ਪਿੰਡ ਰੰਧਾਵਾ, ਵੰਗਲ ਅਤੇ ਸੀਰਵਾਲੀ ਵਿਖੇ ਦਸਤਾਵੇਜ਼ੀ ਫ਼ਿਲਮ ਵਿਖਾਈ
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਰੰਧਾਵਾ, ਵੰਗਲ ਤੇ ਸੀਰਵਾਲੀ ਵਿਖੇ ਪੁੱਜੀ। ਇਸ ਮੌਕੇ ਇਨ੍ਹਾਂ ਪਿੰਡਾਂ ਵਿਚ ਵੱਡੀ ਗਿਣਤੀ ’ਚ ਪਿੰਡ ਵਾਸੀਆਂ, ਨੌਜਵਾਨਾਂ, ਔਰਤਾਂ ਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਰੰਧਾਵਾ, ਵੰਗਲ ਤੇ ਸੀਰਵਾਲੀ ਵਿਖੇ ਪੁੱਜੀ। ਇਸ ਮੌਕੇ ਇਨ੍ਹਾਂ ਪਿੰਡਾਂ ਵਿਚ ਵੱਡੀ ਗਿਣਤੀ ’ਚ ਪਿੰਡ ਵਾਸੀਆਂ, ਨੌਜਵਾਨਾਂ, ਔਰਤਾਂ ਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਪ੍ਰਚਾਰ ਵੈਨ ਰਾਹੀਂ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀ ਬਾਣੀ, ਸਮਾਜਿਕ ਬਰਾਬਰੀ, ਆਪਸੀ ਸਦਭਾਵਨਾ ਤੇ ਊਚ-ਨੀਚ ਦੇ ਭੇਦਭਾਵ ਨੂੰ ਖ਼ਤਮ ਕਰਨ ਦੇ ਮਹਾਨ ਸੰਦੇਸ਼ ’ਤੇ ਆਧਾਰਿਤ ਕਰੀਬ 30 ਮਿੰਟ ਦੀ ਪ੍ਰਭਾਵਸ਼ਾਲੀ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ। ਦਸਤਾਵੇਜ਼ੀ ਫ਼ਿਲਮ ਰਾਹੀਂ ਹਾਜ਼ਰ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਤੇ ਮਨੁੱਖਤਾ ਦੇ ਭਲੇ ਲਈ ਦਿੱਤੇ ਅਮੁੱਲੇ ਸੰਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।