਿਜਾਣ ਵਿਚ ਰੁੱਝੇ ਹੋਏ ਸਨ ਤਾਂ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਗੰਭੀਰ ਸੱਟਾਂ ਲੱਗਣ ਕਾਰਨ ਏਮਜ਼ ਹਸਪਤਾਲ ਦੇ ਡਾਕਟਰਾਂ ਵਲੋਂ ਘਰ ਲਿਜਾ ਕੇ ਸੇਵਾ ਕਰਨ ਦੀ ਸਲਾਹ ਦਿੱਤੇ ਜਾਣ ’ਤੇ ਪਰਿਵਾਰਕ ਮੈਂਬਰ ਬਲਵੀਰ ਸਿੰਘ ਨੂੰ ਘਰ ਲੈ ਆਏ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਇਸ ਸਬੰਧੀ ਪੁਲਿਸ ਵਲੋਂ ਖ਼ੁਸ਼ੀਆਂ ਮੁਹੰਮਦ ਪੁੱਤਰ ਨੈਬ ਖਾਨ ਵਾਸੀ ਬੁਰਜ ਹਰੀਕਾ, ਜ਼ਿਲ੍ਹਾ ਫ਼ਰੀਦਕੋਟ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਰੇਲਵੇ ਸਟੇਸ਼ਨ ਦੇ ਨੇੜੇ ਨਸ਼ਾ ਤਸਕਰ ਕਾਬੂ ਅਗਲੀ ਖ਼ਬਰ ਅਸ਼ਵਨੀ ਗੋਟਿਆਲ ( ਆਈ . ਪੀ . ਐੱਸ ) ਨੇ ਫ਼ਿਰੋਜ਼ਪੁਰ ਦੇ ਨਵੇਂ ਐੱਸ . ਐੱਸ . ਪੀ. ਵਜੋਂ ਸੰਭਾਲੀ ਕਮਾਨ ਪੁਲਿਸ ਅਧਿਕਾਰੀਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।