29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

‎18 ਤੋਂ 19 ਸਾਲ ਦੇ ਨੌਜਵਾਨਾਂ ਦੀ ਵੋਟ ਬਣਾਉਣ ਲਈ 1 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਮੈਗਾ ਕੈਂਪ -ਵਧੀਕ ਡਿਪਟੀ ਕਮਿਸ਼ਨ

ਫ਼ਿਰੋਜਪੁਰ 28 ਨਵੰਬਰ (ਸੁਖਵਿੰਦਰ ਸਿੰਘ)-18 ਤੋਂ 19 ਸਾਲ ਦੇ ਨੌਜਵਾਨਾਂ ਦੀ ਵੋਟ ਬਣਾਉਣ ਲਈ 1 ਦਸੰਬਰ ਨੂੰ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਮੈਗਾ ਕੈਂਪ ਲਗਾਏ ਜਾਣਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ.)

1 ਦਸੰਬਰ ਨੂੰ ਲੱਗਣ ਵਾਲੇ ਮੈਗਾ ਕੈਂਪ ਸੰਬੰਧੀ ਥਾਵਾਂ ਕੰਪਿਊਟਰ ’ਤੇ ਚੈੱਕ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਕ੍ਰਿਸ਼ਨਾ ਪਾਲ ਰਾਜਦੂਤ। ਅਜੀਤ ਤਸਵੀਰ 29-11-2026
ਫ਼ਿਰੋਜਪੁਰ 28 ਨਵੰਬਰ (ਸੁਖਵਿੰਦਰ ਸਿੰਘ)-18 ਤੋਂ 19 ਸਾਲ ਦੇ ਨੌਜਵਾਨਾਂ ਦੀ ਵੋਟ ਬਣਾਉਣ ਲਈ 1 ਦਸੰਬਰ ਨੂੰ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਮੈਗਾ ਕੈਂਪ ਲਗਾਏ ਜਾਣਗੇ।ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ.) ਕ੍ਰਿਸ਼ਨਾ ਪਾਲ ਰਾਜਪੂਤ ਨੇ ਈ.ਆਰ.ਓਜ਼ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕਰਨ ਮੌਕੇ ਦਿੱਤੀ । ‎ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ 18 ਤੋਂ 19 ਸਾਲ ਤੱਕ ਦੇ ਨੋਜਵਾਨਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੈ ਜਿਸ ਲਈ ਉਨ੍ਹਾਂ ਦੀ ਵੋਟ ਬਣਾਉਣ ਲਈ ਵਿਸ਼ੇਸ਼ ਮੈਗਾ ਕੈਂਪ 1 ਦਸੰਬਰ ਨੂੰ ਲਗਾਏ ਜਾ ਰਹੇ ਹਨ । ਉਨ੍ਹਾਂ ਦੱਸਿਆ ਕਿ ਇਹ ਕੈਂਪ ਵਿਧਾਨ ਸਭਾ ਹਲਕਾ-76 ਫਿਰੋਜਪੁਰ ਸ਼ਹਿਰੀ ਦੇ ਦੇਵ ਸਮਾਜ ਬੀ.ਐਡ ਕਾਲਜ ਫਾਰ ਵੁਮੈਨ ਫਿਰੋਜ਼ਪੁਰ ਸ਼ਹਿਰ, ਵਿਧਾਨ ਸਭਾ ਹਲਕਾ-77 ਫ਼ਿਰੋਜਪੁਰ ਦਿਹਾਤੀ ਐੱਸ.ਬੀ.ਐੱਸ ਸਟੇਟ ਯੂਨੀਵਰਸਿਟੀ ਮੋਗਾ ਰੋਡ ਫ਼ਿਰੋਜਪੁਰ, ਵਿਧਾਨ ਸਭਾ ਹਲਕਾ-75 ਜ਼ੀਰਾ ਜੀਵਨ ਮਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜ਼ੀਰਾ ਅਤੇ ਵਿਧਾਨ ਸਭਾ ਹਲਕਾ-78 ਗੁਰੂਹਰਸਹਾਏ ਪੀ.ਐਮ ਸ਼੍ਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਗੁਰੂਹਰਸਹਾਏ ਵਿਖ਼ੇ ਆਯੋਜਿਤ ਕੀਤੇ ਜਾਣਗੇ ।‎ ਉਨ੍ਹਾਂ ਸਮੂਹ ਈ.ਆਰ.ਓਜ ਨੂੰ ਆਪੋ ਆਪਣੇ ਸਬੰਧਤ ਸੈਂਟਰ ਵਿਚ ਕੈਂਪ ਲਗਾਉਣ ਲਈ ਸਾਰੀਆਂ ਤਿਆਰੀਆਂ ਪਹਿਲਾਂ ਤੋਂ ਮੁਕਮਲ ਕਰਨ ਲਈ ਕਿਹਾ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਨ ਲਈ ਵੀ ਕਿਹਾ ਉਨ੍ਹਾਂ 18 ਤੋਂ 19 ਸਾਲ ਦੀ ਨੌਜਵਾਨਾ ਨੂੰ ਵੀ ਅਪੀਲ ਕੀਤੀ ਕਿ ਜਿਨਾਂ ਦੀ ਹਲੇ ਤੱਕ ਵੋਟ ਨਹੀਂ ਬਣੀ ਉਹ ਇਸ ਕੈਂਪ ਦਾ ਲਾਭ ਲੈਂਦੇ ਹੋਏ ਕੈਂਪ ਵਿਚ ਸ਼ਾਮਿਲ ਹੋ ਕੇ ਆਪਣੀ ਵੋਟ ਬਣਾਉਣ ਲਈ ਫਾਰਮ ਭਰਨ ਅਤੇ ਲੋਕਤੰਤਰ ਦੀ ਮਜਬੂਤੀ ਵਿਚ ਭਾਗੀਦਾਰ ਬਣਨ
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਮਮਦੋਟ ਦੇ ਵਪਾਰੀਆਂ ਨਾਲ ਮੀਟਿੰਗ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਜਿੰਦੂ ਨੇ 1 ਦਸੰਬ... ਅਗਲੀ ਖ਼ਬਰ 6 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।