28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਆਊਟਸੋਰਸਿੰਗ ਕਾਮਿਆਂ ਨੂੰ ਠੇਕਾ ਪ੍ਰਣਾਲੀ ’ ਚ ...

ਫ਼ਿਰੋਜ਼ਪੁਰ, 27 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਅਤੇ ਉਨ੍ਹਾਂ ਨੂੰ ਠੇਕਾ ਆਧਾਰਿਤ ਪ੍ਰਣਾਲੀ ਅਧੀਨ ਲਿਆਉਣ ਸਬੰਧੀ ਕੀਤੇ ਜਾ ਰਹੇ ਦਾਅਵਿਆਂ ਦੇ ਉਲਟ ਜਾਰੀ ਕੀਤੇ ਗਏ ਤਾਜ਼ਾ ਪੱਤਰ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਮਿਆਂ ਵਿਚ ਭਾਰੀ ਰੋਸ ਪੈਦਾ ਕਰ ਦਿੱਤਾ ਹੈ। ਸਰਕਾਰ ਦੇ ਇਸ ਫ਼ੈਸਲੇ ਵਿਰੁੱਧ ਜਲ ਸਪਲਾਈ ਅਤੇ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਹੋਰਨਾਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਵਿਭਾਗ ਦੇ ਫ਼ਿਰੋਜ਼ਪੁਰ ਸਥਿਤ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ।

(Ã ਸਫਾ 5 ਦੀ ਬਾਕੀ Æ) 28-11-2026
ਫ਼ਿਰੋਜ਼ਪੁਰ, 27 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਅਤੇ ਉਨ੍ਹਾਂ ਨੂੰ ਠੇਕਾ ਆਧਾਰਿਤ ਪ੍ਰਣਾਲੀ ਅਧੀਨ ਲਿਆਉਣ ਸਬੰਧੀ ਕੀਤੇ ਜਾ ਰਹੇ ਦਾਅਵਿਆਂ ਦੇ ਉਲਟ ਜਾਰੀ ਕੀਤੇ ਗਏ ਤਾਜ਼ਾ ਪੱਤਰ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਮਿਆਂ ਵਿਚ ਭਾਰੀ ਰੋਸ ਪੈਦਾ ਕਰ ਦਿੱਤਾ ਹੈ। ਸਰਕਾਰ ਦੇ ਇਸ ਫ਼ੈਸਲੇ ਵਿਰੁੱਧ ਜਲ ਸਪਲਾਈ ਅਤੇ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਹੋਰਨਾਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਵਿਭਾਗ ਦੇ ਫ਼ਿਰੋਜ਼ਪੁਰ ਸਥਿਤ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਯੂਨੀਅਨ ਆਗੂਆਂ ਰੁਪਿੰਦਰ ਕੁਮਾਰ, ਤਜਿੰਦਰ ਸਿੰਘ, ਸਾਹਿਲ, ਸੁਖਜਿੰਦਰ ਸਿੰਘ ਅਤੇ ਰਮਨਦੀਪ ਸਮੇਤ ਹੋਰ ਮੁਲਾਜ਼ਮਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਦੀ ਪੀ.ਪੀ.-3 ਸ਼ਾਖਾ ਵਲੋਂ ਜਾਰੀ ਤਾਜ਼ਾ ਪੱਤਰ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਆਊਟਸੋਰਸਿੰਗ ਨੀਤੀ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਠੇਕਾ ਆਧਾਰਿਤ ਪ੍ਰਣਾਲੀ ਵਿਚ ਤਬਦੀਲ ਕਰਨ ਤੋਂ ਅਸਮਰਥਾ ਪ੍ਰਗਟਾਈ ਗਈ ਹੈ। ਉਨ੍ਹਾਂ ਦੱਸਿਆ ਕਿ 23 ਨਵੰਬਰ 2026 ਨੂੰ ਜਾਰੀ ਹੋਏ ਇਸ ਪੱਤਰ ਰਾਹੀਂ ਪੰਜਾਬ ਰਾਜ ਆਊਟਸੋਰਸਡ ਅਮਲਾ (ਠੇਕੇ ’ਤੇ ਸ਼ਮੂਲੀਅਤ ਵਿਚ ਤਬਦੀਲੀ) ਐਕਟ, 2026 ਦੀ ਧਾਰਾ 6(3) ਤਹਿਤ ਇਨ੍ਹਾਂ ਮੁਲਾਜ਼ਮਾਂ ਦੇ ਮਾਮਲੇ ਵਿਚ ਠੇਕਾ ਆਧਾਰਿਤ ਪ੍ਰਣਾਲੀ ਅਪਣਾਉਣ ਤੋਂ ਇਨਕਾਰ ਕੀਤਾ ਗਿਆ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਇਕ ਪਾਸੇ ਮੁਲਾਜ਼ਮਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਨਵੇਂ ਕਾਨੂੰਨ ਬਣਾਉਣ ਅਤੇ ਰੁਜ਼ਗਾਰ ਸਬੰਧੀ ਨੀਤੀਆਂ ਲਿਆਉਣ ਦੇ ਦਾਅਵੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਵਿਭਾਗਾਂ ਵਿਚ ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ ’ਤੇ ਸੇਵਾਵਾਂ ਨਿਭਾਅ ਰਹੇ ਆਊਟਸੋਰਸਿੰਗ ਕਾਮਿਆਂ ਨੂੰ ਬਣਦੇ ਹੱਕਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹੁਕਮ ਸਰਕਾਰ ਦੇ ਐਲਾਨਾਂ ਅਤੇ ਅਮਲੀ ਕਾਰਵਾਈ ਵਿਚਲੇ ਫ਼ਰਕ ਨੂੰ ਉਜਾਗਰ ਕਰਦੇ ਹਨ ਅਤੇ ਮੁਲਾਜ਼ਮਾਂ ਵਿਚ ਬੇਭਰੋਸਗੀ ਪੈਦਾ ਕਰ ਰਹੇ ਹਨ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਉਕਤ ਪੱਤਰ ਤੁਰੰਤ ਵਾਪਸ ਲਿਆ ਜਾਵੇ ਅਤੇ ਆਊਟਸੋਰਸਿੰਗ ਅਧੀਨ ਕੰਮ ਕਰ ਰਹੇ ਕਲਰਕਾਂ ਸਮੇਤ ਹੋਰ ਮੁਲਾਜ਼ਮਾਂ ਨੂੰ ਠੇਕਾ ਆਧਾਰਿਤ ਪ੍ਰਣਾਲੀ ਵਿਚ ਲਿਆਉਣ ਦੀ ਪ੍ਰਕਿਰਿਆ ਮੁੜ ਸ਼ੁਰੂ ਕੀਤੀ ਜਾਵੇ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਸੂਬਾ ਪੱਧਰ ’ਤੇ ਵੱਡੇ ਪੱਧਰ ਦੇ ਰੋਸ ਐਕਸ਼ਨ ਉਲੀਕੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਪੈਦਾ ਹੋਣ ਵਾਲੀ ਸਥਿਤੀ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਬੰਧਿਤ ਵਿਭਾਗ ਦੀ ਹੋਵੇਗੀ।
ਪਿਛਲੀ ਖ਼ਬਰ ਫੂਡ ਸੇਫਟੀ ਵਿਭਾਗ ਦੀਆਂ ਦੋ ਥਾਵਾਂ ’ਤੇ ਕਾਰਵਾਈ, 100 ਕਿਲੋ ਐਕਸਪਾਇਰੀ ਸੌਸ ਅਤੇ ਮਿਓਨੀਜ਼ ਨਸ਼ਟ ਕਰਵਾਈ ਫ਼ਿਰੋਜ਼ਪੁਰ ਕ... ਅਗਲੀ ਖ਼ਬਰ ਐੱਸ.ਡੀ.ਐੱਮ. ਹਰਦੀਪ ਸਿੰਘ ਵਲੋਂ ਸਵੈ-ਜਨਗਣਨਾ ਮੁਕੰਮਲ ਲੋਕਾਂ ਨੂੰ 30 ਨਵੰਬਰ ਤੋਂ ਪਹਿਲਾਂ ਵੇਰਵੇ ਦਰਜ ਕਰਵਾਉਣ ਦੀ ਅਪੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।