05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਵਿਦਿਆਰਥੀਆਂ ਨੂੰ ਦੁੱਧ ਤੇ ਦੁੱਧ ਤੋਂ ਬਣੇ ਪਦਾਰਥਾਂ ਪ੍ਰਤੀ ਕੀਤਾ ਜਾਗਰੂਕ

ਬਠਿੰਡਾ, 4 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਇੰਸਟੀਚਿਊਟ ਆਫ਼ ਐਗਰੀਕਲਚਰ, ਬਠਿੰਡਾ ਵਿਖੇ ਵਿਦਿਆਰਥੀਆਂ ਨੂੰ ਸਿਹਤਮੰਦ ਪੀਣ ਵਾਲੇ ਪਦਾਰਥਾਂ ਦੀ ਚੋਣ ਪ੍ਰਤੀ ਜਾਗਰੂਕ ਕਰਨ ਲਈ ਦੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਕੈਂਪ ਡਾ.

ਅਜੀਤ ਡੈਸਕ 05-09-2026
ਬਠਿੰਡਾ, 4 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਇੰਸਟੀਚਿਊਟ ਆਫ਼ ਐਗਰੀਕਲਚਰ, ਬਠਿੰਡਾ ਵਿਖੇ ਵਿਦਿਆਰਥੀਆਂ ਨੂੰ ਸਿਹਤਮੰਦ ਪੀਣ ਵਾਲੇ ਪਦਾਰਥਾਂ ਦੀ ਚੋਣ ਪ੍ਰਤੀ ਜਾਗਰੂਕ ਕਰਨ ਲਈ ਦੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਕੈਂਪ ਡਾ. ਅਵਤਾਰ ਸਿੰਘ ਐਸੋਸੀਏਟ ਡੀਨ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਦੌਰਾਨ ਵੇਰਕਾ ਦੇ ਵਲੰਟੀਅਰਾਂ ਨੇ ਬੀ.ਐੱਸ.ਸੀ. ਐਗਰੀਕਲਚਰ (ਆਨਰਜ਼) ਦੇ ਪਹਿਲੇ ਅਤੇ ਦੂਜੇ ਸਾਲ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਦੇ ਪੌਸ਼ਟਿਕ ਗੁਣਾਂ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਸਾਫ਼ਟ ਡ੍ਰਿੰਕਸ ਅਤੇ ਵਧੇਰੇ ਖੰਡ ਵਾਲੇ ਪੀਣ ਵਾਲੇ ਪਦਾਰਥਾਂ ਤੋਂ ਪਰਹੇਜ਼ ਕਰਨ ਲਈ ਉਨ੍ਹਾਂ ਦੱਸਿਆ ਕਿ ਦੁੱਧ ਵਿਚ ਉੱਚ ਗੁਣਵੱਤਾ ਵਾਲਾ ਪ੍ਰੋਟੀਨ, ਕੈਲਸ਼ੀਅਮ ਅਤੇ ਫਾਸਫੋਰਸ ਵਰਗੇ ਪੌਸ਼ਟਿਕ ਤੱਤ ਹੁੰਦੇ ਹਨ, ਜੋ ਮਜ਼ਬੂਤ ਹੱਡੀਆਂ ਤੇ ਦੰਦਾਂ ਅਤੇ ਸਰੀਰਕ ਵਿਕਾਸ ਲਈ ਮਹੱਤਵਪੂਰਨ ਹਨ। ਇਸ ਦੇ ਨਾਲ ਹੀ ਜ਼ਿਆਦਾ ਖੰਡ ਵਾਲੇ ਪੀਣ ਵਾਲੇ ਪਦਾਰਥਾਂ ਦੀ ਵਰਤੋਂ ਨਾਲ ਮੋਟਾਪੇ ਅਤੇ ਦੰਦਾਂ ਸਬੰਧੀ ਸਮੱਸਿਆਵਾਂ ਦਾ ਖ਼ਤਰਾ ਵਧ ਸਕਦਾ ਹੈ। ਡਾ. ਅਵਤਾਰ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਸਿਹਤਮੰਦ ਖੁਰਾਕੀ ਚੋਣਾਂ ਕਰਨ ਅਤੇ ਰੋਜ਼ਾਨਾ ਜੀਵਨ ਵਿਚ ਚੰਗੀਆਂ ਸਿਹਤਮੰਦ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ। ਕੈਂਪ ਦੌਰਾਨ ਹੋਈ ਗੱਲਬਾਤ ਨੇ ਵਿਦਿਆਰਥੀਆਂ ਵਿਚ ਪੋਸ਼ਣ ਅਤੇ ਸਿਹਤਮੰਦ ਜੀਵਨ-ਸ਼ੈਲੀ ਸੰਬੰਧੀ ਜਾਗਰੂਕਤਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ।
ਪਿਛਲੀ ਖ਼ਬਰ ਨਸ਼ਿਆਂ ’ਤੇ ਸਵਾਲ ਕਰਨ ਵਾਲੇ ਨੌਜਵਾਨ ’ਤੇ ਤਸ਼ੱਦਦ ਪੰਜਾਬ ਸਰਕਾਰ ਦੀ ਨਾਕਾਮੀ ਦਾ ਸਬੂਤ : ਗੁਣੀ ਗਾਟਵਾਲੀ ਅਗਲੀ ਖ਼ਬਰ ਸ੍ਰੀ ਕ੍ਰਿਸ਼ਨਾ ਜਨਮ ਅਸ਼ਟਮੀ ਮੌਕੇ ਕੱਢੀ ਗਈ ਪ੍ਰਭਾਤ ਫੇਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।