28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਬਾਲ ਵਿਆਹ ਅਤੇ ਜ਼ਬਰਦਸਤੀ ਵਿਆਹ ਵਿਰੁੱਧ ਫ਼ਿਰੋਜ਼ਪੁਰ ਵਿਚ ਮੁਹਿੰਮ ਤੇਜ਼

ਫ਼ਿਰੋਜ਼ਪੁਰ, 27 ਨਵੰਬਰ (ਗੁਰਿੰਦਰ ਸਿੰਘ)-ਜ਼ਿਲ੍ਹਾ ਯੁਵਾ ਵਿਕਾਸ ਸੰਗਠਨ ਵਲੋਂ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੰਗਠਨ ਦੇ ਪ੍ਰਧਾਨ ਪਰਮਜੀਤ ਸਿੰਘ ਬਡੋਲਾ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਅਮਿਤ ਚੋਪੜਾ ਦੀ ਅਗਵਾਈ ਹੇਠ ਬਾਲ ਵਿਆਹ ਅਤੇ ਜ਼ਬਰਦਸਤੀ ਵਿਆਹ ਦੇ ਖ਼ਾਤਮੇ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਏ ਗਏ।

ਅਜੀਤ ਡੈਸਕ 28-11-2026
ਫ਼ਿਰੋਜ਼ਪੁਰ, 27 ਨਵੰਬਰ (ਗੁਰਿੰਦਰ ਸਿੰਘ)-ਜ਼ਿਲ੍ਹਾ ਯੁਵਾ ਵਿਕਾਸ ਸੰਗਠਨ ਵਲੋਂ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੰਗਠਨ ਦੇ ਪ੍ਰਧਾਨ ਪਰਮਜੀਤ ਸਿੰਘ ਬਡੋਲਾ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਡਾ.ਅਮਿਤ ਚੋਪੜਾ ਦੀ ਅਗਵਾਈ ਹੇਠ ਬਾਲ ਵਿਆਹ ਅਤੇ ਜ਼ਬਰਦਸਤੀ ਵਿਆਹ ਦੇ ਖ਼ਾਤਮੇ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਏ ਗਏ। ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਫ਼ਿਰੋਜ਼ਪੁਰ ਸੁਖਵਿੰਦਰ ਕੌਰ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸਰਕਾਰੀ ਹਾਈ ਸਕੂਲ ਦੁਲਚੀ ਕੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਸੇਠਾਂ ਅਤੇ ਬਜੀਦਪੁਰ ਵਿਚ ਕਰਵਾਏ ਗਏ ਇਨ੍ਹਾਂ ਸੈਮੀਨਾਰਾਂ ਦਾ ਮਕਸਦ ਵਿਦਿਆਰਥੀਆਂ ਨੂੰ ਬਾਲ ਵਿਆਹ ਦੇ ਮਾੜੇ ਪ੍ਰਭਾਵਾਂ ਅਤੇ ਕਾਨੂੰਨੀ ਪ੍ਰਬੰਧਾਂ ਬਾਰੇ ਜਾਗਰੂਕ ਕਰਨਾ ਸੀ। ਇਸ ਮੌਕੇ ਕਮਿਊਨਿਟੀ ਸੋਸ਼ਲ ਵਰਕਰ ਸਤਨਾਮ ਸਿੰਘ ਨੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਬਾਲ ਵਿਆਹ ਬੱਚਿਆਂ ਦੇ ਸੁਨਹਿਰੀ ਭਵਿੱਖ, ਸਿੱਖਿਆ ਅਤੇ ਸਿਹਤ ਲਈ ਗੰਭੀਰ ਚੁਨੌਤੀ ਹੈ। ਉਨ੍ਹਾਂ ਬਾਲ ਵਿਆਹ ਰੋਕਥਾਮ ਕਾਨੂੰਨ-2006 ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਜੂਦਾ ਕਾਨੂੰਨੀ ਵਿਵਸਥਾ ਅਨੁਸਾਰ ਲੜਕੀ ਦੇ ਵਿਆਹ ਦੀ ਘੱਟੋ-ਘੱਟ ਉਮਰ 18 ਸਾਲ ਅਤੇ ਲੜਕੇ ਦੀ 21 ਸਾਲ ਹੈ। ਉਨ੍ਹਾਂ ਕਿਹਾ ਕਿ ਹਰ ਬੱਚੇ ਨੂੰ ਸਿੱਖਿਆ, ਸੁਰੱਖਿਆ, ਸਿਹਤ ਅਤੇ ਸਨਮਾਨ ਨਾਲ ਜੀਵਨ ਜਿਊਣ ਦਾ ਅਧਿਕਾਰ ਹੈ। ਬਚਪਨ ਵਿਆਹ ਦੀਆਂ ਜ਼ਿੰਮੇਵਾਰੀਆਂ ਹੇਠ ਦਬਾਉਣ ਦੀ ਬਜਾਏ ਪੜ੍ਹਾਈ, ਖੇਡਾਂ ਅਤੇ ਆਪਣੇ ਸੁਪਨੇ ਸਾਕਾਰ ਕਰਨ ਵਿਚ ਬਤੀਤ ਹੋਣਾ ਚਾਹੀਦਾ ਹੈ। ਵਿਦਿਆਰਥੀਆਂ ਨੂੰ ਚਾਈਲਡ ਹੈਲਪਲਾਈਨ ਦੇ ਟੋਲ-ਫਰੀ ਨੰਬਰ 1098 ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਕਿਹਾ ਗਿਆ ਕਿ ਪਿੰਡ ਜਾਂ ਆਂਢ-ਗੁਆਂਢ ਵਿਚ ਬਾਲ ਵਿਆਹ ਦੀ ਸੂਚਨਾ ਮਿਲਣ ’ਤੇ ਇਸ ਨੰਬਰ ਰਾਹੀਂ ਸਬੰਧਿਤ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ ਜਾਵੇ। ਸੈਮੀਨਾਰ ਦੇ ਅੰਤ ਵਿਚ ਵਿਦਿਆਰਥੀਆਂ, ਸਕੂਲ ਸਟਾਫ਼ ਅਤੇ ਆਂਗਣਵਾੜੀ ਵਰਕਰਾਂ ਨੇ ਬਾਲ ਵਿਆਹ ਵਿਰੁੱਧ ਆਵਾਜ਼ ਉਠਾਉਣ ਅਤੇ ਬਾਲ ਵਿਆਹ ਮੁਕਤ ਸਮਾਜ ਦੀ ਸਿਰਜਣਾ ਲਈ ਯੋਗਦਾਨ ਪਾਉਣ ਦਾ ਪ੍ਰਣ ਲਿਆ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਸੰਤੋਖ ਸਿੰਘ, ਬਜੀਦਪੁਰ ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਕੁਮਾਰ, ਨੂਰਪੁਰ ਸੇਠਾ ਸਕੂਲ ਦੇ ਪ੍ਰਿੰਸੀਪਲ ਅਰਵਿੰਦਰ ਸਿੰਘ, ਸਕੂਲ ਅਧਿਆਪਕ ਪੰਕਜ, ਕਮਲਜੀਤ ਕੌਰ, ਪ੍ਰਭਜੀਤ ਕੌਰ, ਰੂਹੀ, ਉਪਦੇਸ਼ ਕੌਰ, ਆਂਗਣਵਾੜੀ ਵਰਕਰ ਨਰਿੰਦਰ ਕੌਰ, ਪਰਮਜੀਤ ਕੌਰ ਅਤੇ ਪਿੰਡ ਦੀਆਂ ਔਰਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਆਪ ਦੇ ਲੀਗਲ ਵਿੰਗ ਸੂਬਾ ਪ੍ਰਧਾਨ ਵਲੋਂ ਫ਼ਿਰੋਜ਼ਪੁਰ ਬਾਰ ਦੇ ਵਕੀਲਾਂ ਨਾਲ ਮਿਲਣੀ ਅਗਲੀ ਖ਼ਬਰ ਸ. ਜੱਸਾ ਸਿੰਘ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।