15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਆਊਟਸੋਰਸ ਮੁਲਾਜ਼ਮਾਂ ਨੇ ਸਿਹਤ ਮੰਤਰੀ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ ਕੱਚੇ ਕਾਮਿਆਂ ਨੂੰ ਪੱਕਾ ਕਰਨ ਅਤੇ ਤਨਖ਼ਾਹਾਂ ਵਿਚ ਵਾਧੇ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਬਠਿੰਡਾ, 14 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਸੱਦੇ ‘ਤੇ ਜ਼ਿਲ੍ਹਾ ਬਠਿੰਡਾ ਜਥੇਬੰਦੀ ਵਲੋਂ ਅੱਜ ਸਿਵਲ ਸਰਜਨ ਦਫ਼ਤਰ ਬਠਿੰਡਾ ਅੱਗੇ ਸਿਹਤ ਮੰਤਰੀ ਪੰਜਾਬ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ । ਇਸ ਮੌਕੇ ਵੱਡੀ ਗਿਣਤੀ ’ਚ ਇਕੱਤਰ ਹੋਏ ਆਊਟਸੋਰਸ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ ।

ਅਜੀਤ ਡੈਸਕ 15-09-2026
ਬਠਿੰਡਾ, 14 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਸੱਦੇ ‘ਤੇ ਜ਼ਿਲ੍ਹਾ ਬਠਿੰਡਾ ਜਥੇਬੰਦੀ ਵਲੋਂ ਅੱਜ ਸਿਵਲ ਸਰਜਨ ਦਫ਼ਤਰ ਬਠਿੰਡਾ ਅੱਗੇ ਸਿਹਤ ਮੰਤਰੀ ਪੰਜਾਬ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ । ਇਸ ਮੌਕੇ ਵੱਡੀ ਗਿਣਤੀ ’ਚ ਇਕੱਤਰ ਹੋਏ ਆਊਟਸੋਰਸ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ । ਯੂਨੀਅਨ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਸਮੂਹ ਕੱਚੇ ਕਾਮਿਆਂ ਨੂੰ ਪੱਕਾ ਕਰਨ, ਤਨਖ਼ਾਹਾਂ ’ਚ ਵਾਧਾ ਕਰਨ, ਬਰਾਬਰ ਕੰਮ ਬਦਲੇ ਬਰਾਬਰ ਤਨਖ਼ਾਹ ਦੇਣ ਅਤੇ ਬਿੱਲ-2026 ’ਚ ਸਮੂਹ ਕੈਟਾਗਰੀਆਂ ਨੂੰ ਸ਼ਾਮਿਲ ਕਰਨ ਦੀਆਂ ਮੰਗਾਂ ਨੂੰ ਲੈ ਕੇ ਜਥੇਬੰਦੀ ਵਲੋਂ 31 ਅਗਸਤ ਨੂੰ ਪਟਿਆਲਾ ਵਿਖੇ ਸਿਹਤ ਮੰਤਰੀ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ । ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ 2 ਸਤੰਬਰ ਨੂੰ ਸਿਹਤ ਮੰਤਰੀ ਪੰਜਾਬ ਅਤੇ ਸਿਹਤ ਵਿਭਾਗ ਦੇ ਡਾਇਰੈਕਟਰਾਂ ਨਾਲ ਜਥੇਬੰਦੀ ਦੀ ਮੀਟਿੰਗ ਹੋਈ, ਪਰ ਸਰਕਾਰ ਵਲੋਂ ਮੰਗਾਂ ਸਬੰਧੀ ਕੋਈ ਠੋਸ ਫ਼ੈਸਲਾ ਨਾ ਲਏ ਜਾਣ ਕਾਰਨ ਮੀਟਿੰਗ ਬੇਸਿੱਟਾ ਰਹੀ । ਇਸ ਕਾਰਨ ਆਊਟਸੋਰਸ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਸੂਬਾ ਪੱਧਰੀ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਸੀ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਸਿਵਲ ਸਰਜਨ ਦਫ਼ਤਰਾਂ ਅੱਗੇ ਸਿਹਤ ਮੰਤਰੀ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸੇ ਲੜੀ ਤਹਿਤ ਬਠਿੰਡਾ ਵਿਖੇ ਵੀ ਪੁਤਲਾ ਫੂਕਿਆ ਗਿਆ। ਇਸ ਮੌਕੇ ਯੂਨੀਅਨ ਵਲੋਂ ਆਮ ਲੋਕਾਂ ਅਤੇ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਦੇ ਕਥਿਤ ਲਾਰਿਆਂ ਸਬੰਧੀ ਜਾਗਰੂਕ ਕਰਨ ਲਈ ਪਫਲੈਂਟ ਵੀ ਵੰਡੇ ਗਏ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਜਤਿੰਦਰ ਸਿੰਘ ਬਠਿੰਡਾ, ਜਗਮੀਤ ਸਿੰਘ, ਗੁਰਿੰਦਰ ਸਿੰਘ ਵਿੱਕੀ, ਜ਼ਿਲ੍ਹਾ ਕੈਸ਼ੀਅਰ ਵੀਰਪਾਲ ਕੌਰ, ਮਨਪ੍ਰੀਤ ਕੌਰ, ਰਣਦੀਪ ਕੌਰ, ਬਲਵੰਤ ਸਿੰਘ ਬੱਲੀ, ਗੁਰਸੇਵਕ ਸਿੰਘ, ਪਰਮਜੀਤ ਕੌਰ, ਕੋਮਲਪ੍ਰੀਤ ਕੌਰ, ਹੇਮ ਲਤਾ, ਛਿੰਦਰ ਸਿੰਘ, ਮਨਦੀਪ ਸ਼ਰਮਾ, ਵਿਕਰਮ ਵਰਮਾ, ਬੇਅੰਤ ਸਿੰਘ ਤੇ ਹੋਰ ਆਗੂ ਮੁਲਾਜ਼ਮ ਹਾਜ਼ਰ ਸਨ।
ਪਿਛਲੀ ਖ਼ਬਰ ਸੜਕ ਹਾਦਸਿਆਂ ਵਿਚ ਭੈਣ-ਭਰਾ ਸਮੇਤ ਤਿੰਨ ਜਣੇ ਜ਼ਖ਼ਮੀ ਅਗਲੀ ਖ਼ਬਰ ਬਠਿੰਡਾ ’ਚ ਪੱਕਾ ਮੋਰਚਾ ਲਗਾ ਕੇ ਬੈਠੇ ਕਿਸਾਨਾਂ ਵਲੋਂ ਮਿੰਨੀ ਸਕੱਤਰੇਤ ਦਾ ਪੰਜ ਘੰਟੇ ਘਿਰਾਓ 24 ਨੂੰ ਮੁੜ ਡੀ . ਸੀ . ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।