05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸ਼ਹੀਦ ਭਗਤ ਸਿੰਘ ਹਾਊਸ ਨੇ ਜਿੱਤਿਆ ਅੰਤਰ-ਹਾਊਸ ਵਾਲੀਬਾਲ ਮੁਕਾਬਲਾ

ਬਠਿੰਡਾ , 4 ਅਕਤੂਬਰ ( ਅੰਮ੍ਰਿਤਪਾਲ ਸਿੰਘ ਵਲ੍ਹਾਣ )- ਮਾਲਵਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਬਠਿੰਡਾ ਵਿਚ ਅੰਤਰ ਹਾਊਸ ਵਾਲੀਬਾਲ ਮੁਕਾਬਲਾ ਕਰਵਾਇਆ ਗਿਆ । ਇਸ ਮੁਕਾਬਲੇ ਵਿਚ ਸ਼ਹੀਦ ਭਗਤ ਸਿੰਘ ਹਾਊਸ , ਸ਼ਹੀਦ ਰਾਜਗੁਰੂ ਹਾਊਸ , ਸ਼ਹੀਦ ਉਧਮ ਸਿੰਘ ਹਾਊਸ ਅਤੇ ਮਹਾਰਾਜਾ ਰਣਜੀਤ ਸਿੰਘ ਹਾਊਸ ਨੇ ਹਿੱਸਾ ਲਿਆ ।

ਅਜੀਤ ਡੈਸਕ 05-10-2026
ਬਠਿੰਡਾ , 4 ਅਕਤੂਬਰ ( ਅੰਮ੍ਰਿਤਪਾਲ ਸਿੰਘ ਵਲ੍ਹਾਣ )- ਮਾਲਵਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਬਠਿੰਡਾ ਵਿਚ ਅੰਤਰ ਹਾਊਸ ਵਾਲੀਬਾਲ ਮੁਕਾਬਲਾ ਕਰਵਾਇਆ ਗਿਆ । ਇਸ ਮੁਕਾਬਲੇ ਵਿਚ ਸ਼ਹੀਦ ਭਗਤ ਸਿੰਘ ਹਾਊਸ , ਸ਼ਹੀਦ ਰਾਜਗੁਰੂ ਹਾਊਸ , ਸ਼ਹੀਦ ਉਧਮ ਸਿੰਘ ਹਾਊਸ ਅਤੇ ਮਹਾਰਾਜਾ ਰਣਜੀਤ ਸਿੰਘ ਹਾਊਸ ਨੇ ਹਿੱਸਾ ਲਿਆ । ਇਸ ਦੌਰਾਨ ਵਾਲੀਬਾਲ ਦੇ ਤਿੰਨ ਮੈਚ ਕਰਵਾਏ ਗਏ । ਮੁਕਾਬਲਿਆਂ ਵਿਚ ਸ਼ਹੀਦ ਭਗਤ ਸਿੰਘ ਹਾਊਸ ਨੇ ਮਹਾਰਾਜਾ ਰਣਜੀਤ ਸਿੰਘ ਹਾਊਸ ਨੂੰ 15-13 ਦੇ ਸਕੋਰ ਨਾਲ ਹਰਾ ਕੇ ਪਹਿਲਾ ਸਥਾਨ ਹਾਸਿਲ ਕੀਤਾ । ਮੁਕਾਬਲਿਆਂ ਦੌਰਾਨ ਕਾਲਜ ਦੇ ਸਮੂਹ ਸਟਾਫ਼ ਨੇ ਸ਼ਿਰਕਤ ਕਰਦਿਆਂ ਖਿਡਾਰੀਆਂ ਦੀ ਹੌਸਲਾ ਅਫਜਾਈ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ । ਇਨਾਮ ਵੰਡ ਸਮਾਰੋਹ ਦੌਰਾਨ ਡੀਨ ਰਘਵੀਰ ਚੰਦ ਸ਼ਰਮਾ ਨੇ ਜੇਤੂ ਖਿਡਾਰੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ । ਕਾਲਜ ਦੀ ਸਮੁੱਚੀ ਮੈਨੇਜਮੈਂਟ ਚੇਅਰਮੈਨ ਰਮਨ ਸਿੰਗਲਾ , ਮੀਤ ਪ੍ਰਧਾਨ ਰਾਕੇਸ਼ ਗੋਇਲ , ਮੈਂਬਰ ਕੇ . ਪੀ . ਐਸ ਬਰਾੜ ਰਿਟਾਇਡ ਜੁਆਇੰਟ ਕਮਿਸ਼ਨਰ ਇਨਕਮ ਟੈਕਸ ( ਅੰਤਰ - ਰਾਸ਼ਟਰੀ ਐਥਲੀਟ ) ਨੇ ਸਮੂਹ ਵਿਦਿਆਰਥੀਆਂ ਨੂੰ ਖੇਡਾਂ ਲਈ ਪ੍ਰੇਰਿਆ ਅਤੇ ਚੰਗੇਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ।
ਪਿਛਲੀ ਖ਼ਬਰ ਮਾਹੀ ਮਹੰਤ ਸਰਬੋਤਮ ਕਲਾਕਾਰ ਪੁਰਸਕਾਰ ਨਾਲ ਸਨਮਾਨਿਤ ਅਗਲੀ ਖ਼ਬਰ ਕ੍ਰਿਪਾਲ ਆਸ਼ਰਮ ਵਿਚੋਂ ਆਰ.ਓ. ਸਿਸਟਮ ਅਤੇ ਬਿਜਲੀ ਦੀਆਂ ਤਾਰਾਂ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।