18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਯਾਦਵਿੰਦਰਾ ਇੰਜੀਨੀਅਰਿੰਗ ਵਿਭਾਗ ’ਚ ਮਨਾਇਆ ਇੰਜੀਨੀਅਰਜ਼ ਦਿਵਸ

ਤਲਵੰਡੀ ਸਾਬੋ, 17 ਸਤੰਬਰ (ਰਣਜੀਤ ਸਿੰਘ ਰਾਜੂ)- ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕੈਂਪਸ, ਤਲਵੰਡੀ ਸਾਬੋ ਦੇ ਯਾਦਵਿੰਦਰਾ ਇੰਜੀਨੀਅਰਿੰਗ ਵਿਭਾਗ ਵਿਖੇ ਇੰਜੀਨੀਅਰਜ਼ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਕੈਂਪਸ ਪ੍ਰਬੰਧਕਾਂ ਮੁਤਾਬਿਕ ਇਹ ਸਮਾਗਮ ਭਾਰਤ ਰਤਨ ਸਰ ਮੋਕਸ਼ਗੁੰਡਮ ਵਿਸ਼ਵੇਸ਼ਵਰੱਈਆ ਦੇ ਜਨਮ ਦਿਵਸ ਨੂੰ ਸਮਰਪਿਤ ਕੀਤਾ ਗਿਆ।

ਅਜੀਤ ਡੈਸਕ 18-09-2026
ਤਲਵੰਡੀ ਸਾਬੋ, 17 ਸਤੰਬਰ (ਰਣਜੀਤ ਸਿੰਘ ਰਾਜੂ)- ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕੈਂਪਸ, ਤਲਵੰਡੀ ਸਾਬੋ ਦੇ ਯਾਦਵਿੰਦਰਾ ਇੰਜੀਨੀਅਰਿੰਗ ਵਿਭਾਗ ਵਿਖੇ ਇੰਜੀਨੀਅਰਜ਼ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਕੈਂਪਸ ਪ੍ਰਬੰਧਕਾਂ ਮੁਤਾਬਿਕ ਇਹ ਸਮਾਗਮ ਭਾਰਤ ਰਤਨ ਸਰ ਮੋਕਸ਼ਗੁੰਡਮ ਵਿਸ਼ਵੇਸ਼ਵਰੱਈਆ ਦੇ ਜਨਮ ਦਿਵਸ ਨੂੰ ਸਮਰਪਿਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਦੀਪ ਜਗਾ ਕਰਕੇ ਕੀਤੀ ਗਈ। ਇਸ ਮੌਕੇ ਵਿਭਾਗ ਦੇ ਮੁਖੀ ਪ੍ਰੋਫੈਸਰ ਨਵਦੀਪ ਗੋਇਲ ਨੇ ਭਾਰਤ ਰਤਨ ਸਰ ਮੋਕਸ਼ਗੁੰਡਮ ਵਿਸ਼ਵੇਸ਼ਵਰੱਈਆ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਇੰਜੀਨੀਅਰਿੰਗ ਅਤੇ ਰਾਸ਼ਟਰ ਨਿਰਮਾਣ ਵਿਚ ਉਨ੍ਹਾਂ ਦੇ ਮਹਾਨ ਯੋਗਦਾਨ ਨੂੰ ਯਾਦ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਤਕਨੀਕੀ ਗਿਆਨ ਦੇ ਨਾਲ-ਨਾਲ ਨਵੀਨਤਾ, ਰਚਨਾਤਮਿਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇੰਜੀਨੀਅਰਜ਼ ਡੇ ਦੇ ਮੌਕੇ ਵਿਦਿਆਰਥੀਆਂ ਲਈ ਖੋਜ ਪੱਤਰ ਪੇਸ਼ਕਾਰੀ ਅਤੇ ਸਮੂਹ ਚਰਚਾ ਦਾ ਆਯੋਜਨ ਕੀਤਾ ਗਿਆ। ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੇ ਤਕਨੀਕੀ ਗਿਆਨ, ਖੋਜ ਸਮਰੱਥਾ, ਵਿਚਾਰਾਂ ਅਤੇ ਸੰਚਾਰ ਕੌਸ਼ਲ ਦਾ ਪ੍ਰਦਰਸ਼ਨ ਕੀਤਾ। ਵੱਖ-ਵੱਖ ਮੁਕਾਬਲਿਆਂ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਸੁਚੱਜੇ ਆਯੋਜਨ ਵਿਚ ਕੋਆਰਡੀਨੇਟਰ ਡਾ. ਦੀਪਕ ਭੰਡਾਰੀ ਦੀ ਅਗਵਾਈ ਹੇਠ ਕੋ-ਕੋਆਰਡੀਨੇਟਰ ਡਾ. ਸੁਨੀਤਾ ਰਾਣੀ ਅਤੇ ਕੋ-ਕੋਆਰਡੀਨੇਟਰ ਇੰਜ. ਸੁਪ੍ਰੀਤ ਕੌਰ ਗਿੱਲ ਨੇ ਅਹਿਮ ਭੂਮਿਕਾ ਨਿਭਾਈ। ਅੰਤ ਵਿਚ ਡਾ. ਦੀਪਕ ਭੰਡਾਰੀ ਨੇ ਵਿਭਾਗ ਮੁਖੀ, ਸਮੂਹ ਅਧਿਆਪਕਾਂ, ਸਟਾਫ਼ ਮੈਂਬਰਾਂ, ਵਿਦਿਆਰਥੀਆਂ ਅਤੇ ਸਮਾਗਮ ਦੇ ਆਯੋਜਨ ਵਿਚ ਸਹਿਯੋਗ ਦੇਣ ਵਾਲੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਅਧਿਆਪਕ, ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ। ਸਮਾਗਮ ਨੇ ਵਿਦਿਆਰਥੀਆਂ ਨੂੰ ਇੰਜੀਨੀਅਰਿੰਗ ਦੇ ਖੇਤਰ ਵਿਚ ਉੱਤਮਤਾ, ਨਵੀਨਤਾ ਅਤੇ ਰਾਸ਼ਟਰ ਨਿਰਮਾਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਪੀ.ਐਮ.ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਮੰਡੀ (ਲੜਕੇ) ਵਿਖੇ ਸਵੱਛਤਾ ਪੰਦ੍ਹਰਵਾੜਾ ਮਨਾਇਆ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸੰਬੰਧੀ ਜਾਗਰੂਕਤਾ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।