06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਖੇਤੀ ਮਾਹਿਰਾਂ ਵਲੋਂ ਬਠਿੰਡਾ ’ਚ ਜ਼ੋਨ ਪੱਧਰੀ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਬਠਿੰਡਾ, 5 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਪਲਾਂਟ ਡਾਕਟਰਜ਼ ਸਰਵਿਸਿਜ਼ ਐਸੋਸੀਏਸ਼ਨ ਪੰਜਾਬ ਵਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਪ੍ਰਤੀ ਸੂਬਾ ਸਰਕਾਰ ਦੀ ਬੇਰੁਖ਼ੀ ਦੇ ਰੋਸ ਵਜੋਂ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਦੇ ਦਫ਼ਤਰ ਅੱਗੇ ਜੋਨ ਪੱਧਰੀ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਗਈ। ਧਰਨੇ ਵਿਚ ਬਠਿੰਡਾ ਤੋਂ ਇਲਾਵਾ ਮਾਨਸਾ, ਫ਼ਰੀਦਕੋਟ, ਫ਼ਾਜ਼ਿਲਕਾ, ਬਰਨਾਲਾ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਦੇ ਖੇਤੀਬਾੜੀ ਵਿਕਾਸ ਅਫ਼ਸਰਾਂ, ਖੇਤੀਬਾੜੀ ਅਫ਼ਸਰਾਂ, ਬਾਗ਼ਬਾਨੀ ਵਿਕਾਸ ਅਫ਼ਸਰਾਂ ਅਤੇ ਰਿਟਾਇਰਡ ਖੇਤੀ ਟੈਕਨੋਕਰੇਟਸ ਨੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 06-10-2026
ਬਠਿੰਡਾ, 5 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਪਲਾਂਟ ਡਾਕਟਰਜ਼ ਸਰਵਿਸਿਜ਼ ਐਸੋਸੀਏਸ਼ਨ ਪੰਜਾਬ ਵਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਪ੍ਰਤੀ ਸੂਬਾ ਸਰਕਾਰ ਦੀ ਬੇਰੁਖ਼ੀ ਦੇ ਰੋਸ ਵਜੋਂ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਦੇ ਦਫ਼ਤਰ ਅੱਗੇ ਜੋਨ ਪੱਧਰੀ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਗਈ। ਧਰਨੇ ਵਿਚ ਬਠਿੰਡਾ ਤੋਂ ਇਲਾਵਾ ਮਾਨਸਾ, ਫ਼ਰੀਦਕੋਟ, ਫ਼ਾਜ਼ਿਲਕਾ, ਬਰਨਾਲਾ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਦੇ ਖੇਤੀਬਾੜੀ ਵਿਕਾਸ ਅਫ਼ਸਰਾਂ, ਖੇਤੀਬਾੜੀ ਅਫ਼ਸਰਾਂ, ਬਾਗ਼ਬਾਨੀ ਵਿਕਾਸ ਅਫ਼ਸਰਾਂ ਅਤੇ ਰਿਟਾਇਰਡ ਖੇਤੀ ਟੈਕਨੋਕਰੇਟਸ ਨੇ ਸ਼ਮੂਲੀਅਤ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਹਰਮਨਦੀਪ ਸਿੰਘ ਘੁੰਮਣ, ਸੀਨੀਅਰ ਮੀਤ ਪ੍ਰਧਾਨ ਡਾ. ਸਤਵਿੰਦਰਵੀਰ ਸਿੰਘ, ਮੀਤ ਪ੍ਰਧਾਨ ਡਾ. ਸੁਖਚੈਨ ਸਿੰਘ ਮੁਕਤਸਰ, ਜਨਰਲ ਸਕੱਤਰ ਡਾ. ਮਨਜਿੰਦਰ ਸਿੰਘ ਅਤੇ ਡਾ. ਡੂੰਗਰ ਸਿੰਘ ਬਰਾੜ ਨੇ ਕਿਹਾ ਕਿ ਸਰਕਾਰ ਅਤੇ ਉੱਚ ਅਧਿਕਾਰੀਆਂ ਨਾਲ ਵਾਰ-ਵਾਰ ਮੀਟਿੰਗਾਂ ਕਰਕੇ ਮੰਗਾਂ ਤੋਂ ਜਾਣੂ ਕਰਵਾਉਣ ਦੇ ਬਾਵਜੂਦ ਕੋਈ ਹਾਂ-ਪੱਖੀ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵਿਚ ਕਰੀਬ 100 ਬਲਾਕ ਖੇਤੀਬਾੜੀ ਅਫ਼ਸਰਾਂ ਦੀਆਂ ਅਸਾਮੀਆਂ ਖਾਲੀ ਹਨ। ਖੇਤੀਬਾੜੀ ਵਿਕਾਸ ਅਫ਼ਸਰ ਛੇ ਸਾਲ ਦੇ ਤਜਰਬੇ ਤੋਂ ਬਾਅਦ ਮਿਲਣ ਵਾਲੀ ਪਹਿਲੀ ਤਰੱਕੀ ਦੀ ਉਡੀਕ ਕਰ ਰਹੇ ਹਨ, ਜਦਕਿ ਕਈ ਮਾਮਲਿਆਂ ਵਿਚ 14 ਸਾਲ ਬੀਤ ਜਾਣ ਦੇ ਬਾਵਜੂਦ ਤਰੱਕੀ ਨਹੀਂ ਹੋਈ । ਉਨ੍ਹਾਂ ਦੋਸ਼ ਲਾਇਆ ਕਿ ਖਾਲੀ ਅਸਾਮੀਆਂ ਨੂੰ ਨਿਯਮਤ ਤੌਰ ’ਤੇ ਭਰਨ ਦੀ ਬਜਾਏ ਲਿੰਕ ਚ ਾਰਜ ਦੇ ਕੇ ਡੰਗ ਟਪਾਇਆ ਜਾ ਰਿਹਾ ਹੈ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਵੈਟਰਨਰੀ ਅਫ਼ਸਰਾਂ ਨਾਲ ਚੱਲੀ ਆ ਰਹੀ ਪੇਅ-ਪੈਰਿਟੀ ਨੂੰ ਬਹਾਲ ਕਰਨ ਦੀ ਵੀ ਮੰਗ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਟੈਕਨੀਕਲ ਕੇਡਰ ਦੇ ਪੰਜ ਸੰਯੁਕਤ ਡਾਇਰੈਕਟਰ ਮੌਜੂਦ ਹੋਣ ਦੇ ਬਾਵਜੂਦ ਅੰਕੜਾ ਵਿੰਗ ਦੇ ਅਧਿਕਾਰੀ ਨੂੰ ਸੰਯੁਕਤ ਡਾਇਰੈਕਟਰ ਖੇਤੀਬਾੜੀ (ਇਨਪੁਟਸ) ਦਾ ਵਾਧੂ ਚਾਰਜ ਦੇਣਾ ਖੇਤੀਬਾੜੀ ਅਧਿਕਾਰੀਆਂ ਦੇ ਹੱਕਾਂ ’ਤੇ ਡਾਕਾ ਮਾਰਿਆ ਗਿਆ ਹੈ। ਧਰਨੇ ਨੂੰ ਕੁਲ ਹਿੰਦ ਕਿਸਾਨ ਮਹਾਂ ਸਭਾ ਅਤੇ ਜਮਹੂਰੀ ਕਿਸਾਨ ਸਭਾ ਦੇ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ, ਰਿਟਾਇਰਡ ਅਧਿਕਾਰੀ ਡਾ. ਸਤਵੰਤ ਸਿੰਘ, ਡਾ. ਜਗਤਾਰ ਸਿੰਘ, ਡਾ. ਦਵਿੰਦਰ ਸਿੰਘ ਸੰਧੂ ਸਮੇਤ ਹੋਰਨਾਂ ਨੇ ਸੰਬੋਧਨ ਕੀਤਾ। ਆਗੂਆਂ ਨੇ ਟੈਕਨੋਕਰੇਟਸ ਦੀਆਂ ਮੰਗਾਂ ਨੂੰ ਜਾਇਜ਼ ਦੱਸਦਿਆਂ ਸੰਘਰਸ਼ ਵਿਚ ਸਮਰਥਨ ਜਾਰੀ ਰੱਖਣ ਦਾ ਭਰੋਸਾ ਦਿੱਤਾ। ਧਰਨੇ ਉਪਰੰਤ ਖੇਤੀ ਟੈਕਨੋਕਰੇਟਸ ਨੇ ਰੋਸ ਮਾਰਚ ਵੀ ਕੱਢਿਆ। ਆਗੂਆਂ ਨੇ ਐਲਾਨ ਕੀਤਾ ਕਿ ਅਗਲਾ ਜੋਨ ਪੱਧਰੀ ਧਰਨਾ 14 ਅਕਤੂਬਰ ਨੂੰ ਲੁਧਿਆਣਾ ਵਿਖੇ ਹੋਵੇਗਾ ਅਤੇ 19 ਅਕਤੂਬਰ ਨੂੰ ਸੂਬਾ ਪੱਧਰੀ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਪਿਛਲੀ ਖ਼ਬਰ ਕਰੰਟ ਲੱਗਣ ਕਾਰਨ ਨੌਜਵਾਨ ਕਿਸਾਨ ਦੀ ਮੌਤ ਅਗਲੀ ਖ਼ਬਰ ਬੀ. ਕੇ. ਯੂ. ਏਕਤਾ ਉਗਰਾਹਾਂ ਵਲੋਂ ਡੀ.ਸੀ. ਦਫ਼ਤਰ ਦਾ ਘਿਰਾਓ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।