13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਨਸ਼ਿਆਂ ਦੇ ਮੁੱਦੇ ’ਤੇ ਘਿਰੀ ਭਗਵੰਤ ਮਾਨ ਸਰਕਾਰ ਇਨਕਲਾਬੀ ਕੇਂਦਰ ਪੰਜਾਬ ਵਲੋਂ ਤਿੱਖੀ ਨਿਖੇਧੀ

ਲਹਿਰਾ ਮੁਹੱਬਤ, 12 ਸਤੰਬਰ (ਚਰਨਜੀਤ ਸਿੰਘ)- ਨਸ਼ਿਆਂ ਦੇ ਮੁੱਦੇ ’ਤੇ ਘਿਰ ਚੁੱਕੀ ਭਗਵੰਤ ਮਾਨ ਸਰਕਾਰ ਯੁੱਧ ਨਸ਼ਿਆਂ ਵਿਰੁੱਧ ’ਤੇ ਸਵਾਲ ਚੁੱਕਦਿਆਂ ਇਨਕਲਾਬੀ ਕੇਂਦਰ ਪੰਜਾਬ ਨੇ ਤਿੱਖੀ ਨਿਖੇਧੀ ਕੀਤੀ ਹੈ । ਸੂਬਾ ਪ੍ਰਧਾਨ ਨਰਾਇਣ ਦੱਤ ਅਤੇ ਜਨਰਲ ਸਕੱਤਰ ਕੰਵਲਜੀਤ ਖੰਨਾ ਨੇ ਕਿਹਾ ਕਿ ਨਸ਼ਾ ਅੱਜ ਪੰਜਾਬ ਦੇ ਹਰ ਪਿੰਡ ਅਤੇ ਘਰ-ਘਰ ਦੀ ਕੌੜੀ ਸਚਾਈ ਬਣ ਚੁੱਕਾ ਹੈ।

ਇਨਕਲਾਬੀ ਕੇਂਦਰ ਪੰਜਾਬ ਦੇ ਸੂਬਾ ਆਗੂ ਨਰਾਇਣ ਦੱਤ ਤੇ ਜਗਜੀਤ ਸਿੰਘ ਲਹਿਰਾ। 13-09-2026
ਲਹਿਰਾ ਮੁਹੱਬਤ, 12 ਸਤੰਬਰ (ਚਰਨਜੀਤ ਸਿੰਘ)- ਨਸ਼ਿਆਂ ਦੇ ਮੁੱਦੇ ’ਤੇ ਘਿਰ ਚੁੱਕੀ ਭਗਵੰਤ ਮਾਨ ਸਰਕਾਰ ਯੁੱਧ ਨਸ਼ਿਆਂ ਵਿਰੁੱਧ ’ਤੇ ਸਵਾਲ ਚੁੱਕਦਿਆਂ ਇਨਕਲਾਬੀ ਕੇਂਦਰ ਪੰਜਾਬ ਨੇ ਤਿੱਖੀ ਨਿਖੇਧੀ ਕੀਤੀ ਹੈ । ਸੂਬਾ ਪ੍ਰਧਾਨ ਨਰਾਇਣ ਦੱਤ ਅਤੇ ਜਨਰਲ ਸਕੱਤਰ ਕੰਵਲਜੀਤ ਖੰਨਾ ਨੇ ਕਿਹਾ ਕਿ ਨਸ਼ਾ ਅੱਜ ਪੰਜਾਬ ਦੇ ਹਰ ਪਿੰਡ ਅਤੇ ਘਰ-ਘਰ ਦੀ ਕੌੜੀ ਸਚਾਈ ਬਣ ਚੁੱਕਾ ਹੈ। ਉਨ੍ਹਾਂ ਅੰਕੜਿਆਂ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਬਾਦਲ ਸਰਕਾਰ (2012-17) ਵੇਲੇ ਦਰਜ ਹੋਏ 50 ਹਜ਼ਾਰ ਐਨਡੀਪੀਐਸ ਕੇਸਾਂ ਦੀ ਗਿਣਤੀ ਹੁਣ ਵਧ ਕੇ 73 ਹਜ਼ਾਰ ਨੂੰ ਪਾਰ ਕਰ ਗਈ ਹੈ। ਉਨ੍ਹਾਂ ਕਿਹਾ ਕਿ ਮੰਤਰੀਆਂ ਦੇ ਹਲਕਿਆਂ ਵਿੱਚ ਨਸ਼ਿਆਂ ਦੀ ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ’ਤੇ ਝੂਠੇ ਮੁਕੱਦਮੇ ਦਰਜ ਕੀਤੇ ਜਾ ਰਹੇ ਹਨ। ਸ਼ੇਰੋਂ ਪਿੰਡ ਦੇ ਮੋਹਨਜੀਤ ਵਲੋਂ ਮੁੱਖ ਮੰਤਰੀ ਨੂੰ ਕਾਲੇ ਝੰਡੇ ਦਿਖਾਉਣ ’ਤੇ ਪੁਲਿਸ ਤਸ਼ੱਦਦ ਦਾ ਸਾਹਮਣੇ ਕਰਨਾ ਪਿਆ। ਪਿੰਡ ਤੂਰਬੰਜਾਰਾ ਵਿੱਚ ਦਲਿਤ ਮਜ਼ਦੂਰ ਗੁਲਜ਼ਾਰ ਸਿੰਘ ਨੂੰ ਆਪਣੇ ਪੁੱਤਰ ਦੀ ਨਸ਼ੇ ਦੀ ਵਿਥਿਆ ਸੁਣਾਉਣ ਬਦਲੇ ਇਸ ਕਦਰ ਪ੍ਰੇਸ਼ਾਨ ਕੀਤਾ ਗਿਆ ਕਿ ਉਸਨੇ ਖ਼ੁਦਕੁਸ਼ੀ ਕਰ ਲਈ। ਸੂਬਾਈ ਆਗੂਆਂ ਮੁਖ਼ਤਿਆਰ ਪੂਹਲਾ, ਜਸਵੰਤ ਜੀਰਖ ਅਤੇ ਜਗਜੀਤ ਲਹਿਰਾ ਮੁਹੱਬਤ ਨੇ ਵਿਰੋਧੀ ਪਾਰਟੀਆਂ ਵਲੋਂ ਵਹਾਏ ਜਾ ਰਹੇ ਮਗਰਮੱਛ ਦੇ ਹੰਝੂਆਂ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਦਾ ਜਵਾਨੀ ਬਚਾਉਣ ਨਾਲ ਕੋਈ ਸਰੋਕਾਰ ਨਹੀਂ ਹੈ। ਉਨ੍ਹਾਂ ਪੰਜਾਬ ਨੂੰ ਪੁਲਸੀਆ ਸਟੇਟ ਬਣਾਉਣ ਦੇ ਮਨਸੂਬਿਆਂ ਖ਼ਿਲਾਫ਼ ਦੇਸ਼ ਦੇ ਸਮੂਹ ਲੋਕਾਂ ਨੂੰ ਇੱਕਜੁੱਟ ਹੋਣ ਅਤੇ ਆਪਣੇ ਬੁਨਿਆਦੀ ਮਸਲਿਆਂ ਸਮੇਤ ਨਸ਼ਿਆਂ ਦੀ ਇਸ ਨਾਮੁਰਾਦ ਬਿਮਾਰੀ ਖ਼ਿਲਾਫ਼ ਜ਼ੋਰਦਾਰ ਸੰਘਰਸ਼ ਵਿੱਢਣ ਦਾ ਦਾ ਸੱਦਾ ਦਿੱਤਾ ਹੈ।
ਪਿਛਲੀ ਖ਼ਬਰ ਪ੍ਰੈੱਸ ਕਲੱਬ ਵਲੋਂ ਛੇਵਾਂ ਇਨਾਮ ਵੰਡ ਸਮਾਰੋਹ 23 ਨੂੰ ਚੇਅਰਮੈਨ ਮਾਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ ਅਗਲੀ ਖ਼ਬਰ ਜ਼ਿਲ੍ਹਾ ਟੈਕਸ ਐਸੋਸੀਏਸ਼ਨ ਬਾਰ ਬਠਿੰਡਾ ਦੀ ਸਰਬਸੰਮਤੀ ਨਾਲ ਚੋਣ ਅਰੁਣ ਕੁਮਾਰ ਜਿੰਦਲ ਬਣੇ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।