ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮੌੜ ਵਿਖੇ ਸ਼ਾਨਦਾਰ ਡਰੋਨ ਸ਼ੋਅ ਦਾ ਆਯੋਜਨ
ਮੌੜ ਮੰਡੀ, 8 ਸਤੰਬਰ (ਗੁਰਜੀਤ ਸਿੰਘ ਕਮਾਲੂ)- ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਮੌੜ ਵਿਖੇ ਇੱਕ ਅਲੌਕਿਕ ਡਰੋਨ ਸ਼ੋਅ ਦਾ ਸਫਲ ਆਯੋਜਨ ਕੀਤਾ ਗਿਆ, ਜਿਸ ਦਾ ਹਜ਼ਾਰਾਂ ਦੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਨੇ ਭਰਪੂਰ ਆਨੰਦ ਮਾਣਿਆ। ਇਸ ਸਮਾਗਮ ਵਿਚ ਹਲਕਾ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਅਤੇ ਚੇਅਰਮੈਨ ਪੰਜਾਬ ਸ਼ੂਗਰਫੈੱਡ ਅਤੇ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਨਵਦੀਪ ਸਿੰਘ ਦਾ ਅਤੇ ਮਾਰਕੀਟ ਕਮੇਟੀ ਮੌੜ ਦੇ ਚੇਅਰਮੈਨ ਬਲਵਿੰਦਰ ਸਿੰਘ ਬੱਲੋ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਗ
ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਡਰੋਨ ਸ਼ੋਅ ਮੌਕੇ ਵੱਖ-ਵੱਖ ਆਕ੍ਰਿਤੀਆਂ ਬਣਾਉਂਦੇ ਹੋਏ ਡਰੋਨ।
09-09-2026
ਮੌੜ ਮੰਡੀ, 8 ਸਤੰਬਰ (ਗੁਰਜੀਤ ਸਿੰਘ ਕਮਾਲੂ)- ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਮੌੜ ਵਿਖੇ ਇੱਕ ਅਲੌਕਿਕ ਡਰੋਨ ਸ਼ੋਅ ਦਾ ਸਫਲ ਆਯੋਜਨ ਕੀਤਾ ਗਿਆ, ਜਿਸ ਦਾ ਹਜ਼ਾਰਾਂ ਦੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਨੇ ਭਰਪੂਰ ਆਨੰਦ ਮਾਣਿਆ। ਇਸ ਸਮਾਗਮ ਵਿਚ ਹਲਕਾ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਅਤੇ ਚੇਅਰਮੈਨ ਪੰਜਾਬ ਸ਼ੂਗਰਫੈੱਡ ਅਤੇ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਨਵਦੀਪ ਸਿੰਘ ਦਾ ਅਤੇ ਮਾਰਕੀਟ ਕਮੇਟੀ ਮੌੜ ਦੇ ਚੇਅਰਮੈਨ ਬਲਵਿੰਦਰ ਸਿੰਘ ਬੱਲੋ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਆਕਾਸ਼ ਵਿਚ 500 ਡਰੋਨਾਂ ਦੀਆਂ ਵੱਖ-ਵੱਖ ਆਕਰਸ਼ਕ ਢੰਗ ਨਾਲ ਗੁਰੂ ਸਾਹਿਬ ਦੇ ਜੀਵਨ ਅਤੇ ਬਾਣੀ ਬਾਰੇ ਬਣਾਈਆਂ ਆਕ੍ਰਿਤੀਆਂ ਨੇ ਦਰਸ਼ਕਾਂ ਨੂੰ ਮੰਤਰਮੁਗਧ ਕਰ ਦਿੱਤਾ। ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਅਤੇ ਬੱਚਿਆਂ ਨੂੰ ਗੁਰੂ ਰਵਿਦਾਸ ਵਲੋਂ ਦਰਸਾਏ ਮਾਨਵਤਾ, ਸਮਾਨਤਾ ਅਤੇ ਭਾਈਚਾਰਕ ਸਾਂਝ ਦੇ ਮਾਰਗ ਉੱਤੇ ਚੱਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਮੂਹ ਹਾਜ਼ਰੀਨ ਸੰਗਤ ਨੇ ਡਰੋਨ ਸ਼ੋਅ ਰਾਹੀਂ ਗੁਰੂ ਰਵਿਦਾਸ ਦੇ ਜੀਵਨ ਸਿਧਾਂਤ ਨੂੰ ਵੇਖਿਆ ਹੈ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਇਸ ਡਰੋਨ ਸ਼ੋਅ ਰਾਹੀਂ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੇ ਬਾਣੀ ਬਾਰੇ ਸੰਗਤ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਗੁਰਜਿੰਦਰ ਸਿੰਘ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ, ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ ।