ਗੁਰੂਹਰਸਹਾਏ ਵਿਖੇ 1 ਦਸੰਬਰ ਨੂੰ ਵੋਟਰ ਰਜਿਸਟਰੇਸ਼ਨ ਲਈ ਲੱਗੇਗਾ ਵਿਸ਼ੇਸ਼ ਮੈਗਾ ਕੈਂਪ
18-19 ਸਾਲ ਦੇ ਨੌਜਵਾਨਾਂ ਸਮੇਤ ਹਰ ਯੋਗ ਨਾਗਰਿਕ ਦੀ ਵੋਟਰ ਰਜਿਸਟਰੇਸ਼ਨ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਤਰਜੀਹ
ਗੁਰੂਹਰਸਹਾਏ, 28 ਨਵੰਬਰ (ਕਪਿਲ ਕੰਧਾਰੀ)-ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣ ਹਲਕਾ 078-ਗੁਰੂਹਰਸਹਾਏ ਵਿਚ ਵੋਟਰ ਰਜਿਸਟਰੇਸ਼ਨ ਅਤੇ ਚੋਣ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਫ਼ਿਰੋਜ਼ਪੁਰ ਸ੍ਰੀਮਤੀ ਦੀਪਸ਼ਿਖਾ ਸ਼ਰਮਾ, ਆਈ.
ਐ
ਐਸ ਡੀ ਐਮ ਹਰਦੀਪ ਸਿੰਘ
29-11-2026
ਗੁਰੂਹਰਸਹਾਏ, 28 ਨਵੰਬਰ (ਕਪਿਲ ਕੰਧਾਰੀ)-ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣ ਹਲਕਾ 078-ਗੁਰੂਹਰਸਹਾਏ ਵਿਚ ਵੋਟਰ ਰਜਿਸਟਰੇਸ਼ਨ ਅਤੇ ਚੋਣ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਫ਼ਿਰੋਜ਼ਪੁਰ ਸ੍ਰੀਮਤੀ ਦੀਪਸ਼ਿਖਾ ਸ਼ਰਮਾ, ਆਈ.ਏ.ਐੱਸ. ਦੀ ਰਹਿਨੁਮਾਈ ਅਤੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਕ੍ਰਿਸ਼ਨਾ ਪਾਲ ਰਾਜਪੂਤ, ਆਈ.ਏ.ਐੱਸ. ਅਤੇ ਸ੍ਰੀ ਹਿਮਾਂਸ਼ੂ ਕਾਦਿਆਨ, ਆਈ.ਏ.ਐੱਸ., ਸੀ.ਐੱਮ.ਐੱਫ.ਓ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਹ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ 1 ਦਸੰਬਰ, ਮੰਗਲਵਾਰ ਨੂੰ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਗੁਰੂਹਰਸਹਾਏ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਵੋਟਰ ਰਜਿਸਟਰੇਸ਼ਨ ਲਈ ਵਿਸ਼ੇਸ਼ ਮੈਗਾ ਕੈਂਪ ਲਗਾਇਆ ਜਾਵੇਗਾ। ਕੈਂਪ ਦੌਰਾਨ ਨਵੇਂ ਵੋਟਰਾਂ ਦੀ ਰਜਿਸਟਰੇਸ਼ਨ ਅਤੇ ਵੋਟਰ ਸੂਚੀ ਵਿਚ ਨਾਮ ਦਰਜ ਕਰਵਾਉਣ ਸਬੰਧੀ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਇਸ ਸਬੰਧੀ ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ, ਗੁਰੂਹਰਸਹਾਏ ਸ੍ਰੀ ਹਰਦੀਪ ਸਿੰਘ, ਪੀ.ਸੀ.ਐੱਸ. ਨੇ ਦੱਸਿਆ ਕਿ ਮੈਗਾ ਕੈਂਪ ਦਾ ਮੁੱਖ ਉਦੇਸ਼ 18-19 ਸਾਲ ਦੇ ਨੌਜਵਾਨਾਂ ਸਮੇਤ ਵੋਟਰ ਸੂਚੀ ਵਿਚ ਨਾਮ ਦਰਜ ਕਰਵਾਉਣ ਤੋਂ ਰਹਿ ਗਏ ਸਾਰੇ ਯੋਗ ਨਾਗਰਿਕਾਂ ਦੀ ਰਜਿਸਟਰੇਸ਼ਨ ਯਕੀਨੀ ਬਣਾਉਣਾ ਹੈ, ਤਾਂ ਜੋ ਕੋਈ ਵੀ ਯੋਗ ਵਿਅਕਤੀ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ ਅਤੇ ਲੋਕਤੰਤਰੀ ਪ੍ਰਕਿਰਿਆ ਵਿਚ ਸਰਗਰਮ ਭਾਗੀਦਾਰੀ ਨਿਭਾ ਸਕੇ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ-2027 ਤਹਿਤ 27 ਤੋਂ 29 ਨਵੰਬਰ ਤੱਕ ਵਿਸ਼ੇਸ਼ ਘਰ-ਘਰ ਵੋਟਰ ਰਜਿਸਟਰੇਸ਼ਨ ਮੁਹਿੰਮ ਵੀ ਚਲਾਈ ਜਾ ਰਹੀ ਹੈ। ਇਸ ਦੌਰਾਨ ਸਮੂਹ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓਜ਼) ਨੂੰ ਆਪਣੇ ਪੋਲਿੰਗ ਖੇਤਰਾਂ ਵਿਚ ਯੋਗ ਨਾਗਰਿਕਾਂ ਦੀ ਪਛਾਣ ਕਰਨ, ਉਨ੍ਹਾਂ ਦੇ ਫਾਰਮ ਨੰਬਰ 6 ਭਰਵਾਉਣ ਅਤੇ ਰਜਿਸਟਰੇਸ਼ਨ ਪ੍ਰਕਿਰਿਆ ਵਿਚ ਲੋੜੀਂਦੀ ਸਹਾਇਤਾ ਦੇਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਵੋਟਰ ਰਜਿਸਟਰੇਸ਼ਨ ਮੁਹਿੰਮ ਤਹਿਤ ਵਿਸ਼ੇਸ਼ ਤੌਰ ’ਤੇ ਸੀਨੀਅਰ ਸੈਕੰਡਰੀ ਸਕੂਲਾਂ ਅਤੇ ਕਾਲਜਾਂ ਦੇ ਮੁਖੀਆਂ ਅਤੇ ਚੋਣ ਸਾਖਰਤਾ ਕਲੱਬਾਂ ਦੇ ਇੰਚਾਰਜਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ, ਤਾਂ ਜੋ ਯੋਗ ਵਿਦਿਆਰਥੀਆਂ ਦੀ ਵੋਟਰ ਰਜਿਸਟਰੇਸ਼ਨ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕੀਤਾ ਜਾਵੇ। ਮੈਗਾ ਕੈਂਪ ਦੇ ਸੁਚਾਰੂ ਸੰਚਾਲਨ ਲਈ ਮੈਡਮ ਪ੍ਰਿਯਾ ਰਾਣੀ, ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ-2 ਕਮ-ਨਾਇਬ ਤਹਿਸੀਲਦਾਰ, ਗੁਰੂਹਰਸਹਾਏ ਨੂੰ ਓਵਰਆਲ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਸ਼ਹਿਰੀ ਖੇਤਰ ਦੇ ਸਾਰੇ ਸੈਕਟਰ ਸੁਪਰਵਾਈਜ਼ਰ ਅਤੇ ਬੀ.ਐੱਲ.ਓਜ਼ ਕੈਂਪ ਦੌਰਾਨ ਆਪਣੀਆਂ ਸੇਵਾਵਾਂ ਪ੍ਰਦਾਨ ਕਰਨਗੇ। ਇਸ ਤੋਂ ਇਲਾਵਾ ਨਗਰ ਕੌਂਸਲ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਅਤੇ ਸਬੰਧਿਤ ਸਕੂਲ ਮੁਖੀਆਂ ਨੂੰ ਕੈਂਪ ਦੇ ਪ੍ਰਚਾਰ ਅਤੇ ਲੋੜੀਂਦੇ ਪ੍ਰਬੰਧਾਂ ਸਬੰਧੀ ਹਦਾਇਤਾਂ ਦਿੱਤੀਆਂ ਗਈਆਂ ਹਨ। ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਡਾ.ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਲਕਾ ਸਵੀਪ ਟੀਮ ਵਲੋਂ ਵਿੱਦਿਅਕ ਸੰਸਥਾਵਾਂ, ਗ੍ਰਾਮ ਪੰਚਾਇਤਾਂ, ਚੋਣ ਸਾਖਰਤਾ ਕਲੱਬਾਂ ਅਤੇ ਬੂਥ ਲੈਵਲ ਜਾਗਰੂਕਤਾ ਗਰੁੱਪਾਂ ਦੇ ਸਹਿਯੋਗ ਨਾਲ ਮੈਗਾ ਕੈਂਪ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇਗਾ। ਇਸ ਮੁਹਿੰਮ ਦੇ ਪ੍ਰਬੰਧਾਂ ਅਤੇ ਤਾਲਮੇਲ ਵਿਚ ਸੁਪਰਡੈਂਟ ਕੇਵਲ ਕ੍ਰਿਸ਼ਨ, ਹਲਕਾ ਸਵੀਪ ਕੋਆਰਡੀਨੇਟਰ ਪਰਵਿੰਦਰ ਸਿੰਘ ਸੋਢੀ, ਚੋਣ ਸੈੱਲ ਇੰਚਾਰਜ ਦੀਪਕ ਸ਼ਰਮਾ, ਗੁਰਜੋਤ ਸਿੰਘ ਢਿੱਲੋਂ ਅਤੇ ਸਮੂਹ ਸੈਕਟਰ ਅਫ਼ਸਰ ਆਪਣਾ ਯੋਗਦਾਨ ਪਾਉਣਗੇ। ਐੱਸ.ਡੀ.ਐੱਮ. ਗੁਰੂਹਰਸਹਾਏ ਨੇ ਸਮੂਹ ਯੋਗ ਨਾਗਰਿਕਾਂ, ਖ਼ਾਸ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਉਮਰ ਅਤੇ ਰਿਹਾਇਸ਼ ਸਬੰਧੀ ਲੋੜੀਂਦੇ ਦਸਤਾਵੇਜ਼ਾਂ ਸਮੇਤ ਮੈਗਾ ਕੈਂਪ ਵਿਚ ਪਹੁੰਚ ਕੇ ਆਪਣੀ ਵੋਟਰ ਰਜਿਸਟਰੇਸ਼ਨ ਕਰਵਾਉਣ। ਉਨ੍ਹਾਂ ਕਿਹਾ ਕਿ ਹਰੇਕ ਯੋਗ ਨਾਗਰਿਕ ਦੀ ਵੋਟਰ ਸੂਚੀ ਵਿਚ ਸ਼ਮੂਲੀਅਤ ਇਕ ਮਜ਼ਬੂਤ, ਸਮਾਵੇਸ਼ੀ ਅਤੇ ਭਾਗੀਦਾਰੀ ਵਾਲੇ ਲੋਕਤੰਤਰ ਦੀ ਨੀਂਹ ਹੈ ਅਤੇ ਪ੍ਰਸ਼ਾਸਨ ਦਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਨਾਗਰਿਕ ਵੋਟਰ ਰਜਿਸਟਰੇਸ਼ਨ ਤੋਂ ਵਾਂਝਾ ਨਾ ਰਹੇ।