28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਅਵਾਰਾ ਪਸ਼ੂਆਂ ਦੀ ਸਮੱਸਿਆ ਤੋਂ ਕਿਸਾਨ ਅਤੇ ਆਮ ਲੋਕ ਪ੍ਰੇਸ਼ਾਨ - ਸੰਧੂ , ਗਿੱਲ ਕਰਮੂੰਵਾਲਾ

ਜ਼ੀਰਾ, 28 ਨਵੰਬਰ (ਹਰਜੀਤ ਸਿੰਘ ਗਿੱਲ)-ਇਲਾਕੇ ਵਿਚ ਦਿਨੋਂ-ਦਿਨ ਵਧ ਰਹੀ ਆਵਾਰਾ ਪਸ਼ੂਆਂ ਦੀ ਸਮੱਸਿਆ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਅਤੇ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਹਰਦੀਪ ਸਿੰਘ ਗਿੱਲ ਕਰਮੂੰਵਾਲਾ ਨੇ ਕਿਹਾ ਹੈ ਕਿ ਖੇਤਾਂ ਵਿਚ ਘੁੰਮਦੇ ਆਵਾਰਾ ਪਸ਼ੂਆਂ ਦੇ ਝੁੰਡ ਕਿਸਾਨਾਂ ਦੀਆਂ ਫ਼ਸਲਾਂ ਨੂੰ ਬੁਰੀ ਤਰ੍ਹਾਂ ਉਜਾੜ ਰਹੇ ਹਨ। ਪਹਿਲਾਂ ਹੀ ਆਰਥਿਕ ਮੰਦੀ ਦੀ ਮਾਰ ਝੱਲ ਰਹੇ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਬਚਾਉਣ ਲਈ ਠੰਢੀਆਂ ਰਾਤਾਂ ਨੂੰ ਜਾਗ ਕੇ ਪਹਿਰਾ ਦੇਣਾ ਪੈ ਰਿਹਾ ਹੈ।

ਅਜੀਤ ਡੈਸਕ 29-11-2026
ਜ਼ੀਰਾ, 28 ਨਵੰਬਰ (ਹਰਜੀਤ ਸਿੰਘ ਗਿੱਲ)-ਇਲਾਕੇ ਵਿਚ ਦਿਨੋਂ-ਦਿਨ ਵਧ ਰਹੀ ਆਵਾਰਾ ਪਸ਼ੂਆਂ ਦੀ ਸਮੱਸਿਆ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਅਤੇ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਹਰਦੀਪ ਸਿੰਘ ਗਿੱਲ ਕਰਮੂੰਵਾਲਾ ਨੇ ਕਿਹਾ ਹੈ ਕਿ ਖੇਤਾਂ ਵਿਚ ਘੁੰਮਦੇ ਆਵਾਰਾ ਪਸ਼ੂਆਂ ਦੇ ਝੁੰਡ ਕਿਸਾਨਾਂ ਦੀਆਂ ਫ਼ਸਲਾਂ ਨੂੰ ਬੁਰੀ ਤਰ੍ਹਾਂ ਉਜਾੜ ਰਹੇ ਹਨ। ਪਹਿਲਾਂ ਹੀ ਆਰਥਿਕ ਮੰਦੀ ਦੀ ਮਾਰ ਝੱਲ ਰਹੇ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਬਚਾਉਣ ਲਈ ਠੰਢੀਆਂ ਰਾਤਾਂ ਨੂੰ ਜਾਗ ਕੇ ਪਹਿਰਾ ਦੇਣਾ ਪੈ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪਸ਼ੂ ਸਿਰਫ਼ ਖੇਤਾਂ ਤੱਕ ਹੀ ਸੀਮਤ ਨਹੀਂ ਰਹੇ, ਸਗੋਂ ਸੜਕਾਂ ’ਤੇ ਵੀ ਹਰ ਰੋਜ਼ ਭਿਆਨਕ ਹਾਦਸਿਆਂ ਦਾ ਕਾਰਨ ਬਣ ਰਹੇ ਹਨ, ਜਿਸ ਕਾਰਨ ਕਈ ਕੀਮਤੀ ਜਾਨਾਂ ਅਜਾਈਂ ਜਾ ਚੁੱਕੀਆਂ ਹਨ। ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਅਤੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਇਸ ਗੰਭੀਰ ਸਮੱਸਿਆ ਦਾ ਤੁਰੰਤ ਪੱਕਾ ਹੱਲ ਕੱਢਿਆ ਜਾਵੇ। ਉਨ੍ਹਾਂ ਮੰਗ ਕੀਤੀ ਕਿ ਸੜਕਾਂ ਅਤੇ ਖੇਤਾਂ ਵਿਚੋਂ ਆਵਾਰਾ ਪਸ਼ੂਆਂ ਨੂੰ ਫੜ ਕੇ ਸਰਕਾਰੀ ਗਊਸ਼ਾਲਾਵਾਂ ਵਿਚ ਭੇਜਿਆ ਜਾਵੇ। ਆਗੂਆਂ ਨੇ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਜਲਦ ਹੀ ਇਸ ਸਮੱਸਿਆ ਦਾ ਕੋਈ ਹੱਲ ਨਾ ਕੀਤਾ, ਤਾਂ ਭਾਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਸਾਰੇ ਆਵਾਰਾ ਡੰਗਰਾਂ ਨੂੰ ਇਕੱਠਾ ਕਰਕੇ ਪ੍ਰਸ਼ਾਸਨ ਦੇ ਐਸ.ਡੀ.ਐਮ. ਦਫ਼ਤਰਾਂ ਜਾਂ ਡੀ.ਸੀ. ਦਫ਼ਤਰ ਦੇ ਅੱਗੇ ਛੱਡਿਆ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।
ਪਿਛਲੀ ਖ਼ਬਰ ਸਰਕਾਰੀ ਅਧਿਆਪਕਾ ’ ਤੇ ਟਿਊਸ਼ਨ ਪੜ੍ਹਾਉਣ ਦੇ ਦੋਸ਼ ਦੀ ਜਾਂਚ ਸ਼ੁਰੂ ਅਗਲੀ ਖ਼ਬਰ ਸਮਝੌਤੇ ਤੋਂ ਬਾਅਦ ਪਰਿਵਾਰ ਵਲੋਂ ਜਸ਼ਨਦੀਪ ਦਾ ਕੀਤਾ ਗਿਆ ਅੰਤਿਮ ਸੰਸਕਾਰ ਆਪ ਆਗੂ ਗੁਰਪ੍ਰੀਤ ਸਿੰਘ ਸੇਖੋਂ ਮੁੱਦਕੀ ਨੇ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।