08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਬਾਬਾ ਜੀਵਨ ਸਿੰਘ ਦਾ ਜਨਮ ਦਿਹਾੜਾ ਮਨਾਇਆ

ਨਥਾਣਾ, 6 ਸਤੰਬਰ (ਗੁਰਦਰਸ਼ਨ ਲੁੱਧੜ): ਪਿੰਡ ਗੰਗਾ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਬਾਬਾ ਜੀਵਨ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਕਥਾਵਾਚਕ ਭਾਈ ਜਗਤਾਰ ਸਿੰਘ ਵਲੋਂ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਬਾਰੇ ਵਿਖਿਆਨ ਕੀਤਾ ਗਿਆ।

ਅਜੀਤ ਡੈਸਕ 07-09-2026
ਨਥਾਣਾ, 6 ਸਤੰਬਰ (ਗੁਰਦਰਸ਼ਨ ਲੁੱਧੜ): ਪਿੰਡ ਗੰਗਾ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਬਾਬਾ ਜੀਵਨ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਕਥਾਵਾਚਕ ਭਾਈ ਜਗਤਾਰ ਸਿੰਘ ਵਲੋਂ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਬਾਰੇ ਵਿਖਿਆਨ ਕੀਤਾ ਗਿਆ। ਸਮਾਗਮ ਦੌਰਾਨ ਗਿਆਨੀ ਗੁਰਦਾਸ ਸਿੰਘ, ਜਗਸੀਰ ਸਿੰਘ ਅਤੇ ਕਵੀਸ਼ਰ ਬੁਲਾਰਿਆਂ ਵਲੋਂ ਵੀ ਬਾਬਾ ਜੀਵਨ ਸਿੰਘ ਦੀ ਕੁਰਬਾਨੀ ਬਾਰੇ ਚਾਨਣਾ ਪਾਇਆ ਗਿਆ। ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਡਾ: ਦਲਜੀਤ ਸਿੰਘ ਗੁਰੂ, ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਸਵਰਨ ਸਿੰਘ ਪੂਹਲੀ, ਮਾਨ ਸਿੰਘ ਗੁਰੂ, ਬਾਬਾ ਜੀਵਨ ਸਿੰਘ ਵਿੱਦਿਅਕ ਭਲਾਈ ਟਰੱਸਟ ਦੇ ਸੇਵਾਦਾਰ ਸੁਖਮੰਦਰ ਸਿੰਘ ਕੋਠਾ ਗੁਰੂ, ਜਗਜੀਤ ਸਿੰਘ ਸਰਪੰਚ ਗਿੱਦੜ, ਕਿਰਪਾਲ ਸਿੰਘ ਸਾਬਕਾ ਕੌਂਸਲਰ ਨਥਾਣਾ, ਬੇਅੰਤ ਸਿੰਘ ਕਲਿਆਣ ਅਤੇ ਹੋਰਨਾਂ ਆਗੂਆਂ ਵਲੋਂ ਵੀ ਹਾਜ਼ਰੀ ਲਗਵਾਈ ਗਈ। ਕਰਮ ਸਿੰਘ ਮੈਂਬਰ ਅਤੇ ਜਸਵੰਤ ਸਿੰਘ ਗੰਗਾ ਵਲੋਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਜੀ. ਜੀ. ਐਸ. ਪੀ. ਐਸ. ਜੋਗੇਵਾਲਾ ਵਲੋਂ ਨੈਤਿਕ ਕਦਰਾਂ-ਕੀਮਤਾਂ ਅਤੇ ਸ਼ਖ਼ਸੀਅਤ ਵਿਕਾਸ ਸਬੰਧੀ ਸੈਮੀਨਾਰ ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਬਹਾਦਰਪੁਰ ਵਿਖੇ ਅਧਿਆਪਕ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।