09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਕੌਮਾਂਤਰੀ ਸਾਖਰਤਾ ਦਿਵਸ ਮਨਾਇਆ

ਤਲਵੰਡੀ ਸਾਬੋ, 8 ਸਤੰਬਰ (ਰਣਜੀਤ ਸਿੰਘ ਰਾਜੂ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਤਲਵੰਡੀ ਸਾਬੋ ਵਿਖੇ ਕਾਲਜ ਦੇ ਆਰਟਸ ਅਤੇ ਕਾਮਰਸ ਵਿਭਾਗ ਵਲੋਂ ਕੌਮਾਂਤਰੀ ਸ਼ਾਖਰਤਾ ਦਿਵਸ ਬੜੇ ਉਤਸ਼ਾਹ, ਜਾਗਰੂਕਤਾ ਅਤੇ ਸਿੱਖਿਆ ਪ੍ਰਤੀ ਸਮਰਪਣ ਦੀ ਭਾਵਨਾ ਨਾਲ ਮਨਾਉਦਿਆਂ ਵਿਦਿਆਰਥਣਾਂ ਨੂੰ ਸਾਖਰਤਾ ਦੀ ਮਹੱਤਤਾ, ਸਿੱਖਿਆ ਦੇ ਅਧਿਕਾਰ ਅਤੇ ਸਮਾਜ ਦੇ ਸਰਵਪੱਖੀ ਵਿਕਾਸ ਵਿਚ ਸਿੱਖਿਆ ਦੀ ਅਹਿਮ ਭੂਮਿਕਾ ਬਾਰੇ ਜਾਣੂ ਕਰਵਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥਣਾਂ ਵਲੋਂ ਸਾਖਰਤਾ, ਸਿੱਖਿਆ, ਗਿਆਨ ਅਤੇ ਜਾਗਰੂਕਤਾ ਨਾਲ ਸਬੰਧਿਤ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ ਜਦੋਂਕਿ ਸੁੰਦਰ ਲਿਖਾਈ ਮੁਕਾਬਲੇ ਵੀ ਕਰਵਾਏ ਗਏ।

ਅਜੀਤ ਡੈਸਕ 09-09-2026
ਤਲਵੰਡੀ ਸਾਬੋ, 8 ਸਤੰਬਰ (ਰਣਜੀਤ ਸਿੰਘ ਰਾਜੂ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਤਲਵੰਡੀ ਸਾਬੋ ਵਿਖੇ ਕਾਲਜ ਦੇ ਆਰਟਸ ਅਤੇ ਕਾਮਰਸ ਵਿਭਾਗ ਵਲੋਂ ਕੌਮਾਂਤਰੀ ਸ਼ਾਖਰਤਾ ਦਿਵਸ ਬੜੇ ਉਤਸ਼ਾਹ, ਜਾਗਰੂਕਤਾ ਅਤੇ ਸਿੱਖਿਆ ਪ੍ਰਤੀ ਸਮਰਪਣ ਦੀ ਭਾਵਨਾ ਨਾਲ ਮਨਾਉਦਿਆਂ ਵਿਦਿਆਰਥਣਾਂ ਨੂੰ ਸਾਖਰਤਾ ਦੀ ਮਹੱਤਤਾ, ਸਿੱਖਿਆ ਦੇ ਅਧਿਕਾਰ ਅਤੇ ਸਮਾਜ ਦੇ ਸਰਵਪੱਖੀ ਵਿਕਾਸ ਵਿਚ ਸਿੱਖਿਆ ਦੀ ਅਹਿਮ ਭੂਮਿਕਾ ਬਾਰੇ ਜਾਣੂ ਕਰਵਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥਣਾਂ ਵਲੋਂ ਸਾਖਰਤਾ, ਸਿੱਖਿਆ, ਗਿਆਨ ਅਤੇ ਜਾਗਰੂਕਤਾ ਨਾਲ ਸਬੰਧਿਤ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ ਜਦੋਂਕਿ ਸੁੰਦਰ ਲਿਖਾਈ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਕਾਮਰਸ ਵਿਭਾਗ ਦੇ ਮੁਖੀ ਪ੍ਰੋ: ਰਾਜਨਦੀਪ ਕੌਰ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਖਰਤਾ ਕੇਵਲ ਪੜ੍ਹਨ-ਲਿਖਣ ਦੀ ਯੋਗਤਾ ਤੱਕ ਸੀਮਿਤ ਨਹੀਂ ਹੈ, ਸਗੋਂ ਇਹ ਵਿਅਕਤੀ ਵਿਚ ਗਿਆਨ, ਆਤਮ-ਵਿਸ਼ਵਾਸ, ਜਾਗਰੂਕਤਾ ਅਤੇ ਆਪਣੇ ਅਧਿਕਾਰਾਂ ਪ੍ਰਤੀ ਸਮਝ ਪੈਦਾ ਕਰਨ ਦਾ ਮਜ਼ਬੂਤ ਸਾਧਨ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਡਿਜ਼ੀਟਲ ਯੁੱਗ ਵਿਚ ਡਿਜ਼ੀਟਲ ਸਾਖਰਤਾ, ਸੂਚਨਾ ਦੀ ਸਹੀ ਪਛਾਣ ਅਤੇ ਤਕਨਾਲੋਜੀ ਦੀ ਸਾਰਥਕ ਵਰਤੋਂ ਵੀ ਬਹੁਤ ਜ਼ਰੂਰੀ ਹੈ। ਕਾਲਜ ਪ੍ਰਿੰਸੀਪਲ ਨੇ ਵਿਦਿਆਰਥਣਾਂ ਅਤੇ ਸਟਾਫ਼ ਨੂੰ ਕੌਮਾਂਤਰੀ ਸਾਖਰਤਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਿੱਖਿਆ ਵਿਅਕਤੀ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਸਮਾਜ ਅਤੇ ਰਾਸ਼ਟਰ ਦੀ ਤਰੱਕੀ ਦੀ ਮਜ਼ਬੂਤ ਨੀਂਹ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਗਤੀਵਿਧੀਆਂ ਵਿਚ ਵੱਧ ਤੋਂ ਵੱਧ ਭਾਗ ਲੈ ਕੇ ਆਪਣੇ ਗਿਆਨ ਵਿਚ ਵਾਧਾ ਕਰਨ ਅਤੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕਰਨ। ਇਸ ਮੌਕੇ ਸੀਨੀਅਰ ਪ੍ਰੋਫੈਸਰ ਪ੍ਰੋ: ਸ਼ਾਲਿਨੀ ਸਹਿਗਲ,ਆਰਟਸ ਵਿਭਾਗ ਦੇ ਮੁਖੀ ਪ੍ਰੋ. ਜਯੋਤੀ ਮਾਨ, ਪ੍ਰੋ. ਅਮਨਪਾਲ ਕੌਰ, ਪ੍ਰੋ: ਸਿਮਰਜੀਤ ਕੌਰ, ਪ੍ਰੋ: ਵਰਿੰਦਰ ਕੌਰ ਅਤੇ ਪ੍ਰੋ: ਮਨਦੀਪ ਕੌਰ ਸਮੇਤ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਰਿਹਾ।
ਪਿਛਲੀ ਖ਼ਬਰ ਐਚ.ਐਮ.ਈ.ਐਲ. ਅਤੇ ਏਮਜ਼ ਬਠਿੰਡਾ ਵਲੋਂ ਪਿੰਡ ਸੇਖੂ ’ਚ ਮੈਗਾ ਹੈਲਥ ਕੈਂਪ ਲਗਾਇਆ ਅਗਲੀ ਖ਼ਬਰ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਖ਼ੂਨਦਾਨ ਕੈਂਪ ਲਗਾਇਆ 128 ਵਿਅਕਤੀਆਂ ਨੇ ਕੀਤਾ ਖੂਨਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।