ਪਿੰਡ ਵਕੀਲਾਂ ਵਾਲਾ ਤੋਂ ਕਈ ਪਰਿਵਾਰ ਕਾਂਗਰਸ ਪਾਰਟੀ ਵਿਚ ਸ਼ਾਮਿਲ
ਜ਼ੀਰਾ, 29 ਨਵੰਬਰ(ਪ੍ਰਤਾਪ ਸਿੰਘ ਹੀਰਾ)-ਵਿਧਾਨ ਸਭਾ ਹਲਕਾ ਜ਼ੀਰਾ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕੁਲਬੀਰ ਸਿੰਘ ਜ਼ੀਰਾ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਨੇੜਲੇ ਪਿੰਡ ਵਕੀਲਾਂ ਵਾਲਾ ਦੇ ਕਈ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਦੌਰਾਨ ਉਹਨਾਂ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਵਲੋਂ ਸਿਰੋਪੇ ਪਾ ਕੇ ਪਾਰਟੀ ਵਿਚ ਸ਼ਾਮਿਲ ਕੀਤਾ ਗਿਆ।
ਜ਼ੀਰਾ, 29 ਨਵੰਬਰ(ਪ੍ਰਤਾਪ ਸਿੰਘ ਹੀਰਾ)-ਵਿਧਾਨ ਸਭਾ ਹਲਕਾ ਜ਼ੀਰਾ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕੁਲਬੀਰ ਸਿੰਘ ਜ਼ੀਰਾ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਨੇੜਲੇ ਪਿੰਡ ਵਕੀਲਾਂ ਵਾਲਾ ਦੇ ਕਈ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਦੌਰਾਨ ਉਹਨਾਂ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਵਲੋਂ ਸਿਰੋਪੇ ਪਾ ਕੇ ਪਾਰਟੀ ਵਿਚ ਸ਼ਾਮਿਲ ਕੀਤਾ ਗਿਆ। ਗੱਲਬਾਤ ਕਰਦਿਆਂ ਉਹਨਾਂ ਦੱਸਿਆ ਕਿ ਪਿੰਡ ਵਕੀਲਾਂ ਵਾਲਾ ਤੋਂ ਗੁਰਵਿੰਦਰ ਸਿੰਘ ਭੂਟੋ, ਨਿਸ਼ਾਨ ਸਿੰਘ, ਗੁਰਸ਼ਿੰਦਰ ਸਿੰਘ ਗੋਲਡੀ, ਗੁਰਜਿੰਦਰ ਸਿੰਘ ਸਿੱਧੂ, ਹਰਦੇਵ ਸਿੰਘ ਸਾਬਕਾ ਸਰਪੰਚ, ਮਨਦੀਪ ਸਿੰਘ ਅਤੇ ਤੇਜ਼ ਸਿੰਘ ਮੈਂਬਰ ਦੀ ਪ੍ਰੇਰਨਾ ਨਾਲ 23 ਪਰਿਵਾਰਾਂ ਨੇ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੂੰ ਛੱਡ ਕਾਂਗਰਸ ਪਾਰਟੀ ਵਿਚ ਸ਼ਾਮਿਲ ਸ਼ਮੂਲੀਅਤ ਕੀਤੀ ਹੈ। ਇਸ ਮੌਕੇ ਸ਼ਾਮਿਲ ਹੋਣ ਵਾਲਿਆਂ ਵਿਚ ਜਲੌਰ ਸਿੰਘ, ਪਰਮਿੰਦਰ ਸਿੰਘ ਬੱਬੀ,ਪਰਮਾਤਮਾ ਸਿੰਘ, ਬਲਵਿੰਦਰ ਸਿੰਘ, ਅਵਤਾਰ ਸਿੰਘ, ਜਸਵੰਤ ਸਿੰਘ ਸਰਾਂ, ਦਵਿੰਦਰ ਸਿੰਘ, ਜਸਵਿੰਦਰ ਸਿੰਘ ਗੋਲਡੀ, ਜਗਤਾਰ ਸਿੰਘ, ਗੁਰਚਰਨ ਸਿੰਘ ਗੁਰੀ, ਨਿੰਦੂ ਸਰਾਂ, ਗੁਰਮੀਤ ਸਿੰਘ, ਪਰਦੀਪ ਸਿੰਘ, ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਖੁਸ਼ਪ੍ਰੀਤ ਸਿੰਘ, ਜਸਕੀਰਤ ਸਿੰਘ, ਰਮਨਦੀਪ ਸਿੰਘ ਪਨੇਸਰ, ਕਰਮਜੀਤ ਸਿੰਘ, ਕਾਲ਼ਾ ਸਿੰਘ, ਫ਼ਕੀਰ ਸਿੰਘ, ਰਤਨ ਸਿੰਘ, ਮਨਦੀਪ ਸਿੰਘ ਆਦਿ ਕਾਂਗਰਸ ਪਾਰਟੀ ਦੇ ਵਿਚ ਸ਼ਾਮਿਲ ਹੋਏ। ਇਸ ਮੌਕੇ ਡਾ. ਰਸ਼ਪਾਲ ਸਿੰਘ ਸਾਬਕਾ ਪ੍ਰਧਾਨ ਨਗਰ ਕੌਂਸਲ ਜ਼ੀਰਾ, ਗੁਰਭਗਤ ਸਿੰਘ ਗਿੱਲ, ਜੋਗਿੰਦਰ ਸਿੰਘ ਬੂਈਆ ਵਾਲਾ, ਨਵਦੀਪ ਸ਼ਰਮਾ ਕਾਲਾ ਨੰਬਰਦਾਰ ਸੋਢੀ ਵਾਲਾ, ਸੁਖਦੀਪ ਸਿੰਘ ਸੀਪਾ ਮਹੀਆਂ ਵਾਲਾ ਪ੍ਰਧਾਨ, ਗੁਰਮੀਤ ਸਿੰਘ ਪ੍ਰਧਾਨ, ਸ਼ਿੰਦਰ ਪਾਲ ਸਿੰਘ, ਰਘਬੀਰ ਸਿੰਘ ਵਰਨਾਲਾ, ਗੁਰਪਿਆਰ ਸਿੰਘ, ਮੇਹਰ ਸਿੰਘ ਵਾਲਾ, ਅਮਰਜੀਤ ਸਿੰਘ ਮੇਹਰ ਸਿੰਘ ਵਾਲਾ, ਮਲਕੀਤ ਸਿੰਘ ਖੰਡੂਰ, ਸੁਖਚੈਨ ਸਿੰਘ ਖੰਡੂਰ, ਹਰਦਿਆਲ ਸਿੰਘ, ਗੁਰਮੇਜ਼ ਸਿੰਘ ਗੋਲਾ ਸੇਖਵਾਂ, ਨੇਕ ਸਿੰਘ ਸੇਖਵਾਂ, ਆਤਮਾ ਸਿੰਘ ਸੇਖਵਾਂ ਅਤੇ ਮਨਦੀਪ ਸਿੰਘ ਜੱਸੜ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਹਾਜ਼ਿਰ ਸਨ।