05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਡੀਸੀ ਦਫ਼ਤਰ ਬਠਿੰਡਾ ਦੇ ਕਰਮਚਾਰੀ ਪਰਮਜੀਤ ਸਿੰਘ ਦੀ ਲਿਵਰ ਦੀ ਬਿਮਾਰੀ ਕਾਰਨ ਮੌਤ

ਮਹਿਮਾ ਸਰਜਾ, 4 ਅਕਤੂਬਰ (ਬਲਦੇਵ ਸੰਧੂ)- ਡਿਪਟੀ ਕਮਿਸ਼ਨਰ ਦਫ਼ਤਰ ਬਠਿੰਡਾ ਵਿਚ ਤਾਇਨਾਤ ਕਰਮਚਾਰੀ ਪਰਮਜੀਤ ਸਿੰਘ (42) ਦੀ ਲਿਵਰ ਦੀ ਬਿਮਾਰੀ ਕਾਰਨ ਮੌਤ ਹੋ ਗਈ। ਉਹ ਪਿਛਲੇ ਕੁਝ ਦਿਨਾਂ ਤੋਂ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿਚ ਜੇਰੇ ਇਲਾਜ ਸਨ।

ਅਜੀਤ ਡੈਸਕ 05-10-2026
ਮਹਿਮਾ ਸਰਜਾ, 4 ਅਕਤੂਬਰ (ਬਲਦੇਵ ਸੰਧੂ)- ਡਿਪਟੀ ਕਮਿਸ਼ਨਰ ਦਫ਼ਤਰ ਬਠਿੰਡਾ ਵਿਚ ਤਾਇਨਾਤ ਕਰਮਚਾਰੀ ਪਰਮਜੀਤ ਸਿੰਘ (42) ਦੀ ਲਿਵਰ ਦੀ ਬਿਮਾਰੀ ਕਾਰਨ ਮੌਤ ਹੋ ਗਈ। ਉਹ ਪਿਛਲੇ ਕੁਝ ਦਿਨਾਂ ਤੋਂ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿਚ ਜੇਰੇ ਇਲਾਜ ਸਨ। ਉਹ ਪਿੰਡ ਮਹਿਮਾ ਸਰਕਾਰੀ ਦੇ ਵਸਨੀਕ ਸਨ। ਉਨ੍ਹਾਂ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਅਤੇ ਦਫ਼ਤਰੀ ਸਟਾਫ਼ ਵਿਚ ਸੋਗ ਦੀ ਲਹਿਰ ਫੈਲ ਗਈ। ਪਰਮਜੀਤ ਸਿੰਘ ਆਪਣੇ ਮਿਲਣਸਾਰ ਅਤੇ ਨਿਮਰ ਸੁਭਾਅ ਕਾਰਨ ਜਾਣੇ ਜਾਂਦੇ ਸਨ। ਸਰਕਾਰੀ ਸੇਵਾ ਦੌਰਾਨ ਉਹ ਆਪਣੀਆਂ ਜ਼ਿੰਮੇਵਾਰੀਆਂ ਪ੍ਰਤੀ ਸੁਹਿਰਦ ਰਹੇ ਅਤੇ ਸਹਿਕਰਮੀਆਂ ਨਾਲ ਵੀ ਉਨ੍ਹਾਂ ਦੇ ਸੁਖਾਵੇਂ ਸਬੰਧ ਸਨ। ਅੱਜ ਬਠਿੰਡਾ ਦੇ ਸ਼ਮਸ਼ਾਨਘਾਟ ਵਿਚ ਉਨ੍ਹਾਂ ਦਾ ਸਸਕਾਰ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪਹੁੰਚੇ ਲੋਕਾਂ ਨੇ ਸੇਜਲ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ। ਉਨ੍ਹਾਂ ਦੇ ਪਿਤਾ ਦਾ ਪਹਿਲਾਂ ਹੀ ਦੇਹਾਂਤ ਹੋ ਚੁੱਕਾ ਹੈ। ਉਹ ਆਪਣੇ ਪਿੱਛੇ ਪਤਨੀ ਅਤੇ ਇੱਕ ਪੁੱਤਰ ਛੱਡ ਗਏ ਹਨ। ਪਰਮਜੀਤ ਸਿੰਘ ਦੇ ਦੇਹਾਂਤ ‘ਤੇ ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਰਾਜੇਸ਼ ਧੀਮਾਨ ਅਤੇ ਡੀਸੀ ਦਫ਼ਤਰ ਦੇ ਸਮੂਹ ਸਟਾਫ਼ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕੀਤੀ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ 2026, ਸੀਜ਼ਨ-4 ਫੁੱਟਬਾਲ ’ਚ ਬਠਿੰਡਾ ਅਤੇ ਹੈਂਡਬਾਲ ’ਚ ਬੀੜ ਬਹਿਮਣ ਦੀ ਟੀਮ ਰਹੀ ਅੱਵਲ ਅਗਲੀ ਖ਼ਬਰ ਉੱਘੇ ਗਾਇਕ ਅਤੇ ਗੀਤਕਾਰ ਬੂਟਾ ਭਾਈ ਰੂਪਾ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।