09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸੜਕ ਦੁਰਘਟਨਾ ’ਚ ਔਰਤ ਸਮੇਤ ਦੋ ਜਣੇ ਗੰਭੀਰ ਜ਼ਖ਼ਮੀ

ਬਠਿੰਡਾ, 7 ਸਤੰਬਰ (ਅਵਤਾਰ ਸਿੰਘ ਕੈਂਥ)-ਬੀਤੀ ਰਾਤ ਸਥਾਨਕ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫ਼ੇਅਰ ਸੁਸਾਇਟੀ ਦੇ ਮੈਂਬਰਾਂ ਵਲੋਂ ਸ਼ਹਿਰ ਅੰਦਰ ਸੜਕ ਦੁਰਘਟਨਾਵਾਂ ਵਿਚ ਔਰਤ ਸਮੇਤ ਇਕ ਵਿਅਕਤੀ ਨੂੰ ਗੰਭੀਰ ਜ਼ਖ਼ਮੀ ਹਾਲਤ ਵਿਚ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ। ਇਕ ਘਟਨਾ ਸੰਤਪੁਰਾ ਰੋਡ ’ਤੇ ਓਵਰਬ੍ਰਿਜ ਦੇ ਹੇਠਾਂ ਵਾਪਰੀ, ਜਿੱਥੇ ਇਕ ਮੋਟਰਸਾਈਕਲ ਨਾਲ ਟਕਰਾਉਣ ਕਾਰਨ ਐਕਟਿਵਾ ਸਵਾਰ ਇਕ ਔਰਤ ਗੰਭੀਰ ਜ਼ਖਮੀ ਹੋ ਗਈ ।

ਅਜੀਤ ਡੈਸਕ 08-09-2026
ਬਠਿੰਡਾ, 7 ਸਤੰਬਰ (ਅਵਤਾਰ ਸਿੰਘ ਕੈਂਥ)-ਬੀਤੀ ਰਾਤ ਸਥਾਨਕ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫ਼ੇਅਰ ਸੁਸਾਇਟੀ ਦੇ ਮੈਂਬਰਾਂ ਵਲੋਂ ਸ਼ਹਿਰ ਅੰਦਰ ਸੜਕ ਦੁਰਘਟਨਾਵਾਂ ਵਿਚ ਔਰਤ ਸਮੇਤ ਇਕ ਵਿਅਕਤੀ ਨੂੰ ਗੰਭੀਰ ਜ਼ਖ਼ਮੀ ਹਾਲਤ ਵਿਚ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ। ਇਕ ਘਟਨਾ ਸੰਤਪੁਰਾ ਰੋਡ ’ਤੇ ਓਵਰਬ੍ਰਿਜ ਦੇ ਹੇਠਾਂ ਵਾਪਰੀ, ਜਿੱਥੇ ਇਕ ਮੋਟਰਸਾਈਕਲ ਨਾਲ ਟਕਰਾਉਣ ਕਾਰਨ ਐਕਟਿਵਾ ਸਵਾਰ ਇਕ ਔਰਤ ਗੰਭੀਰ ਜ਼ਖਮੀ ਹੋ ਗਈ । ਔਰਤ ਜਾਨਕੀ ਦੇਵੀ (50) ਪਤਨੀ ਹਰੀ ਲਾਲ, ਵਾਸੀ ਜਨਤਾ ਨਗਰ ਦੀ ਰਹਿਣ ਵਾਲੀ ਹੈ । ਇਸ ਤੋਂ ਇਲਾਵਾ ਭੱਟੀ ਰੋਡ ’ਤੇ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ ਹੋਣ ਕਾਰਨ ਰਾਜਸਥਾਨ ਦੇ ਸਾਨੀਆ ਪਿੰਡ ਦੇ ਰਹਿਣ ਵਾਲੇ ਹਰੀ ਰਾਮ ਪੁੱਤਰ ਗੌਰਧਨ ਰਾਮ ਗੰਭੀਰ ਜ਼ਖ਼ਮੀ ਹੋ ਗਿਆ।
ਪਿਛਲੀ ਖ਼ਬਰ 53 ਗ੍ਰਾਮ ਚਿੱਟਾ ਬਰਾਮਦ ਅਗਲੀ ਖ਼ਬਰ ਅਣਪਛਾਤੇ ਚੋਰ ਮੰਦਰ ਦੀ ਗੋਲਕ ਤੋੜ ਕੇ ਨਕਦੀ ਲੈ ਕੇ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।