06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਚਰਨਜੀਤ ਸ਼ਰਮਾ ਨੂੰ ਸਦਮਾ, ਭਰਾ ਪ੍ਰਵੀਨ ਕੁਮਾਰ ਸ਼ਰਮਾ ਦਾ ਦਿਹਾਂਤ

ਮਹਿਮਾ ਸਰਜਾ, 5 ਅਕਤੂਬਰ (ਬਲਦੇਵ ਸੰਧੂ)-ਸਾਬਕਾ ਸੰਮਤੀ ਮੈਂਬਰ ਚਰਨਜੀਤ ਸ਼ਰਮਾ ਕੋਠੇ ਨੱਥਾ ਸਿੰਘ ਵਾਲਾ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਛੋਟੇ ਭਰਾ ਪ੍ਰਵੀਨ ਕੁਮਾਰ ਸ਼ਰਮਾ (58) ਦਾ ਅਚਾਨਕ ਦਿਹਾਂਤ ਹੋ ਗਿਆ। ਪ੍ਰਵੀਨ ਕੁਮਾਰ ਸ਼ਰਮਾ ਦੇ ਅਚਾਨਕ ਵਿਛੋੜੇ ਨਾਲ ਪਰਿਵਾਰ, ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਅਜੀਤ ਡੈਸਕ 06-10-2026
ਮਹਿਮਾ ਸਰਜਾ, 5 ਅਕਤੂਬਰ (ਬਲਦੇਵ ਸੰਧੂ)-ਸਾਬਕਾ ਸੰਮਤੀ ਮੈਂਬਰ ਚਰਨਜੀਤ ਸ਼ਰਮਾ ਕੋਠੇ ਨੱਥਾ ਸਿੰਘ ਵਾਲਾ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਛੋਟੇ ਭਰਾ ਪ੍ਰਵੀਨ ਕੁਮਾਰ ਸ਼ਰਮਾ (58) ਦਾ ਅਚਾਨਕ ਦਿਹਾਂਤ ਹੋ ਗਿਆ। ਪ੍ਰਵੀਨ ਕੁਮਾਰ ਸ਼ਰਮਾ ਦੇ ਅਚਾਨਕ ਵਿਛੋੜੇ ਨਾਲ ਪਰਿਵਾਰ, ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਇਸ ਦੁੱਖ ਦੀ ਘੜੀ ਵਿਚ ਵੱਖ-ਵੱਖ ਸਿਆਸੀ, ਸਮਾਜਿਕ ਅਤੇ ਧਾਰਮਿਕ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸੂਬਾ ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ ਗੋਨਿਆਣਾ, ਡਾ. ਦਲਜੀਤ ਸਿੰਘ ਗੁਰੂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਵਿੰਦਰ ਕੌਰ, ਰਾਜਾ ਸਿੰਘ, ਸਰਪੰਚ ਇਕਬਾਲ ਸਿੰਘ ਬਰਾੜ, ਕੇਵਲ ਸਿੰਘ ਬਰਾੜ, ਸਿਕੰਦਰ ਸਿੰਘ ਬਰਾੜ, ਸੁਖਰਾਜ ਸਿੰਘ ਸੇਖੋਂ, ਗੁਰਦੌਰ ਸਿੰਘ ਸੰਧੂ, ਬਲਕਰਨ ਸਿੰਘ ਨੰਬਰਦਾਰ, ਜਗਤਾਰ ਸਿੰਘ ਤਾਰਾ, ਐਡਵੋਕੇਟ ਜਗਜੀਤ ਸਿੰਘ, ਰਾਜਵਿੰਦਰ ਸਿੰਘ ਨਹਿਰੂ, ਭਲਵਿੰਦਰ ਸਿੰਘ ਭਿੰਡਰ, ਸਵਰਨ ਸਿੰਘ ਆਕਲੀਆ, ਇਕਬਾਲ ਸਿੰਘ ਬਰਕੰਦੀ, ਬੇਅੰਤ ਸਿੰਘ ਲੱਖੀ ਜੰਗਲ ਅਤੇ ਸਰਬਜੀਤ ਸ਼ਰਮਾ, ਭੋਲਾ ਸਿੰਘ, ਲਖਵਿੰਦਰ ਸਿੰਘ ਲੱਖਾ, ਇਕਬਾਲ ਸਿੰਘ ਮਹਿਮਾ ਸਰਜਾ ਸਮੇਤ ਹੋਰ ਆਗੂਆਂ ਵਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਗਈ।
ਪਿਛਲੀ ਖ਼ਬਰ ਮਾਵਾਂ-ਧੀਆਂ ਸਤਿਕਾਰ ਯੋਜਨਾ ਮਾਨ ਸਰਕਾਰ ਦੀ ਵੱਡੀ ਪ੍ਰਾਪਤੀ-ਐਡਵੋਕੇਟ ਲੇਖਪ੍ਰੀਤ ਸਿੰਘ ਵਿੱਕੀ ਅਗਲੀ ਖ਼ਬਰ ਸੜਕ ਹਾਦਸਿਆਂ ਵਿਚ ਤਿੰਨ ਵਿਅਕਤੀ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।