29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸੁਖਬੀਰ ਸਿੰਘ ਬਾਦਲ 1 ਦਸੰਬਰ ਨੂੰ ਫ਼ਿਰੋਜ਼ਪੁਰ ਦਿਹਾਤੀ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਕਰਨਗੇ ਖ਼ਾਸ ਮੁਲਾਕਾਤ : ਸੁਰਿੰਦਰ ਸਿੰਘ ਬੱਬੂ , ਗੁਰਪ੍ਰੀਤ ਸਿੰਘ ਮਾਨਾ ਸਿੰਘ ਵਾਲਾ

ਫ਼ਿਰੋਜ਼ਸ਼ਾਹ, 29 ਨਵੰਬਰ (ਸਰਬਜੀਤ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੂਬੇ ਦੀ ਆਰਥਿਕਤਾ ਨੂੰ ਮੁੜ ਪੈਰਾਂ ਸਿਰ ਕਰਨ ਅਤੇ ਕਾਰੋਬਾਰੀ ਵਰਗ ਦੀਆਂ ਮੁਸ਼ਕਲਾਂ ਦਾ ਹੱਲ ਲੱਭਣ ਲਈ 1 ਦਸੰਬਰ 2026 (ਮੰਗਲਵਾਰ) ਨੂੰ ਹਲਕਾ ਫ਼ਿਰੋਜ਼ਪੁਰ ਦਿਹਾਤੀ ਦਾ ਵਿਸ਼ੇਸ਼ ਦੌਰਾ ਕਰ ਰਹੇ ਹਨ। ਇਸ ਸਬੰਧੀ ਪਿੰਡ ਮਾਨਾ ਸਿੰਘ ਵਾਲਾ ਵਿਖੇ ਜਾਣਕਾਰੀ ਸਾਂਝੀ ਕਰਦਿਆਂ ਯੂਥ ਆਗੂ ਸੁਰਿੰਦਰ ਸਿੰਘ ਬੱਬੂ ਮੈਬਰ ਕੌਰ ਕਮੇਟੀ ਯੂਥ ਅਕਾਲੀ ਦਲ ਪੰਜਾਬ ਅਤੇ ਗੁਰਪ੍ਰੀਤ ਸਿੰਘ ਸੰਧੂ ਮਾਨਾ ਸਿੰਘ ਵਾਲਾ ਮੈਬਰ ਕੌਰ ਕਮੇਟੀ ਨੇ ਇਲਾਕੇ ਦੇ ਸਮੂਹ ਵਪਾਰੀਆਂ, ਦੁਕਾਨਦਾਰਾਂ ਅਤੇ ਉਦਯੋਗਪਤੀਆਂ ਨੂੰ ਇਸ ਇਕੱਤਰਤਾ ਵਿਚ ਵੱਧ-ਚੜ੍ਹ ਕੇ ਪਹੁੰਚਣ ਦਾ ਸੱਦਾ ਦਿੱਤਾ ਹੈ।

ਯੂਥ ਆਗੂ ਸੁਰਿੰਦਰ ਸਿੰਘ ਬੱਬੂ , ਗੁਰਪ੍ਰੀਤ ਸਿੰਘ ਸੰਧੂ। 30-11-2026
ਫ਼ਿਰੋਜ਼ਸ਼ਾਹ, 29 ਨਵੰਬਰ (ਸਰਬਜੀਤ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੂਬੇ ਦੀ ਆਰਥਿਕਤਾ ਨੂੰ ਮੁੜ ਪੈਰਾਂ ਸਿਰ ਕਰਨ ਅਤੇ ਕਾਰੋਬਾਰੀ ਵਰਗ ਦੀਆਂ ਮੁਸ਼ਕਲਾਂ ਦਾ ਹੱਲ ਲੱਭਣ ਲਈ 1 ਦਸੰਬਰ 2026 (ਮੰਗਲਵਾਰ) ਨੂੰ ਹਲਕਾ ਫ਼ਿਰੋਜ਼ਪੁਰ ਦਿਹਾਤੀ ਦਾ ਵਿਸ਼ੇਸ਼ ਦੌਰਾ ਕਰ ਰਹੇ ਹਨ। ਇਸ ਸਬੰਧੀ ਪਿੰਡ ਮਾਨਾ ਸਿੰਘ ਵਾਲਾ ਵਿਖੇ ਜਾਣਕਾਰੀ ਸਾਂਝੀ ਕਰਦਿਆਂ ਯੂਥ ਆਗੂ ਸੁਰਿੰਦਰ ਸਿੰਘ ਬੱਬੂ ਮੈਬਰ ਕੌਰ ਕਮੇਟੀ ਯੂਥ ਅਕਾਲੀ ਦਲ ਪੰਜਾਬ ਅਤੇ ਗੁਰਪ੍ਰੀਤ ਸਿੰਘ ਸੰਧੂ ਮਾਨਾ ਸਿੰਘ ਵਾਲਾ ਮੈਬਰ ਕੌਰ ਕਮੇਟੀ ਨੇ ਇਲਾਕੇ ਦੇ ਸਮੂਹ ਵਪਾਰੀਆਂ, ਦੁਕਾਨਦਾਰਾਂ ਅਤੇ ਉਦਯੋਗਪਤੀਆਂ ਨੂੰ ਇਸ ਇਕੱਤਰਤਾ ਵਿਚ ਵੱਧ-ਚੜ੍ਹ ਕੇ ਪਹੁੰਚਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਮਿਲਣੀ 1 ਦਸੰਬਰ (ਮੰਗਲਵਾਰ) ਨੂੰ ਦੁਪਹਿਰ 3:30 ਵਜੇ ਤਲਵੰਡੀ ਭਾਈ ਸਥਿਤ ‘ਰਿਚਮੰਡ ਵਿਲਾ’) ਵਿਖੇ ਆਯੋਜਿਤ ਕੀਤੀ ਜਾ ਰਹੀ ਹੈ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਵਪਾਰ ਅਤੇ ਉਦਯੋਗ ਜਗਤ ਦੀ ਤਰੱਕੀ ਲਈ ਆਪਣੀ ਭਵਿੱਖੀ ਰੂਪ-ਰੇਖਾ ਅਤੇ ਵਿਜ਼ਨ ਸਾਂਝਾ ਕਰਨਗੇ। ਦੋਵਾਂ ਯੂਥ ਆਗੂਆਂ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਵਪਾਰੀ ਵਰਗ ਨੂੰ ਕਈ ਤਰ੍ਹਾਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੀਟਿੰਗ ਦਾ ਮੁੱਖ ਮੰਤਵ ਹਲਕੇ ਦੇ ਕਾਰੋਬਾਰੀਆਂ ਨੂੰ ਇੱਕ ਸਾਂਝਾ ਮੰਚ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਆਪਣੀਆਂ ਸਮੱਸਿਆਵਾਂ ਅਤੇ ਕੀਮਤੀ ਸੁਝਾਅ ਸਿੱਧੇ ਤੌਰ ’ਤੇ ਪਾਰਟੀ ਪ੍ਰਧਾਨ ਦੇ ਸਾਹਮਣੇ ਰੱਖ ਸਕਣ। ਇਸ ਮੌਕੇ ਗੁਰਪ੍ਰੀਤ ਸਿੰਘ ਭਾਂਗਰ, ਗੋਗੀ ਤੂਤ, ਲਵਪ੍ਰੀਤ ਗਿੱਲ ਫਿਰੋਜ਼ਸ਼ਾਹ, ਗੁਰਪ੍ਰੀਤ ਸਿੰਘ ਕਲਾਸ਼, ਗੁਰਮੁਖ ਸਿੰਘ ਸੰਧੂ, ਮਨੀ ਧਾਲੀਵਾਲ, ਹਰਮਨ ਸੰਧੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ 1.47 ਗ੍ਰਾਮ ਹੈਰੋਇਨ, ਲਾਈਟਰ ਅਤੇ ਸਿਲਵਰ ਪੇਪਰ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਰੈਵੀਨਿਊ ਪਟਵਾਰ ਯੂਨੀਅਨ ਦੀ ਚੋਣ ਦੌਰਾਨ ਜਸਪਿੰਦਰ ਸਿੰਘ ਵਿਰਕ ਨੂੰ ਬਣਾਇਆ ਫ਼ਿਰੋਜ਼ਪੁਰ ਜ਼ਿਲ੍ਹੇ ਦਾ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।