07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਐਨਲਾਈਟੈਂਡ ਡਿਗਰੀ ਕਾਲਜ ਵਿਚ ਅਧਿਆਪਕ ਦਿਵਸ ਮਨਾਇਆ

ਸਰਦੂਲਗੜ੍ਹ, 6 ਸਤੰਬਰ (ਜੀ. ਐਮ.

ਅਜੀਤ ਡੈਸਕ 07-09-2026
ਸਰਦੂਲਗੜ੍ਹ, 6 ਸਤੰਬਰ (ਜੀ.ਐਮ.ਅਰੋੜਾ)- ਦਾ ਐਨਲਾਈਟੈਂਡ ਡਿਗਰੀ ਕਾਲਜ ਝੁਨੀਰ ਵਲੋਂ ਅਧਿਆਪਕ ਦਿਵਸ ਮਨਾਇਆ ਗਿਆ। ਵਿਦਿਆਰਥੀਆਂ ਦੇ ਪੋਸਟਰ ਮੁਕਾਬਲੇ, ਸਲੋਗਨ ਮੁਕਾਬਲੇ, ਮਹਿੰਦੀ ਮੁਕਾਬਲੇ, ਰੰਗੋਲੀ ਮੁਕਾਬਲੇ, ਕੁਇਜ਼ ਮੁਕਾਬਲੇ, ਗੀਤ, ਭਾਸ਼ਣ, ਕਵਿਤਾ, ਗਿੱਧਾ ਅਤੇ ਭੰਗੜੇ ਦੇ ਮੁਕਾਬਲੇ ਕਰਵਾਏ ਗਏ। ਮੁੱਖ ਮਹਿਮਾਨ ਵਜੋਂ ਸ਼ਿਰਕਤ ਡਿਗਰੀ ਕਾਲਜ ਦੇ ਇੰਚਾਰਜ ਸਹਾਇਕ ਪ੍ਰੋਫੈਸਰ ਗੁਰਦੀਪ ਸਿੰਘ ਨੇ ਕੀਤੀ। ਸਹਾਇਕ ਪ੍ਰੋ. ਗੁਰਦੀਪ ਸਿੰਘ ਤੇ ਕੁਲਦੀਪ ਸਿੰਘ ਨੇ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਦੱਸਿਆ। ਸਹਾਇਕ ਪ੍ਰੋ. ਅਮਨਦੀਪ ਸਿੰਘ ਨੇ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਤਿਭਾ ਪਹਿਚਾਣ ਕੇ ਪੜ੍ਹਾਈ ਦੇ ਨਾਲ ਨਾਲ ਗਤੀਵਿਧੀਆਂ ’ ਚ ਵੀ ਭਾਗ ਲੈਣ। ਸਟੇਜ ਸੰਚਾਲਨ ਦੀ ਭੂਮਿਕਾ ਬੀ. ਐਸ. ਸੀ. ਫ਼ੈਸ਼ਨ ਡਿਜ਼ਾਇਨਿੰਗ ਭਾਗ-ਪਹਿਲਾ ਦੀ ਵਿਦਿਆਰਥਣ ਨੇ ਨਿਭਾਈ। ਜੇਤੂ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਨੇ ਮੈਡਲ ਦੇ ਕੇ ਸਨਮਾਨਿਤ ਕੀਤਾ।
ਪਿਛਲੀ ਖ਼ਬਰ ਰਣਜੀਤ ਸਿੰਘ ਫ਼ੌਜੀ ਸੋਨੀਆ ਬ੍ਰਿਗੇਡ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਗਊਆਂ ਦੀ ਸਾਂਭ-ਸੰਭਾਲ ਲਈ ਸਾਬਕਾ ਵਿਧਾਇਕ ਭੂੰਦੜ ਵਲੋਂ 10 ਲੱਖ ਰੁਪਏ ਦਾ ਚੈੱਕ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।