28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸਮਝੌਤੇ ਤੋਂ ਬਾਅਦ ਪਰਿਵਾਰ ਵਲੋਂ ਜਸ਼ਨਦੀਪ ਦਾ ਕੀਤਾ ਗਿਆ ਅੰਤਿਮ ਸੰਸਕਾਰ ਆਪ ਆਗੂ ਗੁਰਪ੍ਰੀਤ ਸਿੰਘ ਸੇਖੋਂ ਮੁੱਦਕੀ ਨੇ ਦੋਵਾਂ ਧਿਰਾਂ ਨਾਲ ਗੱਲਬਾਤ ਕਰਕੇ ਕਰਵਾਇਆ ਸਮਝੌਤਾ-ਕਈ ਘੰਟਿਆਂ ਤੱਕ ਚੱਲਿਆ ਸੀ ਇਨਸਾਫ਼ ਲੈਣ ਲਈ ਧਰਨਾ

ਜ਼ੀਰਾ, 28 ਨਵੰਬਰ (ਰਜਨੀਸ਼ ਕਥੂਰੀਆ)- ਥਾਣਾ ਕੁੱਲਗੜ੍ਹੀ ਦੀ ਪੁਲਿਸ ਵਲੋਂ ਪੁੱਛਗਿੱਛ ਲਈ ਲਿਜਾਏ ਗਏ 19 ਸਾਲਾ ਨੌਜਵਾਨ ਅਤੇ ਸੂਬਾ ਪੱਧਰੀ ਹਾਕੀ ਖਿਡਾਰੀ ਜਸ਼ਨਦੀਪ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ ਦੇ ਮਾਮਲੇ ਵਿਚ ਬੀਤੇ ਦਿਨ ਉਸ ਸਮੇਂ ਨਵਾਂ ਮੋੜ ਆ ਗਿਆ, ਜਦੋਂ ਪੀੜਤ ਪਰਿਵਾਰ ਅਤੇ ਪੁਲਿਸ ਅਧਿਕਾਰੀਆਂ ਦਰਮਿਆਨ ਸਮਝੌਤਾ ਹੋਣ ਤੋਂ ਬਾਅਦ ਪਰਿਵਾਰ ਵਲੋਂ ਅੱਜ ਜਸ਼ਨਦੀਪ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਜਸ਼ਨਦੀਪ ਪੁੱਤਰ ਸਤਨਾਮ ਸਿੰਘ ਵਾਸੀ ਬਸਤੀ ਮਾਛੀਆਂ, ਜ਼ੀਰਾ ਨੂੰ ਬੀਤੀ 17 ਨਵੰਬਰ 2026 ਨੂੰ ਸ਼ੱਕ ਦੇ ਆਧਾਰ ’ਤੇ ਪੁੱਛਗਿੱਛ ਲਈ ਥਾਣਾ ਕੁੱਲਗੜ੍ਹੀ ਦੀ ਪੁਲਿਸ ਵਲੋਂ ਲਿਜਾਇਆ ਗਿਆ ਸੀ।

ਮ੍ਰਿਤਕ ਜਸ਼ਨਦੀਪ ਦੀ ਪੁਰਾਣੀ ਤਸਵੀਰ। 29-11-2026
ਜ਼ੀਰਾ, 28 ਨਵੰਬਰ (ਰਜਨੀਸ਼ ਕਥੂਰੀਆ)- ਥਾਣਾ ਕੁੱਲਗੜ੍ਹੀ ਦੀ ਪੁਲਿਸ ਵਲੋਂ ਪੁੱਛਗਿੱਛ ਲਈ ਲਿਜਾਏ ਗਏ 19 ਸਾਲਾ ਨੌਜਵਾਨ ਅਤੇ ਸੂਬਾ ਪੱਧਰੀ ਹਾਕੀ ਖਿਡਾਰੀ ਜਸ਼ਨਦੀਪ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ ਦੇ ਮਾਮਲੇ ਵਿਚ ਬੀਤੇ ਦਿਨ ਉਸ ਸਮੇਂ ਨਵਾਂ ਮੋੜ ਆ ਗਿਆ, ਜਦੋਂ ਪੀੜਤ ਪਰਿਵਾਰ ਅਤੇ ਪੁਲਿਸ ਅਧਿਕਾਰੀਆਂ ਦਰਮਿਆਨ ਸਮਝੌਤਾ ਹੋਣ ਤੋਂ ਬਾਅਦ ਪਰਿਵਾਰ ਵਲੋਂ ਅੱਜ ਜਸ਼ਨਦੀਪ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਜਸ਼ਨਦੀਪ ਪੁੱਤਰ ਸਤਨਾਮ ਸਿੰਘ ਵਾਸੀ ਬਸਤੀ ਮਾਛੀਆਂ, ਜ਼ੀਰਾ ਨੂੰ ਬੀਤੀ 17 ਨਵੰਬਰ 2026 ਨੂੰ ਸ਼ੱਕ ਦੇ ਆਧਾਰ ’ਤੇ ਪੁੱਛਗਿੱਛ ਲਈ ਥਾਣਾ ਕੁੱਲਗੜ੍ਹੀ ਦੀ ਪੁਲਿਸ ਵਲੋਂ ਲਿਜਾਇਆ ਗਿਆ ਸੀ। ਪਰਿਵਾਰ ਵਲੋਂ ਦੋਸ਼ ਲਗਾਇਆ ਗਿਆ ਸੀ ਕਿ ਇਸ ਦੌਰਾਨ ਥਾਣਾ ਕੁੱਲਗੜ੍ਹੀ ਦੇ ਐੱਸ.ਐੱਚ.ਓ. ਗੁਰਮੀਤ ਸਿੰਘ ਵਲੋਂ ਨੌਜਵਾਨ ਨਾਲ ਬੇਰਹਿਮੀ ਨਾਲ ਕੁੱਟਮਾਰ ਅਤੇ ਤਸ਼ੱਦਦ ਕੀਤਾ ਗਿਆ, ਜਿਸ ਕਾਰਨ ਉਸ ਦੀ ਸਿਹਤ ਬੁਰੀ ਤਰ੍ਹਾਂ ਵਿਗੜ ਗਈ। ਪਰਿਵਾਰਕ ਮੈਂਬਰਾਂ ਅਨੁਸਾਰ ਬਾਅਦ ਵਿਚ ਇਲਾਜ ਦੌਰਾਨ ਜਸ਼ਨਦੀਪ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪਰਿਵਾਰ ਵਲੋਂ ਪੁਲਿਸ ਅਧਿਕਾਰੀਆਂ ਨੂੰ ਇਸ ਦੁਖਦਾਈ ਘਟਨਾ ਲਈ ਜ਼ਿੰਮੇਵਾਰ ਠਹਿਰਾਉਂਦਿਆਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਸੀ। ਇਸੇ ਲੜੀ ਤਹਿਤ ਬੀਤੇ ਦਿਨ ਗੁੱਸੇ ਅਤੇ ਰੋਸ ਵਿਚ ਆਏ ਪਰਿਵਾਰਕ ਮੈਂਬਰਾਂ ਨੇ ਜਸ਼ਨਦੀਪ ਦੀ ਮ੍ਰਿਤਕ ਦੇਹ ਸ਼ੇਰਾਂ ਵਾਲਾ ਚੌਂਕ ਜ਼ੀਰਾ ਵਿਖੇ ਰੱਖ ਕੇ ਧਰਨਾ ਲਗਾ ਦਿੱਤਾ ਸੀ। ਇਸ ਧਰਨੇ ਵਿਚ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਬਲਾਕ ਜ਼ੀਰਾ ਦੇ ਆਗੂਆਂ ਅਤੇ ਵਰਕਰਾਂ ਨੇ ਵੀ ਪਰਿਵਾਰ ਦਾ ਸਾਥ ਦਿੱਤਾ। ਧਰਨਾਕਾਰੀਆਂ ਵਲੋਂ ਜਸ਼ਨਦੀਪ ਦੀ ਮੌਤ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਸੀ। ਧਰਨਾ ਕਈ ਘੰਟਿਆਂ ਤੱਕ ਲਗਾਤਾਰ ਜਾਰੀ ਰਿਹਾ। ਜਿਸ ਕਾਰਨ ਸ਼ਹਿਰ ਵਿਚ ਵੀ ਇਸ ਘਟਨਾ ਨੂੰ ਲੈ ਕੇ ਚਰਚਾ ਅਤੇ ਚਿੰਤਾ ਦਾ ਮਾਹੌਲ ਬਣਿਆ ਰਿਹਾ। ਇਸ ਦੌਰਾਨ ਹਲਕਾ ਜ਼ੀਰਾ ਦੇ ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਸੇਖੋਂ ਮੁੱਦਕੀ ਨੇ ਮਾਮਲੇ ਵਿਚ ਦਖ਼ਲ ਦਿੰਦਿਆਂ ਪੀੜਤ ਪਰਿਵਾਰਕ ਮੈਂਬਰਾਂ ਅਤੇ ਇਸ ਮਾਮਲੇ ਵਿਚ ਪਰਿਵਾਰ ਵਲੋਂ ਜ਼ਿੰਮੇਵਾਰ ਠਹਿਰਾਏ ਜਾ ਰਹੇ ਥਾਣਾ ਕੁੱਲਗੜ੍ਹੀ ਦੇ ਐੱਸ.ਐੱਚ.ਓ. ਗੁਰਮੀਤ ਸਿੰਘ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਵਲੋਂ ਦੋਵਾਂ ਧਿਰਾਂ ਵਿਚਕਾਰ ਗੱਲਬਾਤ ਕਰਵਾਉਣ ਅਤੇ ਸਹਿਮਤੀ ਬਣਾਉਣ ਲਈ ਯਤਨ ਕੀਤੇ ਗਏ। ਜਿਸ ਤੋਂ ਬਾਅਦ ਦੋਵਾਂ ਧਿਰਾਂ ਦਰਮਿਆਨ ਸਮਝੌਤਾ ਹੋ ਗਿਆ। ਸਮਝੌਤੇ ਤੋਂ ਬਾਅਦ ਬੀਤੀ ਰਾਤ ਪਰਿਵਾਰਕ ਮੈਂਬਰਾਂ ਅਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਬਲਾਕ ਜ਼ੀਰਾ ਦੇ ਸਹਿਯੋਗ ਨਾਲ ਲਗਾਇਆ ਗਿਆ ਧਰਨਾ ਚੁੱਕ ਲਿਆ ਗਿਆ। ਇਸ ਉਪਰੰਤ ਪਰਿਵਾਰਕ ਮੈਂਬਰ ਜਸ਼ਨਦੀਪ ਦੀ ਮ੍ਰਿਤਕ ਦੇਹ ਨੂੰ ਆਪਣੇ ਘਰ ਲੈ ਗਏ। ਜਿਸ ਤੋਂ ਬਾਅਦ ਪਰਿਵਾਰ ਵਲੋਂ ਉਸ ਦਾ ਪੋਸਟਮਾਰਟਮ ਕਰਵਾਏ ਬਿਨਾਂ ਹੀ ਅਜ ਜ਼ੀਰਾ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਜਸ਼ਨਦੀਪ ਦੇ ਅੰਤਿਮ ਸੰਸਕਾਰ ਮੌਕੇ ਬੇਹੱਦ ਭਾਵੁਕ ਅਤੇ ਗਮਗੀਨ ਮਾਹੌਲ ਦੇਖਣ ਨੂੰ ਮਿਲਿਆ। ਆਪਣੇ ਜਵਾਨ ਪੁੱਤਰ ਨੂੰ ਹਮੇਸ਼ਾ ਲਈ ਗੁਆਉਣ ਵਾਲੇ ਪਰਿਵਾਰਕ ਮੈਂਬਰਾਂ ਦਾ ਵਿਰਲਾਪ ਦੇਖ ਕੇ ਉੱਥੇ ਮੌਜੂਦ ਹਰ ਵਿਅਕਤੀ ਦੀਆਂ ਅੱਖਾਂ ਨਮ ਹੋ ਗਈਆਂ। ਪਰਿਵਾਰਕ ਮੈਂਬਰਾਂ ਵਲੋਂ ਆਪਣੇ ਪੁੱਤਰ ਦੀ ਮੌਤ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਪ੍ਰਤੀ ਗਹਿਰਾ ਰੋਸ ਪ੍ਰਗਟ ਕੀਤਾ ਜਾ ਰਿਹਾ ਸੀ ਅਤੇ ਉਨ੍ਹਾਂ ਵਲੋਂ ਦਿੱਤੀਆਂ ਜਾ ਰਹੀਆਂ ਬਦਦੁਆਵਾਂ ਨੇ ਮੌਕੇ ਦੇ ਮਾਹੌਲ ਨੂੰ ਹੋਰ ਵੀ ਦੁਖਦਾਈ ਬਣਾ ਦਿੱਤਾ। ਇਸ ਮੌਕੇ ’ਤੇ ਜਸ਼ਨਦੀਪ ਦੇ ਛੋਟੇ ਭਰਾ ਵਰੁਣਵੀਰ ਨੇ ਆਪਣੇ ਵੱਡੇ ਭਰਾ ਦੀ ਚਿਤਾ ਨੂੰ ਅਗਨੀ ਦਿਖਾਈ। ਇਹ ਦ੍ਰਿਸ਼ ਦੇਖ ਕੇ ਉੱਥੇ ਮੌਜੂਦ ਲੋਕਾਂ ਦਾ ਕਲੇਜਾ ਮੂੰਹ ਨੂੰ ਆ ਰਿਹਾ ਸੀ। ਜਿਸ ਉਮਰ ਵਿਚ ਜਸ਼ਨਦੀਪ ਨੇ ਆਪਣੇ ਖੇਡ ਜੀਵਨ ਵਿਚ ਹੋਰ ਬੁਲੰਦੀਆਂ ਹਾਸਲ ਕਰਨੀਆਂ ਸਨ, ਉਸ ਉਮਰ ਵਿਚ ਉਸ ਦੀ ਮੌਤ ਨੇ ਪਰਿਵਾਰ ਦੇ ਨਾਲ-ਨਾਲ ਇਲਾਕੇ ਦੇ ਲੋਕਾਂ ਨੂੰ ਵੀ ਗਹਿਰੇ ਸਦਮੇ ਵਿਚ ਪਾ ਦਿੱਤਾ ਹੈ। ਅੰਤਿਮ ਸੰਸਕਾਰ ਸਮੇਂ ਜਸ਼ਨਦੀਪ ਦੇ ਪਰਿਵਾਰਕ ਮੈਂਬਰਾਂ, ਮੁਹੱਲਾ ਨਿਵਾਸੀਆਂ ਅਤੇ ਸ਼ਹਿਰ ਦੇ ਵੱਡੀ ਗਿਣਤੀ ਵਿਚ ਲੋਕਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਹਲਕਾ ਜ਼ੀਰਾ ਦੇ ਆਗੂ ਗੁਰਪ੍ਰੀਤ ਸਿੰਘ ਸੇਖੋਂ ਮੁੱਦਕੀ ਆਪਣੀ ਟੀਮ ਸਮੇਤ ਮੌਜੂਦ ਸਨ। ਇਸ ਦੁਖਦਾਈ ਘਟਨਾ ਨੇ ਇਕ ਵਾਰ ਫਿਰ ਪੁਲਿਸ ਹਿਰਾਸਤ ਦੌਰਾਨ ਨੌਜਵਾਨਾਂ ਦੀ ਸੁਰੱਖਿਆ, ਪੁੱਛਗਿੱਛ ਦੇ ਤਰੀਕਿਆਂ ਅਤੇ ਅਜਿਹੇ ਮਾਮਲਿਆਂ ਵਿਚ ਨਿਰਪੱਖ ਜਾਂਚ ਦੀ ਲੋੜ ਸਬੰਧੀ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।
ਪਿਛਲੀ ਖ਼ਬਰ ਅਵਾਰਾ ਪਸ਼ੂਆਂ ਦੀ ਸਮੱਸਿਆ ਤੋਂ ਕਿਸਾਨ ਅਤੇ ਆਮ ਲੋਕ ਪ੍ਰੇਸ਼ਾਨ - ਸੰਧੂ , ਗਿੱਲ ਕਰਮੂੰਵਾਲਾ ਅਗਲੀ ਖ਼ਬਰ ਜੇ.ਕੇ.ਐੱਸ. ਪਬਲਿਕ ਸਕੂਲ ਵਿਚ ‘ਰੌਣਕ ਵਿਦ ਗ੍ਰੈਂਡਪੇਰੈਂਟਸ-ਗੋਲਡਨ ਮੋਮੈਂਟਸ’ ਸਮਾਗਮ ਕਰਵਾਇਆ ਜਾਗੋ, ਗਿੱਧੇ-ਭੰਗੜੇ, ਮਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।