05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਟਰੈਫ਼ਿਕ ਪੁਲਿਸ ਐਜੂਕੇਸ਼ਨ ਸੈੱਲ ਬਠਿੰਡਾ ਵਲੋਂ ਟਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ

ਮਹਿਰਾਜ, 4 ਸਤੰਬਰ (ਸੁਖਪਾਲ ਮਹਿਰਾਜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮਹਿਰਾਜ ਵਿਖੇ ਟਰੈਫਿਕ ਪੁਲਿਸ ਐਜੂਕੇਸ਼ਨ ਸੈੱਲ ਬਠਿੰਡਾ ਵਲੋਂ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ, ਸਾਈਬਰ ਅਪਰਾਧ, ਵਾਤਾਵਰਨ ਦੀ ਸੁਰੱਖਿਆ ਅਤੇ ਸਮਾਜਿਕ ਬੁਰਾਈਆਂ, ਖਾਸ ਕਰਕੇ ਨਸ਼ਿਆਂ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਏ.

ਅਜੀਤ ਡੈਸਕ 05-09-2026
ਮਹਿਰਾਜ, 4 ਸਤੰਬਰ (ਸੁਖਪਾਲ ਮਹਿਰਾਜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮਹਿਰਾਜ ਵਿਖੇ ਟਰੈਫਿਕ ਪੁਲਿਸ ਐਜੂਕੇਸ਼ਨ ਸੈੱਲ ਬਠਿੰਡਾ ਵਲੋਂ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ, ਸਾਈਬਰ ਅਪਰਾਧ, ਵਾਤਾਵਰਨ ਦੀ ਸੁਰੱਖਿਆ ਅਤੇ ਸਮਾਜਿਕ ਬੁਰਾਈਆਂ, ਖਾਸ ਕਰਕੇ ਨਸ਼ਿਆਂ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਏ. ਐਸ. ਆਈ. ਹਾਕਮ ਸਿੰਘ, ਟਰੈਫ਼ਿਕ ਪੁਲਿਸ ਐਜੂਕੇਸ਼ਨ ਸੈਲ ਬਠਿੰਡਾ ਅਤੇ ਕਰਮਿੰਦਰ ਸਿੰਘ ਸਿਪਾਹੀ, ਕੰਪਿਊਟਰ ਮਾਹਿਰ ਵਲੋਂ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ, ਸਾਈਬਰ ਅਪਰਾਧਾਂ ਤੋਂ ਸੁਚੇਤ ਰਹਿਣ ਅਤੇ ਵਾਤਾਵਰਨ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਦੇ ਨਾਲ ਹੀ ਨਸ਼ਿਆਂ ਸਮੇਤ ਵੱਖ-ਵੱਖ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ ਗਿਆ। ਸਕੂਲ ਇੰਚਾਰਜ ਪ੍ਰਿੰਸੀਪਲ ਕ੍ਰਿਸ਼ਨ ਲਾਲ ਨੇ ਸਮੂਹ ਸਟਾਫ਼ ਦੀ ਤਰਫ਼ੋਂ ਏ. ਐਸ. ਆਈ. ਹਾਕਮ ਸਿੰਘ ਅਤੇ ਕਰਮਿੰਦਰ ਸਿੰਘ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕਾਂ ਵਲੋਂ ਏ. ਐਸ. ਆਈ. ਹਾਕਮ ਸਿੰਘ ਅਤੇ ਕਰਮਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ।
ਪਿਛਲੀ ਖ਼ਬਰ ਸੜਕ ’ਤੇ ਲੱਗੇ ਖੰਭੇ ਦੀ ਸਪੋਰਟ ਨੂੰ ਲੈ ਕੇ ਸੱਤਾ ਤੇ ਵਿਰੋਧੀ ਧਿਰ ਆਹਮੋ-ਸਾਹਮਣੇ ਅਗਲੀ ਖ਼ਬਰ ਨਸ਼ਿਆਂ ’ਤੇ ਸਵਾਲ ਕਰਨ ਵਾਲੇ ਨੌਜਵਾਨ ’ਤੇ ਤਸ਼ੱਦਦ ਪੰਜਾਬ ਸਰਕਾਰ ਦੀ ਨਾਕਾਮੀ ਦਾ ਸਬੂਤ : ਗੁਣੀ ਗਾਟਵਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।