06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਗੁਰਬਿੰਦਰ ਭਗਤਾ ਨੂੰ ਭਾਜਪਾ ਹਲਕਾ ਰਾਮਪੁਰਾ ਦੇ ਸੰਗਠਨ ਤੇ ਸਰਗਰਮੀਆਂ ਦੇ ਇੰਚਾਰਜ ਦੀ ਜ਼ਿੰਮੇਵਾਰੀ ਮਿਲੀ

ਭਗਤਾ ਭਾਈਕਾ, 5 ਸਤੰਬਰ (ਸੁਖਪਾਲ ਸਿੰਘ ਸੋਨੀ)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਠਿੰਡਾ (ਦਿਹਾਤੀ) ਗੁਰਪ੍ਰੀਤ ਸਿੰਘ ਮਲੂਕਾ ਵਲੋਂ ਭਾਜਪਾ ਦੇਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਭਗਤਾ ਨੂੰ ਰਾਮਪੁਰਾ ਫੂਲ ’ਚ ਸੰਗਠਨ ਤੇ ਸਆਸੀ ਸਰਗਰਮੀਆਂ ਦੇ ਇੰਚਾਰਜ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਸਬੰਧੀ ਜ਼ਿਲ੍ਹਾ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸ: ਮਲੂਕਾ ਨੇ ਜਥੇਬੰਦੀ ਦਾ ਵਿਸਥਾਰ ਕਰਦਿਆਂ ਗੁਰਬਿੰਦਰ ਸਿੰਘ ਭਗਤਾ ਨੂੰ ਹਲਕਾ ਰਾਮਪੁਰਾ ਫੂਲ ’ਚ ਜ਼ਿੰਮੇਵਾਰੀ ਸੌਂਪੀ ਗਈ ਹੈ।

ਗੁਰਵਿੰਦਰ ਸਿੰਘ ਭਗਤਾ ਇੰਚਾਰਜ 06-09-2026
ਭਗਤਾ ਭਾਈਕਾ, 5 ਸਤੰਬਰ (ਸੁਖਪਾਲ ਸਿੰਘ ਸੋਨੀ)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਠਿੰਡਾ (ਦਿਹਾਤੀ) ਗੁਰਪ੍ਰੀਤ ਸਿੰਘ ਮਲੂਕਾ ਵਲੋਂ ਭਾਜਪਾ ਦੇਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਭਗਤਾ ਨੂੰ ਰਾਮਪੁਰਾ ਫੂਲ ’ਚ ਸੰਗਠਨ ਤੇ ਸਆਸੀ ਸਰਗਰਮੀਆਂ ਦੇ ਇੰਚਾਰਜ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਸਬੰਧੀ ਜ਼ਿਲ੍ਹਾ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸ: ਮਲੂਕਾ ਨੇ ਜਥੇਬੰਦੀ ਦਾ ਵਿਸਥਾਰ ਕਰਦਿਆਂ ਗੁਰਬਿੰਦਰ ਸਿੰਘ ਭਗਤਾ ਨੂੰ ਹਲਕਾ ਰਾਮਪੁਰਾ ਫੂਲ ’ਚ ਜ਼ਿੰਮੇਵਾਰੀ ਸੌਂਪੀ ਗਈ ਹੈ। ਗੁਰਬਿੰਦਰ ਭਗਤਾ ਹਲਕਾ ਰਾਮਪੁਰਾ ਫੂਲ ’ਚ ਪਾਰਟੀ ਦੇ ਸੰਗਠਨ ਤੇ ਸਿਆਸੀ ਸਰਗਰਮੀਆਂ ਨੂੰ ਅੱਗੇ ਵਧਾਉਣਗੇ। ਰਾਮਪੁਰਾ ਫੂਲ ਹਲਕੇ ਦੇ ਸਾਰੇ ਮੰਡਲਪ੍ਰਧਾਨ ਤੇ ਵੱਖ-ਵੱਖ ਵਿੰਗਾਂ ਦੇ ਪ੍ਰਧਾਨ ਪਾਰਟੀ ਦੀ ਮਜਬੂਤੀ ਲਈ ਇਕਜੁੱਟ ਹੋ ਕੇ ਭਾਜਪਾ ਦੀ ਮਜਬੂਤੀ ਲਈ ਅਹਿਮ ਜ਼ਿੰਮੇਵਾਰੀ ਨਿਭਾਉਣਗੇ। ਹਲਕੇ ’ਚ ਸੰਗਠਨ ਦੀ ਮਜ਼ਬੂਤੀ ਤੇ ਭਾਜਪਾ ਵਲੋਂ ਉਲੀਕੀ ਗਈ ਨਸ਼ਾ ਵਿਰੋਧੀ ਯਾਤਰਾ ਲਈ ਵੀ ਗੁਰਬਿੰਦਰ ਭਗਤਾ ਦੀ ਅਗਵਾਈ ’ਚ ਸਾਰੇ ਇੰਤਜ਼ਾਮ ਕੀਤੇ ਜਾਣਗੇ। ਭਾਜਪਾ ਵਲੋਂ ਸ. ਭਗਤਾ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਲਈ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਹੀ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ। ਗੁਰਬਿੰਦਰ ਸਿੰਘ ਭਗਤਾ ਲੰਬੇ ਸਮੇਂ ਤੋਂ ਲਗਾਤਾਰ ਪਾਰਟੀ ਲਈ ਕੰਮ ਕਰ ਰਹੇ ਹਨ। ਉਨ੍ਹਾਂ ਵਲੋਂ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਵੀ ਨਿਭਾਈ ਗਈ ਹੈ। ਉਨ੍ਹਾਂ ਦੇ ਰਾਜਨੀਤਕ ਤਜ਼ਰਬੇ ਅਤੇ ਜ਼ਮੀਨੀ ਪੱਧਰ ’ਤੇ ਵਰਕਰਾਂ ਨਾਲ ਰਾਬਤੇ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਗੁਰਬਿੰਦਰ ਸਿੰਘ ਭਗਤਾ ਨੇ ਸਮੁੱਚੀ ਸੂਬਾ ਲੀਡਰਸ਼ਿੱਪ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਅਫ਼ੀਮ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਹਰ ਕਿਸਾਨ ਲਈ ਫਾਰਮਰ ਰਜਿਸਟਰੀ ਬਣਵਾਉਣਾ ਜ਼ਰੂਰੀ ਆਉਣ ਵਾਲੇ ਸਮੇਂ ’ਚ ਸਬਸਿਡੀ ’ਤੇ ਸਰਕਾਰੀ ਸਹੂਲਤਾਂ ਲਈ ਫਾਰਮਰ ਰਜਿਸਟਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।