08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਰੇਲ ਗੱਡੀ ਦੀ ਲਪੇਟ ’ਚ ਆਉਣ ਕਾਰਨ ਮੌਤ

ਬਠਿੰਡਾ, 6 ਸਤੰਬਰ (ਅਵਤਾਰ ਸਿੰਘ ਕੈਂਥ)-ਬਠਿੰਡਾ-ਦਿੱਲੀ ਰੇਲਵੇ ਲਾਈਨ ’ਤੇ ਇਕ ਲਾਸ਼ ਪਈ ਹੋਣ ਕਾਰਨ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਟੀਮ, ਸੰਦੀਪ ਗਿੱਲ, ਸਹਾਰਾ ਐਂਬੂਲੈਂਸ ਲੈ ਕੇ ਬਠਿੰਡਾ-ਦਿੱਲੀ ਰੇਲਵੇ ਲਾਈਨ ’ਤੇ ਹਾਦਸੇ ਵਾਲੀ ਥਾਂ ’ਤੇ ਪਹੁੰਚੀ । ਉੱਥੇ ਇਕ ਮ੍ਰਿਤਕ ਵਿਅਕਤੀ ਪਿਆ ਸੀ ਜੋ ਰੇਲ ਗੱਡੀ ਦੀ ਲਪੇਟ ਵਿਚ ਆਉਣ ਤੋਂ ਬਾਅਦ ਦੋ ਟੁਕੜਿਆਂ ਵਿਚ ਕੱਟਿਆ ਹੋਇਆ ਸੀ।

ਅਜੀਤ ਡੈਸਕ 07-09-2026
ਬਠਿੰਡਾ, 6 ਸਤੰਬਰ (ਅਵਤਾਰ ਸਿੰਘ ਕੈਂਥ)-ਬਠਿੰਡਾ-ਦਿੱਲੀ ਰੇਲਵੇ ਲਾਈਨ ’ਤੇ ਇਕ ਲਾਸ਼ ਪਈ ਹੋਣ ਕਾਰਨ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਟੀਮ, ਸੰਦੀਪ ਗਿੱਲ, ਸਹਾਰਾ ਐਂਬੂਲੈਂਸ ਲੈ ਕੇ ਬਠਿੰਡਾ-ਦਿੱਲੀ ਰੇਲਵੇ ਲਾਈਨ ’ਤੇ ਹਾਦਸੇ ਵਾਲੀ ਥਾਂ ’ਤੇ ਪਹੁੰਚੀ । ਉੱਥੇ ਇਕ ਮ੍ਰਿਤਕ ਵਿਅਕਤੀ ਪਿਆ ਸੀ ਜੋ ਰੇਲ ਗੱਡੀ ਦੀ ਲਪੇਟ ਵਿਚ ਆਉਣ ਤੋਂ ਬਾਅਦ ਦੋ ਟੁਕੜਿਆਂ ਵਿਚ ਕੱਟਿਆ ਹੋਇਆ ਸੀ। ਜੀ ਆਰ ਪੀ ਥਾਣੇ ਦੀ ਪੁਲਿਸ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ। ਜਾਂਚ ਕਰਨ ’ਤੇ ਮ੍ਰਿਤਕ ਵਿਅਕਤੀ ਤੋਂ ਕੋਈ ਵੀ ਦਸਤਾਵੇਜ਼ ਨਹੀਂ ਮਿਲਿਆ ਜੋ ਉਸਦੀ ਪਛਾਣ ਵਿਚ ਮਦਦ ਕਰ ਸਕੇ। ਮ੍ਰਿਤਕ ਅਪਾਹਜ ਸੀ। ਪੁਲਿਸ ਕਾਰਵਾਈ ਤੋਂ ਬਾਅਦ, ਸਹਾਰਾ ਟੀਮ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਬਠਿੰਡਾ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਲੈ ਗਈ। ਸਹਾਰਾ ਦੇ ਪ੍ਰਧਾਨ ਗੋਇਲ ਨੇ ਕਿਹਾ ਕਿ ਲਾਸ਼ ਨੂੰ ਸੁਰੱਖਿਅਤ ਰੱਖ ਕੇ ਪਹਿਚਾਣ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਪਿਛਲੀ ਖ਼ਬਰ ‘ ਪੰਜਾਬ ਯੂਥ ਰਨ’ ਦਾ ਬਠਿੰਡਾ ’ਚ ਆਯੋਜਨ 13 ਸਤੰਬਰ ਨੂੰ- ਅਮਰਜੀਤ ਮਹਿਤਾ ਜੇਤੂਆਂ ਨੂੰ ਮਿਲਣਗੇ ਕੁੱਲ 5.5 ਲੱਖ ਰੁਪਏ ਦ... ਅਗਲੀ ਖ਼ਬਰ ਸੜਕ ਹਾਦਸਿਆਂ ਵਿਚ ਮੋਟਰਸਾਈਕਲ ਸਵਾਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।