28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਦੇ ਮੁਲਾਜ਼ਮਾਂ ਵਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ

ਫ਼ਿਰੋਜ਼ਪੁਰ, 27 ਨਵੰਬਰ (ਕੁਲਬੀਰ ਸਿੰਘ ਸੋਢੀ)-ਪੰਜਾਬ ਏਡਜ਼ ਕੰਟਰੋਲ ਵੈਲਫੇਅਰ ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਜਥੇਬੰਦੀ ਦੇ ਆਗੂ ਮੋਨਿਕਾ ਬੇਦੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਪੰਜ ਸਾਲਾਂ ਤੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਦੇਖਿਆ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਦੇ ਮੁਲਾਜ਼ਮਾਂ ਦੀ ਕੋਈ ਵੀ ਮੰਗ ਅੱਜ ਤੱਕ ਪੂਰੀ ਨਹੀਂ ਕੀਤੀ ਗਈ।

ਅਜੀਤ ਡੈਸਕ 28-11-2026
ਫ਼ਿਰੋਜ਼ਪੁਰ, 27 ਨਵੰਬਰ (ਕੁਲਬੀਰ ਸਿੰਘ ਸੋਢੀ)-ਪੰਜਾਬ ਏਡਜ਼ ਕੰਟਰੋਲ ਵੈਲਫੇਅਰ ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਜਥੇਬੰਦੀ ਦੇ ਆਗੂ ਮੋਨਿਕਾ ਬੇਦੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਪੰਜ ਸਾਲਾਂ ਤੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਦੇਖਿਆ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਦੇ ਮੁਲਾਜ਼ਮਾਂ ਦੀ ਕੋਈ ਵੀ ਮੰਗ ਅੱਜ ਤੱਕ ਪੂਰੀ ਨਹੀਂ ਕੀਤੀ ਗਈ। ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਰੋਸ ਦੇ ਮੱਦੇਨਜ਼ਰ 25 ਨਵੰਬਰ ਨੂੰ ਪੰਜਾਬ ਭਰ ਦੇ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਦੇ ਮੁਲਾਜ਼ਮਾਂ ਵਲੋਂ ਡਾਇਰੈਕਟਰ ਦਫ਼ਤਰ, 38-ਬੀ ਵਿਖੇ ਰੋਸ ਧਰਨਾ ਦਿੱਤਾ ਗਿਆ ਸੀ। ਜਿਸਦੇ ਉਪਰੰਤ ਜਥੇਬੰਦੀ ਵਲੋਂ ਫ਼ੈਸਲਾ ਲਿਆ ਗਿਆ ਕਿ ਪੰਜਾਬ ਭਰ ਦੇ ਮੁਲਾਜ਼ਮ ਆਨਲਾਈਨ ਕੰਮ ਦਾ ਬਾਈਕਾਟ ਕਰਨਗੇ ਅਤੇ 30 ਨਵੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ ਮਾਰਚ ਕਰਕੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨਗੇ । ਮੋਨਿਕਾ ਬੇਦੀ ਨੇ ਕਿਹਾ ਕਿ ਮੁਲਾਜ਼ਮਾਂ ਦੀ ਮੁੱਖ ਮੰਗ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਦੇ ਮੁਲਾਜ਼ਮਾਂ ਨੂੰ ਕੀਤੇ ਵਾਅਦੇ ਅਨੁਸਾਰ 20 ਫ਼ੀਸਦੀ ਤਨਖ਼ਾਹ ਵਾਧਾ ਦੇਣ ਦੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੁਝ ਦਿਨਾਂ ਅੰਦਰ ਸਰਕਾਰ ਵਲੋਂ ਇਹ ਵਾਧਾ ਲਾਗੂ ਨਾ ਕੀਤਾ ਗਿਆ ਤਾਂ ਜਥੇਬੰਦੀ ਵਲੋਂ ਹੋਰ ਵੱਡੇ ਸੰਘਰਸ਼ ਉਲੀਕੇ ਜਾਣਗੇ ਅਤੇ ਕੰਮ ਦਾ ਪੂਰਨ ਬਾਈਕਾਟ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਵਿਚ ਮਰੀਜ਼ਾਂ ਨੂੰ ਹੋਣ ਵਾਲੇ ਨੁਕਸਾਨ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਆਗੂ ਬੇਦੀ ਨੇ ਦੋਸ਼ ਲਾਇਆ ਕਿ ਪਿਛਲੇ ਪੰਜ ਸਾਲਾਂ ਤੋਂ ਮੁਲਾਜ਼ਮ ਆਪਣੀਆਂ ਮੰਗਾਂ ਸਬੰਧੀ ਲਗਾਤਾਰ ਮੀਟਿੰਗਾਂ ਲਈ ਸਮਾਂ ਮੰਗਦੇ ਆ ਰਹੇ ਹਨ, ਪਰ ਕਈ ਵਾਰ ਮੀਟਿੰਗਾਂ ਤੈਅ ਹੋਣ ਦੇ ਬਾਵਜੂਦ ਸਰਕਾਰ ਵੱਲੋਂ ਮੀਟਿੰਗਾਂ ਤੋਂ ਪਿੱਛੇ ਹਟਿਆ ਜਾਂਦਾ ਰਿਹਾ ਹੈ। ਜਿਸ ਕਾਰਨ ਮੁਲਾਜ਼ਮਾਂ ਵਿਚ ਸਰਕਾਰ ਪ੍ਰਤੀ ਨਾਰਾਜ਼ਗੀ ਵਧਦੀ ਜਾ ਰਹੀ ਹੈ। ਇਸ ਮੌਕੇ ਪੈਰਾਮੈਡੀਕਲ ਸਿਹਤ ਕਰਮਚਾਰੀ ਕਮੇਟੀ ਦੇ ਕਨਵੀਨਰ ਨਰਿੰਦਰ ਸ਼ਰਮਾ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਾਇਜ਼ ਦੱਸਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਹੱਲ ਨਾ ਕੀਤਾ ਤਾਂ ਆਉਣ ਵਾਲੀਆਂ ਚੋਣਾਂ ਵਿਚ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਦੇ ਸਮੂਹ ਮੁਲਾਜ਼ਮਾਂ ਅਤੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ। ਇਸ ਦੌਰਾਨ ਸ਼ੈਲੀ, ਪਰਵੀਨ, ਅਮਨਦੀਪ ਕੌਰ, ਅਮਨਦੀਪ ਸ਼ਰਮਾ, ਮਨਪ੍ਰੀਤ ਕੌਰ, ਪੁਨੀਤਾ, ਰਿੰਕੂ, ਰਜਨੀ, ਸੀਮਾ, ਸੁਖਰਾਜ ਸਿੰਘ, ਪਿੰਕੀ ਸਮੇਤ ਆਈ.ਸੀ.ਟੀ.ਸੀ., ਏ.ਆਰ.ਟੀ. ਅਤੇ ਓ.ਐੱਸ.ਟੀ. ਦੇ ਸਮੂਹ ਮੁਲਾਜ਼ਮ ਹਾਜ਼ਰ ਸਨ।
ਪਿਛਲੀ ਖ਼ਬਰ ਮਿਸਲ ਸਤਲੁਜ ਦੀ ਪੰਜਾਬ ਪੱਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਜਥੇਬੰਦੀ ਨਾਲ ਜੁੜ ਰਹੇ ਹਨ : ਦਵਿੰਦਰ ਸਿੰਘ ਸੇਖੋ... ਅਗਲੀ ਖ਼ਬਰ 2027 ’ ਚ ਪੰਜਾਬ ਅੰਦਰ ਬਣੇਗੀ ਡਬਲ ਇੰਜਣ ਦੀ ਸਰਕਾਰ - ਦਵਿੰਦਰ ਸਿੰਘ ਪਹਿਲਵਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।