28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸ. ਜੱਸਾ ਸਿੰਘ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਗਰ ਲਗਾਇਆ

ਫ਼ਿਰੋਜ਼ਪੁਰ, 27 ਨਵੰਬਰ (ਗੁਰਿੰਦਰ ਸਿੰਘ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ. ਜੱਸਾ ਸਿੰਘ ਰਾਮਗੜ੍ਹੀਆ ਵੈਲਫੇਅਰ ਸੋਸਾਇਟੀ (ਰਜਿ.

ਅਜੀਤ ਡੈਸਕ 28-11-2026
ਫ਼ਿਰੋਜ਼ਪੁਰ, 27 ਨਵੰਬਰ (ਗੁਰਿੰਦਰ ਸਿੰਘ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ. ਜੱਸਾ ਸਿੰਘ ਰਾਮਗੜ੍ਹੀਆ ਵੈਲਫੇਅਰ ਸੋਸਾਇਟੀ (ਰਜਿ. ਨੰਬਰ 140), ਪੰਜਾਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜਨਰਲ ਸਕੱਤਰ ਪੰਜਾਬ ਜਸਬੀਰ ਸਿੰਘ ਕਲਸੀ ਦੀ ਅਗਵਾਈ ਹੇਠ ਗੁਰੂ ਦਾ ਅਟੁੱਟ ਲੰਗਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਲਗਾਇਆ ਗਿਆ। ਸਵੇਰ ਤੋਂ ਹੀ ਲੰਗਰ ਛਕਣ ਲਈ ਸੰਗਤਾਂ ਦਾ ਆਉਣਾ ਸ਼ੁਰੂ ਹੋ ਗਿਆ, ਜੋ ਦੇਰ ਸ਼ਾਮ ਤੱਕ ਜਾਰੀ ਰਿਹਾ। ਇਸ ਦੌਰਾਨ ਵੱਡੀ ਗਿਣਤੀ ਵਿਚ ਰਾਹਗੀਰਾਂ ਅਤੇ ਇਲਾਕਾ ਨਿਵਾਸੀਆਂ ਨੇ ਗੁਰੂ ਦਾ ਲੰਗਰ ਸ਼ਰਧਾ ਭਾਵਨਾ ਨਾਲ ਛਕਿਆ। ਇਸ ਮੌਕੇ ਜਸਬੀਰ ਸਿੰਘ ਕਲਸੀ ਅਤੇ ਸੋਸਾਇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਖੁਦ ਆਪਣੇ ਹੱਥੀਂ ਸੰਗਤਾਂ ਨੂੰ ਲੰਗਰ ਵਰਤਾ ਕੇ ਸੇਵਾ ਨਿਭਾਈ। ਗੱਲਬਾਤ ਕਰਦਿਆਂ ਜਸਬੀਰ ਸਿੰਘ ਕਲਸੀ ਜਨਰਲ ਸਕੱਤਰ ਪੰਜਾਬ ਨੇ ਸਮੂਹ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਚਲਾਈ ਗਈ ਲੰਗਰ ਪ੍ਰਥਾ ਸਮੁੱਚੀ ਮਨੁੱਖਤਾ ਨੂੰ ਆਪਸੀ ਭਾਈਚਾਰਕ ਸਾਂਝ, ਨਿਮਰਤਾ, ਬਰਾਬਰਤਾ ਅਤੇ ਬਿਨਾਂ ਕਿਸੇ ਭੇਦਭਾਵ ਦੇ ਮਨੁੱਖਤਾ ਦੀ ਸੇਵਾ ਕਰਨ ਦਾ ਮਹਾਨ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵਲੋਂ ਦਰਸਾਏ ’ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੇ ਸਿਧਾਂਤਾਂ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਚਾਹੀਦਾ ਹੈ। ਇਸ ਮੌਕੇ ਸੋਸਾਇਟੀ ਦੇ ਚੇਅਰਮੈਨ ਪੰਜਾਬ ਭਗਵਾਨ ਸਿੰਘ ਦੜਿਆਲਾ, ਕਾਰਜਕਾਰਨੀ ਪੰਜਾਬ ਪ੍ਰਧਾਨ ਸੁਖਮਿੰਦਰ ਸਿੰਘ ਜੱਬਲ, ਜ਼ਿਲ੍ਹਾ ਪ੍ਰਧਾਨ ਅੰਗਰੇਜ਼ ਸਿੰਘ ਕਲਸੀ, ਵਾਈਸ ਚੇਅਰਮੈਨ ਪੰਜਾਬ ਜਸਵਿੰਦਰ ਸਿੰਘ ਸੰਧੂ, ਡਾ. ਗੁਰਪ੍ਰੀਤ ਸਿੰਘ ਪ੍ਰਿੰਸ, ਵਾਈਸ ਚੇਅਰਮੈਨ ਪੰਜਾਬ ਸੁਖਚੈਨ ਸਿੰਘ ਨਾਗੀ, ਸੁਰਜੀਤ ਸਿੰਘ ਕਲਸੀ, ਮੈਂਬਰ ਹੀਰਾ ਸਿੰਘ ਸੋਹਲ, ਅਮਨਪ੍ਰੀਤ ਸਿੰਘ ਕਲਸੀ, ਜਸਪਾਲ ਸਿੰਘ ਕਲਸੀ ਸਮੇਤ ਸੋਸਾਇਟੀ ਦੇ ਹੋਰ ਅਹੁਦੇਦਾਰ, ਮੈਂਬਰ ਅਤੇ ਵੱਡੀ ਗਿਣਤੀ ਵਿਚ ਸੇਵਾਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਬਾਲ ਵਿਆਹ ਅਤੇ ਜ਼ਬਰਦਸਤੀ ਵਿਆਹ ਵਿਰੁੱਧ ਫ਼ਿਰੋਜ਼ਪੁਰ ਵਿਚ ਮੁਹਿੰਮ ਤੇਜ਼ ਅਗਲੀ ਖ਼ਬਰ ‘ ਆਪ’ ਦੀ ਮੋਗਾ ਵਿਖੇ ਖ਼ੁਸ਼ਹਾਲ ਪੰਜਾਬ ਰੈਲੀ ’ਚ ਮਮਦੋਟ ਤੋਂ ਕਾਫ਼ਲਾ ਪੁੱਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।