ਮਿਸਲ ਸਤਲੁਜ ਦੀ ਪੰਜਾਬ ਪੱਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਜਥੇਬੰਦੀ ਨਾਲ ਜੁੜ ਰਹੇ ਹਨ : ਦਵਿੰਦਰ ਸਿੰਘ ਸੇਖੋਂ
ਫ਼ਿਰੋਜ਼ਪੁਰ, 27 ਨਵੰਬਰ (ਕੁਲਬੀਰ ਸਿੰਘ ਸੋਢੀ)- ਮਿਸਲ ਸਤਲੁਜ ਵਲੋਂ ਪੰਜਾਬ ਦੇ ਹੱਕਾਂ, ਹਿੱਤਾਂ ਅਤੇ ਖੁਸ਼ਹਾਲ ਭਵਿੱਖ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਲਗਾਤਾਰ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ। ਇਸੇ ਲੜੀ ਤਹਿਤ ਫਿਰੋਜ਼ਪੁਰ ਵਿਖੇ ਕਈ ਨਵੇਂ ਸਾਥੀ ਮਿਸਲ ਸਤਲੁਜ ਨਾਲ ਜੁੜੇ ।
ਫ਼ਿਰੋਜ਼ਪੁਰ, 27 ਨਵੰਬਰ (ਕੁਲਬੀਰ ਸਿੰਘ ਸੋਢੀ)- ਮਿਸਲ ਸਤਲੁਜ ਵਲੋਂ ਪੰਜਾਬ ਦੇ ਹੱਕਾਂ, ਹਿੱਤਾਂ ਅਤੇ ਖੁਸ਼ਹਾਲ ਭਵਿੱਖ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਲਗਾਤਾਰ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ। ਇਸੇ ਲੜੀ ਤਹਿਤ ਫਿਰੋਜ਼ਪੁਰ ਵਿਖੇ ਕਈ ਨਵੇਂ ਸਾਥੀ ਮਿਸਲ ਸਤਲੁਜ ਨਾਲ ਜੁੜੇ । ਜਥੇਬੰਦੀ ਵਲੋਂ ਨਵੇਂ ਸ਼ਾਮਲ ਹੋਏ ਸਾਥੀ ਗੁਰਜੀਤ ਸਿੰਘ,ਰਾਜਵਿੰਦਰ ਸਿੰਘ, ਬਲਵੀਰ ਸਿੰਘ,ਸੁਖਜਿੰਦਰ ਸਿੰਘ, ਰਣਜੀਤ ਸਿੰਘ, ਅਮਰਜੀਤ ਸਿੰਘ, ਸਰਬਜੀਤ ਸਿੰਘ, ਸ਼ਰਨਜੀਤ ਸਿੰਘ ਕਿਲੀ ਦਾ ਨਿੱੱਘਾ ਸਵਾਗਤ ਕਰਦਿਆਂ ਉਨ੍ਹਾਂ ਦਾ ਦਿਲੋਂ ਧੰਨਵਾਦ ਕੀਤਾ ਗਿਆ। ਮਿਸਲ ਸਤਲੁਜ ਦੇ ਸਕੱਤਰ ਜਨਰਲ ਦਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਸਾਨੂੰ ਮਾਣ ਵੀ ਹੈ ਅਤੇ ਖੁਸ਼ੀ ਹੈ ਕਿ ਪੰਜਾਬ ਦਾ ਦਰਦ ਰੱਖਣ ਵਾਲੇ ਵੀਰ ਲਗਾਤਾਰ ਸਾਡੀ ਸੋਚ ਨਾਲ ਜੁੜ ਰਹੇ ਹਨ। ਉਨਾਂ ਕਿਹਾ ਕਿ ਮਿਸਲ ਸਤਲੁਜ ਦੀ ਟੀਚਾ ਕੋਈ ਅਹੁਦਾ , ਵਿਧਾਇਕੀ ਜਾਂ ਵਜ਼ੀਰੀ ਦੀ ਪ੍ਰਾਪਤੀ ਨਹੀਂ ਹੈ,ਬਲਕਿ ਪੰਜਾਬ ਦੇ ਹੱਕਾਂ ਦੀ ਗੱਲ ਕਰਨਾ ਅਤੇ ਪੰਜਾਬ ਨੂੰ ਮੁੜ ਪੈਰਾਂ ਸਿਰ ਕਰਨਾ ਸਾਡਾ ਮੁੱਖ ਮਕਸਦ ਹੈ। ਮਿਸਲ ਸਤਲੁਜ ਦੇ ਜ਼ਿਲ੍ਹਾ ਜਥੇਬੰਦਕ ਸਕੱਤਰ ਹਰਜਿੰਦਰ ਸਿੰਘ ਸਹੋਤਾ ਨੇ ਕਿਹਾ ਕਿ ਸਾਡੀ ਲੜਾਈ ਪੰਜਾਬ ਦੇ ਹੱਕਾਂ, ਪੰਜਾਬ ਦੇ ਸਰੋਤਾਂ ਅਤੇ ਪੰਜਾਬ ਦੇ ਲੋਕਾਂ ਦੇ ਬਿਹਤਰ ਭਵਿੱਖ ਲਈ ਹੈ। ਅਸੀਂ ਚਾਹੁੰਦੇ ਹਾਂ ਕਿ ਪੰਜਾਬ ਆਪਣੇ ਫ਼ੈਸਲੇ ਖੁਦ ਲੈਣ ਦੇ ਸਮਰੱਥ ਹੋਵੇ ਅਤੇ ਆਪਣੇ ਸਰੋਤਾਂ ਦੀ ਵਰਤੋਂ ਆਪਣੇ ਲੋਕਾਂ ਦੀ ਖੁਸ਼ਹਾਲੀ ਲਈ ਕਰ ਸਕੇ। ਮਾਨ ਸਿੰਘ ਕਿਲੀ ਹਲਕਾ ਇੰਚਾਰਜ ਗੁਰੂਹਰਸਾਹਏ ਨੇ ਕਿਹਾ ਕਿ ਮਿਸਲ ਸਤਲੁਜ ਨਾਲ ਜੁੜਨ ਵਾਲੇ ਹਰ ਵੀਰ ਦਾ ਅਸੀਂ ਦਿਲੋਂ ਧੰਨਵਾਦ ਕਰਦੇ ਹਾਂ। ਜਿਨ੍ਹਾਂ ਦੇ ਦਿਲ ਵਿਚ ਪੰਜਾਬ ਲਈ ਦਰਦ ਹੈ ਅਤੇ ਜੋ ਪੰਜਾਬ ਦੇ ਭਵਿੱਖ ਲਈ ਕੁਝ ਕਰਨ ਦਾ ਜਜ਼ਬਾ ਰੱਖਦੇ ਹਨ। ਉਨ੍ਹਾਂ ਸਾਰਿਆਂ ਦਾ ਮਿਸਲ ਸਤਲੁਜ ਵਿਚ ਸਵਾਗਤ ਹੈ। ਇਸ ਮੌਕੇ ਕਿਰਨਦੀਪ ਸਿੰਘ ਦੀਪ ਪੱਲਾ ਜੁਆਇੰਟ ਸਕੱਤਰ ਪੰਜਾਬ ਨੇ ਕਿਹਾ ਕਿ ਮਿਸਲ ਸਤਲੁਜ ਨੇ ਪੰਜਾਬ ਦੇ ਮੁੱਖ ਮੁੱਦੇ ਚੁੱਕਣ ਦੀ ਪਹਿਲ ਕੀਤੀ ਹੈ ਅਤੇ ਅਸੀਂ ਇਸ ’ਤੇ ਹਮੇਸ਼ਾ ਪਹਿਰਾ ਦਿੰਦੇ ਰਹਾਂਗੇ। ਇਸ ਮੌਕੇ ਸੰਦੀਪ ਕੌਰ ਜਨਰਲ ਸਕੱਤਰ ਪੰਜਾਬ, ਮਨਪ੍ਰੀਤ ਸਿੰਘ ਕਲਸੀ , ਗੁਰਲਾਲ ਸਿੰਘ, ਅਰਸ਼ਦੀਪ ਸਿੰਘ , ਜਪਨਾਮ ਸਿੰਘ ਬੈਰਕਾਂ , ਕਰਮਪਾਲ ਸਿੰਘ ਬੈਰਕਾਂ, ਅਰਸ਼ ਜੋਸਨ ਅਤੇ ਦਵਿੰਦਰ ਸਿੰਘ ਮੀਡੀਆ ਇੰਚਾਰਜ ਹਾਜ਼ਰ ਸਨ ।