08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ

ਬਠਿੰਡਾ, 7 ਸਤੰਬਰ (ਅਵਤਾਰ ਸਿੰਘ ਕੈਂਥ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਇਲਾਕੇ ਦੀ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਮੁਹੱਲਾ ਅਕਾਲਗੜ੍ਹ ਪਿਛਲੇ ਪਾਸੇ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਵਿਖੇ ਮਨਾਇਆ ਗਿਆ । ਸ਼ਾਮ ਦੇ ਸਮੇਂ ਸ੍ਰੀ ਰਹਿਰਾਸ ਸਾਹਿਬ ਪਾਠ ਉਪਰੰਤ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਗਾਇਨ ਕਰਕੇ ਸਮਾਗਮ ਦੀ ਅਰੰਭਤਾ ਕੀਤੀ ਗਈ ।

ਅਜੀਤ ਡੈਸਕ 08-09-2026
ਬਠਿੰਡਾ, 7 ਸਤੰਬਰ (ਅਵਤਾਰ ਸਿੰਘ ਕੈਂਥ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਇਲਾਕੇ ਦੀ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਮੁਹੱਲਾ ਅਕਾਲਗੜ੍ਹ ਪਿਛਲੇ ਪਾਸੇ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਵਿਖੇ ਮਨਾਇਆ ਗਿਆ । ਸ਼ਾਮ ਦੇ ਸਮੇਂ ਸ੍ਰੀ ਰਹਿਰਾਸ ਸਾਹਿਬ ਪਾਠ ਉਪਰੰਤ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਗਾਇਨ ਕਰਕੇ ਸਮਾਗਮ ਦੀ ਅਰੰਭਤਾ ਕੀਤੀ ਗਈ । ਇਨ੍ਹਾਂ ਤੋਂ ਇਲਾਵਾ ਪੰਥ ਪ੍ਰਸਿੱਧ ਰਾਗੀ ਭਾਈ ਬਲਦੇਵ ਸਿੰਘ ਬੀੜ ਸਾਹਿਬ ਸ੍ਰੀ ਦਰਬਾਰ ਤਖ਼ਤ ਸਾਹਿਬ ਦੇ ਹਜ਼ੂਰੀ ਰਾਗੀ ਵਲੋਂ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ । ਇਸ ਮੌਕੇ ਬਠਿੰਡਾ ਤੋਂ ਨਿਪਾਲ ਤੱਕ ਗੁਰੂ ਧਾਮਾਂ ਦੀ ਪੈਦਲ ਯਾਤਰਾ ਕਰਨ ਵਾਲੇ ਗੁਰ ਸਿੱਖ ਨੌਜਵਾਨ ਹਰਮਨਪ੍ਰੀਤ ਸਿੰਘ ਬਠਿੰਡਾ ਨਿਵਾਸੀ ਨੂੰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ । ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਕਾਰਜਕਾਰੀ ਅਮਰਜੀਤ ਸਿੰਘ, ਭਾਈ ਘਨ੍ਹਈਆ ਸੇਵਕ ਦਲ ਕਿਲ੍ਹਾ ਮੁਬਾਰਕ ਦੇ ਮੈਂਬਰ ਦੇਵਿੰਦਰ ਸਿੰਘ ਰਾਜਾ, ਪ੍ਰਿਤਪਾਲ ਸਿੰਘ ਪਾਲੀ, ਮਨਿੰਦਰ ਪਾਲ ਸਿੰਘ ਬੰਟੀ ਪ੍ਰਧਾਨ, ਤਰਲੋਚਨ ਸਿੰਘ ਸੇਠੀ, ਜੋੜਾ ਘਰ ਗੁਰੂ ਕੀ ਸੰਗਤ ਆਦਿ ਸਭਾ ਸੁਸਾਇਟੀਆਂ ਵਲੋਂ ਭਾਗ ਲਿਆ ਗਿਆ।
ਪਿਛਲੀ ਖ਼ਬਰ ਹੈਰੋਇਨ ਸਮੇਤ ਪੰਜ ਵਿਅਕਤੀ ਕਾਬੂ ਅਗਲੀ ਖ਼ਬਰ ਰਾਜ ਪੁਰਸਕਾਰ ਲੈ ਕੇ ਪਰਤੀ ਮੁੱਖ ਅਧਿਆਪਕਾ ਡਾ: ਗੁਰਪ੍ਰੀਤ ਕੌਰ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।