02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪੱਕੇ ਕਿਸਾਨ ਮੋਰਚੇ ’ਚ 4 ਨੂੰ ਗੂੰਜੇਗੀ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਗੱਲ

ਬਠਿੰਡਾ, 1 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਬਠਿੰਡਾ ਦੇ ਡੀ. ਸੀ.

ਅਜੀਤ ਡੈਸਕ 02-09-2026
ਬਠਿੰਡਾ, 1 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਬਠਿੰਡਾ ਦੇ ਡੀ. ਸੀ. ਦਫ਼ਤਰ ਮੂਹਰੇ ਲਗਾਇਆ ਗਿਆ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ ਰਿਹਾ, ਜਿਸ ’ਚ 4 ਸਤੰਬਰ ਨੂੰ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਗੱਲ ਗੂੰਜੇਗੀ । ਜਥੇਬੰਦੀ ਦੇ ਸੂਬਾ ਸੀਨੀਅਰ ਉੱਪ-ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ 4 ਸਤੰਬਰ ਨੂੰ ਮੋਰਚਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਸਮਰਪਿਤ ਹੋਵੇਗਾ, ਜਿਸ ਵਿਚ ਸੂਬਾ ਸਰਕਾਰ ਦੇ ਮੁਲਾਜ਼ਮ ਮਾਰੂ ਅੜੀਅਲ ਰਵੱਈਏ ਅਤੇ ਮੁਲਾਜ਼ਮਾਂ ਦੇ ਹੱਕਾਂ ਦੀ ਗੱਲ ਉਠਾਈ ਜਾਵੇਗੀ । ਉਨ੍ਹਾਂ ਸਮੂਹ ਮੁਲਾਜ਼ਮਾਂ, ਪੈਨਸ਼ਨਰਾਂ, ਠੇਕਾ ਮੁਲਾਜਮਾਂ ਤੇ ਸੰਘਰਸ਼ੀ ਲੋਕਾਂ ਨੂੰ 4 ਸਤੰਬਰ ਨੂੰ ਵਧ-ਚੜ੍ਹ ਕੇ ਮੋਰਚੇ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ । ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਤੇ ਔਰਤ ਜਥੇਬੰਦੀ ਦੇ ਆਗੂ ਹਰਿੰਦਰ ਕੌਰ ਬਿੰਦੂ ਨੇ ਕਿਸਾਨ, ਮਜ਼ਦੂਰ, ਮੁਲਾਜ਼ਮ, ਵਿਦਿਆਰਥੀ, ਦੁਕਾਨਦਾਰ, ਛੋਟੇ ਕਾਰੋਬਾਰੀਆਂ ਨੂੰ ਸਰਕਾਰੀ ਲੋਕ ਮਾਰੂ ਨੀਤੀਆਂ ਖਿਲਾਫ਼ ਇਕਜੁੱਟ ਹੋਣ ਦੀ ਅਪੀਲ ਕੀਤੀ । ਬੁਲਾਰਿਆਂ ਨੇ ਕਿਸਾਨੀ ਮੰਗਾਂ ਦੇ ਹੱਲ ਦੇ ਨਾਲ-ਨਾਲ ਬਜ਼ੁਰਗਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦੀ ਮੰਗ ਕੀਤੀ । ਇਸ ਦੌਰਾਨ ਸੜਕ ਹਾਦਸੇ ਦੌਰਾਨ ਵਿਛੋੜਾ ਦੇ ਗਏ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਜਨਰਲ ਸਕੱਤਰ ਅਤੇ ਸਾਂਝੇ ਮਜਦੂਰ ਮੋਰਚੇ ਦੇ ਪ੍ਰਮੁੱਖ ਆਗੂ ਗੁਰਨਾਮ ਸਿੰਘ ਦਾਊਦ ਦੀ ਬੇਵਕਤੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਪਿਛਲੀ ਖ਼ਬਰ ‘ ਮਾਮਲਾ ਮਰਹੂਮ ਸੱਜਣ ਕੁਮਾਰ ਨੂੰ ਭਾਜਪਾ ਆਗੂਆਂ ਵਲੋਂ ਸ਼ਰਧਾਂਜਲੀ ਦੇਣ ਦਾ’ ‘ ਆਪ ’ ਦੇ ਬਠਿੰਡਾ , ਮਾਨਸਾ ਤੇ ਮੁਕਤਸਰ ਦ... ਅਗਲੀ ਖ਼ਬਰ ਰਾਹੁਲ ਗਾਂਧੀ ਖ਼ਿਲਾਫ਼ ਉੱਤਰਾਖੰਡ ’ਚ ਦਰਜ ਮਾਮਲੇ ਖਿਲਾਫ਼ ਕਾਂਗਰਸੀਆਂ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।