ਪੰਜਾਬ ਦਾ ਹਰ ਪਿੰਡ, ਹਰ ਕਸਬਾ ਅਤੇ ਹਰ ਸ਼ਹਿਰ ਬਣੇਗਾ ਵਿਕਾਸ ਦੀ ਮਿਸਾਲ - ਦੀਪਕ ਸ਼ਰਮਾ
ਫ਼ਿਰੋਜ਼ਪੁਰ,28 ਨਵੰਬਰ (ਸੁਖਵਿੰਦਰ ਸਿੰਘ)- ਭਾਜਪਾ-ਅਕਾਲੀ ਗਠਜੋੜ ਦਾ ਮਕਸਦ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਕੰਮ ਕਰਨਾ ਅਤੇ ਵਿਕਸਿਤ ਭਾਰਤ 2027 ਦੇ ਸੁਪਨੇ ਨੂੰ ਸਾਕਾਰ ਕਰਨ ਲਈ ਵਿਕਸਿਤ ਪੰਜਾਬ ਦਾ ਨਿਰਮਾਣ ਬੇਹੱਦ ਜ਼ਰੂਰੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਆਗੂ ਦੀਪਕ ਸ਼ਰਮਾ ਨੇ ਦੱਸਿਆ ਕਿ ਸਾਡਾ ਪੰਜਾਬ ਉਹ ਪੰਜਾਬ ਬਣੇ, ਜਿੱਥੇ ਕਿਸਾਨ ਕਰਜ਼ੇ ਦੇ ਬੋਝ ਤੋਂ ਮੁਕਤ ਹੋ ਕੇ ਖੁਸ਼ਹਾਲ ਹੋਵੇ, ਨੌਜਵਾਨਾਂ ਨੂੰ ਰੁਜ਼ਗਾਰ ਲਈ ਵਿਦੇਸ਼ਾਂ ਵੱਲ ਨਾ ਜਾਣਾ ਪਵੇ, ਧੀਆਂ ਸੁਰੱਖਿਅਤ ਹੋਣ, ਵਪਾਰੀਆਂ ਦਾ ਕਾਰੋਬਾਰ ਵਧੇ, ਹਰ ਪਿੰਡ ਵਿਚ ਚੰਗੀ ਸਿੱਖਿਆ ਅਤੇ ਸਿਹਤ ਸਹੂਲਤਾਂ ਹੋਣ ਅਤੇ ਕਿਸੇ ਵੀ ਗਰੀਬ ਪਰਿਵਾਰ ਨੂੰ ਇਲਾਜ ਅਤੇ ਸਿੱਖਿਆ ਲਈ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।
ਫ਼ਿਰੋਜ਼ਪੁਰ,28 ਨਵੰਬਰ (ਸੁਖਵਿੰਦਰ ਸਿੰਘ)- ਭਾਜਪਾ-ਅਕਾਲੀ ਗਠਜੋੜ ਦਾ ਮਕਸਦ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਕੰਮ ਕਰਨਾ ਅਤੇ ਵਿਕਸਿਤ ਭਾਰਤ 2027 ਦੇ ਸੁਪਨੇ ਨੂੰ ਸਾਕਾਰ ਕਰਨ ਲਈ ਵਿਕਸਿਤ ਪੰਜਾਬ ਦਾ ਨਿਰਮਾਣ ਬੇਹੱਦ ਜ਼ਰੂਰੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਆਗੂ ਦੀਪਕ ਸ਼ਰਮਾ ਨੇ ਦੱਸਿਆ ਕਿ ਸਾਡਾ ਪੰਜਾਬ ਉਹ ਪੰਜਾਬ ਬਣੇ, ਜਿੱਥੇ ਕਿਸਾਨ ਕਰਜ਼ੇ ਦੇ ਬੋਝ ਤੋਂ ਮੁਕਤ ਹੋ ਕੇ ਖੁਸ਼ਹਾਲ ਹੋਵੇ, ਨੌਜਵਾਨਾਂ ਨੂੰ ਰੁਜ਼ਗਾਰ ਲਈ ਵਿਦੇਸ਼ਾਂ ਵੱਲ ਨਾ ਜਾਣਾ ਪਵੇ, ਧੀਆਂ ਸੁਰੱਖਿਅਤ ਹੋਣ, ਵਪਾਰੀਆਂ ਦਾ ਕਾਰੋਬਾਰ ਵਧੇ, ਹਰ ਪਿੰਡ ਵਿਚ ਚੰਗੀ ਸਿੱਖਿਆ ਅਤੇ ਸਿਹਤ ਸਹੂਲਤਾਂ ਹੋਣ ਅਤੇ ਕਿਸੇ ਵੀ ਗਰੀਬ ਪਰਿਵਾਰ ਨੂੰ ਇਲਾਜ ਅਤੇ ਸਿੱਖਿਆ ਲਈ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਦੇਸ਼ ਨੂੰ ਅੰਨ, ਜਵਾਨ ਅਤੇ ਕੁਰਬਾਨੀਆਂ ਦਿੱਤੀਆਂ ਹਨ। ਹੁਣ ਸਮਾਂ ਹੈ ਕਿ ਪੰਜਾਬ ਨੂੰ ਉਸ ਦਾ ਬਣਦਾ ਮਾਣ, ਵਿਕਾਸ ਅਤੇ ਖੁਸ਼ਹਾਲੀ ਵਾਪਸ ਮਿਲੇ। ਸਵਦੇਸ਼ੀ ਉਤਪਾਦਾਂ, ਸਥਾਨਕ ਉਦਯੋਗਾਂ ਅਤੇ ਪੰਜਾਬੀ ਉੱਦਮੀਆਂ ਨੂੰ ਉਤਸ਼ਾਹਿਤ ਕਰਕੇ ਪੰਜਾਬ ਨੂੰ ਆਤਮਨਿਰਭਰ ਬਣਾਇਆ ਜਾਵੇ। ਦੀਪਕ ਸ਼ਰਮਾ ਨੇ ਕਿਹਾ ਕਿ ਪੰਜਾਬ ਦਾ ਵਿਕਾਸ ਹੀ ਸਾਡੀ ਤਰਜੀਹ ਅਤੇ ਪੰਜਾਬ ਦੀ ਖੁਸ਼ਹਾਲੀ ਹੀ ਸਾਡਾ ਸੰਕਲਪ ਹੋਣਾ ਚਾਹੀਦਾ ਹੈ।