28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸੇਵਾ ਕੇਂਦਰ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, ਮੰਗਾਂ ਦੀ ਪੂਰਤੀ ਨਾ ਹੋਣ ’ਤੇ ਅਣਮਿੱਥੇ ਸਮੇਂ ਲਈ ਕੀਤੀ ਹੜਤਾਲ

ਫ਼ਿਰੋਜ਼ਪੁਰ, 27 ਨਵੰਬਰ (ਸੁਖਵਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਦਾ ਕੋਈ ਹੱਲ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਜ਼ਿਲ੍ਹੇ ਭਰ ਦੇ ਸੇਵਾ ਕੇਂਦਰ ਮੁਲਾਜ਼ਮਾਂ ਵਲੋਂ ਸੇਵਾ ਕੇਂਦਰ ਬੰਦ ਕਰਕੇ ਹੜਤਾਲ ਕੀਤੀ ਗਈ। ਮੁਲਾਜ਼ਮਾਂ ਦੀ ਹੜਤਾਲ ਕਾਰਨ ਸੇਵਾ ਕੇਂਦਰਾਂ ਵਿਚ ਆਉਣ ਵਾਲੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਾਪਤ ਕਰਨ ਵਿਚ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।

ਅਜੀਤ ਡੈਸਕ 28-11-2026
ਫ਼ਿਰੋਜ਼ਪੁਰ, 27 ਨਵੰਬਰ (ਸੁਖਵਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਦਾ ਕੋਈ ਹੱਲ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਜ਼ਿਲ੍ਹੇ ਭਰ ਦੇ ਸੇਵਾ ਕੇਂਦਰ ਮੁਲਾਜ਼ਮਾਂ ਵਲੋਂ ਸੇਵਾ ਕੇਂਦਰ ਬੰਦ ਕਰਕੇ ਹੜਤਾਲ ਕੀਤੀ ਗਈ। ਮੁਲਾਜ਼ਮਾਂ ਦੀ ਹੜਤਾਲ ਕਾਰਨ ਸੇਵਾ ਕੇਂਦਰਾਂ ਵਿਚ ਆਉਣ ਵਾਲੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਾਪਤ ਕਰਨ ਵਿਚ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਹੜਤਾਲ ਦੌਰਾਨ ਸੇਵਾ ਕੇਂਦਰ ਦੇ ਮੁਲਾਜ਼ਮਾਂ ਨੇ ਦੱਸਿਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ 26 ਨਵੰਬਰ ਨੂੰ ਸੰਗਰੂਰ ਵਿਖੇ ਮੀਟਿੰਗ ਲਈ ਸਮਾਂ ਦਿੱਤਾ ਗਿਆ ਸੀ, ਪਰ ਉੱਥੇ ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪਹੁੰਚਿਆ। ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਦੀ ਮੁੱਖ ਮੰਗ ਹੈ ਸੇਵਾ ਕੇਂਦਰਾਂ ਵਿਚ ਕੰਮ ਕਰਦੇ ਮੁਲਾਜ਼ਮਾਂ ਨੂੰ ਕੰਪਨੀ ਦੇ ਅਧੀਨ ਰੱਖਣ ਦੀ ਬਜਾਏ ਸਰਕਾਰ ਦੇ ਅਧੀਨ ਲਿਆਂਦਾ ਜਾਵੇ। ਉਨ੍ਹਾਂ ਦੱਸਿਆ ਕਿ ਕਾਗਜ਼ਾਂ ਵਿੱਚ 10 ਹਜ਼ਾਰ ਰੁਪਏ ਤਨਖ਼ਾਹ ਹੋਣ ਦੇ ਬਾਵਜੂਦ ਕਟੌਤੀਆਂ ਤੋਂ ਬਾਅਦ ਉਨ੍ਹਾਂ ਦੇ ਹੱਥ ਸਿਰਫ਼ 7 ਹਜ਼ਾਰ ਰੁਪਏ ਹੀ ਆਉਂਦੇ ਹਨ। ਜਿਸ ਨਾਲ ਮੌਜੂਦਾ ਮਹਿੰਗਾਈ ਦੇ ਦੌਰ ਵਿਚ ਪਰਿਵਾਰ ਦਾ ਗੁਜ਼ਾਰਾ ਕਰਨਾ ਬੇਹੱਦ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੌਣੇ ਪੰਜ ਸਾਲ ਬੀਤ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ। ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ, ਪਰ ਇੰਨਾ ਸਮਾਂ ਬੀਤਣ ਦੇ ਬਾਵਜੂਦ ਉਨ੍ਹਾਂ ਵਾਅਦਿਆਂ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ । ਮੁਲਾਜ਼ਮਾਂ ਨੇ ਠੇਕਾ ਪ੍ਰਣਾਲੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਲੋਕਾਂ ਵਲੋਂ ਸਰਕਾਰੀ ਸੇਵਾਵਾਂ ਲਈ ਦਿੱਤੀ ਜਾਣ ਵਾਲੀ ਰਕਮ ਵਿਚੋਂ ਕਟੌਤੀਆਂ ਕਰਕੇ ਉਨ੍ਹਾਂ ਨੂੰ ਨਿਗੂਣੀਆਂ ਤਨਖ਼ਾਹਾਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਠੇਕਾ ਪ੍ਰਣਾਲੀ ਖ਼ਤਮ ਕਰਕੇ ਮੁਲਾਜ਼ਮਾਂ ਨੂੰ ਸਰਕਾਰੀ ਅਧੀਨ ਲਿਆਂਦਾ ਜਾਵੇ, ਉਨ੍ਹਾਂ ਦੀਆਂ ਤਨਖ਼ਾਹਾਂ ਵਿਚ ਵਾਧਾ ਕੀਤਾ ਜਾਵੇ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਪਿਛਲੀ ਖ਼ਬਰ ਫ਼ਿਰੋਜ਼ਪੁਰ ਦਿਹਾਤੀ ਦੀ ਸਿਆਸਤ ਵਿਚ ਰਾਜਵਿੰਦਰ ਕੌਰ ਸਿਆਲ ਦੇ ਨਾਂਅ ਦੀ ਗੂੰਜ , ਭਾਜਪਾ ਦੀ ਟਿਕਟ ਨੂੰ ਲੈ ਕੇ ਚਰਚਾ ਤੇਜ਼ ਅਗਲੀ ਖ਼ਬਰ ਫੂਡ ਸੇਫਟੀ ਵਿਭਾਗ ਦੀਆਂ ਦੋ ਥਾਵਾਂ ’ਤੇ ਕਾਰਵਾਈ, 100 ਕਿਲੋ ਐਕਸਪਾਇਰੀ ਸੌਸ ਅਤੇ ਮਿਓਨੀਜ਼ ਨਸ਼ਟ ਕਰਵਾਈ ਫ਼ਿਰੋਜ਼ਪੁਰ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।