11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਵਲੋੇਂ ਆਗਾਮੀ ਵਿਧਾਨ ਸਭਾ ਨੂੰ ਲੈ ਕੇ ਸਰਗਰਮੀਆਂ ਤੇਜ਼

ਸੀਂਗੋ ਮੰਡੀ, 10 ਸਤੰਬਰ (ਲਕਵਿੰਦਰ ਸ਼ਰਮਾ)-ਆਗਾਮੀ ਵਿਧਾਨ ਸਭਾ ਨੂੰ ਦੇਖਦੇ ਹੋਏ ਹਾਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਤਲਵੰਡੀ ਸਾਬੋ ਤੋਂ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੇ ਪਿੰਡਾਂ ’ਚ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ, ਜਿਸ ਤਹਿਤ ਅੱਜ ਪਿੰਡ ਨਥੇਹਾ ਤੇ ਨੰਗਲਾ ਵਿਚ ਬੂਥ ਦੀਆਂ ਮੀਟਿੰਗਾਂ ਕੀਤੀਆਂ ਉਥੇ ਹੀ ਨੰਗਲਾ ’ਚ ਇਕ ਦਰਜਨ ਦੇ ਕਰੀਬ ਨੌਜਵਾਨਾਂ ਨੂੰ ਅਕਾਲੀ ਦਲ ਵਿਚ ਸ਼ਾਮਿਲ ਕਰਕੇ ਪਾਰਟੀ ਹੋਰ ਮਜ਼ਬੂਤ ਕੀਤੀ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘ਆਪ’ ਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ।

ਅਜੀਤ ਡੈਸਕ 11-09-2026
ਸੀਂਗੋ ਮੰਡੀ, 10 ਸਤੰਬਰ (ਲਕਵਿੰਦਰ ਸ਼ਰਮਾ)-ਆਗਾਮੀ ਵਿਧਾਨ ਸਭਾ ਨੂੰ ਦੇਖਦੇ ਹੋਏ ਹਾਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਤਲਵੰਡੀ ਸਾਬੋ ਤੋਂ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੇ ਪਿੰਡਾਂ ’ਚ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ, ਜਿਸ ਤਹਿਤ ਅੱਜ ਪਿੰਡ ਨਥੇਹਾ ਤੇ ਨੰਗਲਾ ਵਿਚ ਬੂਥ ਦੀਆਂ ਮੀਟਿੰਗਾਂ ਕੀਤੀਆਂ ਉਥੇ ਹੀ ਨੰਗਲਾ ’ਚ ਇਕ ਦਰਜਨ ਦੇ ਕਰੀਬ ਨੌਜਵਾਨਾਂ ਨੂੰ ਅਕਾਲੀ ਦਲ ਵਿਚ ਸ਼ਾਮਿਲ ਕਰਕੇ ਪਾਰਟੀ ਹੋਰ ਮਜ਼ਬੂਤ ਕੀਤੀ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘ਆਪ’ ਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ। ਚੋਣ ਜ਼ਾਬਤਾ ਲੱਗਦਿਆਂ ਹੀ ਲੋਕ ਧੜਾਧੜ ਅਕਾਲੀ ਦਲ ’ਚ ਸ਼ਾਮਿਲ ਹੋਣਗੇ ਤੇ ਆਉਣ ਵਾਲੀ ਸਰਕਾਰ ਅਕਾਲੀ ਦਲ ਹੋਣ ਦਾ ਦਾਅਵਾ ਕੀਤਾ। ਇਸ ਮੌਕੇ ਸਾਬਕਾ ਬਲਾਕ ਸਮਤੀ ਮੈਂਬਰ ਬਲਵੰਤ ਸਿੰਘ ਨਥੇਹਾ, ਯਾਦਵਿੰਦਰ ਸਿੰਘ ਕੌਰੇਆਣਾ ਪੀ.ਏ.ਸੀ ਮੈਂਬਰ, ਗੁਰਦੀਪ ਸਿੰਘ ਨਥੇਹਾ, ਮਨਜੀਤ ਸਿੰਘ ਭਾਗੀਵਾਦਰ, ਬਿਕਰ ਸਿੰਘ ਲਹਿਰੀ, ਅਮਨਦੀਪ ਸਿੰਘ, ਸੁਖਪਾਲ ਲਹਿਰੀ, ਜੰਗੀਰ ਸਿੰਘ ਸਾਬਕਾ ਸਰਪੰਚ, ਸਾਬਕਾ ਸਰਪੰਚ ਮੱਖਣ ਸਿੰਘ, ਨਿਮੀ ਸਿੰਘ, ਭੋਲਾ ਸਿੰਘ ਬਲਜੀਤ ਸਿੰਘ, ਜਥੇਦਾਰ ਮੰਦਰ ਸਿੰਘ ਨੰਗਲਾ, ਗੁਰਲਾਲ ਸਿੰਘ ਲਵਪ੍ਰੀਤ ਸਿੰਘ, ਰਮਨਦੀਪ ਸਿੰਘ ਨੰਬਰਦਾਰ, ਸੁਖਪਾਲ ਲਹਿਰੀ, ਨਿੱਜੀ ਸਹਾਇਕ ਹਰਤਾਵਲ ਸਿੰਘ ਸੁੱਖੀ, ਬਲਵੀਰ ਸਿੰਘ ਸਮੇਤ ਵੱਡੀ ਤਦਾਦ ਵਿਚ ਅਕਾਲੀ ਦਲ ਦੇ ਆਗੂ ਤੇ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਡਾ. ਬਲਬੀਰ ਸਿੰਘ ਇੰਸਟੀਚਿਊਟ ਆਫ਼ ਨਰਸਿੰਗ ਵਿਖੇ ਰਾਸ਼ਟਰੀ ਪੋਸ਼ਣ ਹਫ਼ਤਾ ਮਨਾਇਆ ਅਗਲੀ ਖ਼ਬਰ ਕਾਂਗਰਸ ਨੂੰ ਝਟਕਾ : ਸੰਨੀ ਬਰਾੜ ਤੇ ਗੁਰਮੀਤ ਬਾਂਡੀ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।