06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਵਿਭਾਗੀ ਵਿਗਿਆਨ ਅਤੇ ਗਣਿਤ ਮੇਲੇ ’ਚ ਵਿਦਿਆਰਥੀਆਂ ਨੇ ਦਿਖਾਈ ਪ੍ਰਤਿਭਾ

ਰਾਮਪੁਰਾ ਫੂਲ, 5 ਅਕਤੂਬਰ (ਹੇਮੰਤ ਕੁਮਾਰ ਸ਼ਰਮਾ)- ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ, ਰਾਮਪੁਰਾ ਫੂਲ ਵਿਖੇ ਸਰਵਹਿੱਤਕਾਰੀ ਸਿੱਖਿਆ ਸਮਿਤੀ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਕੂਲ ਦੇ ਪ੍ਰਿੰਸੀਪਲ ਸੰਜੀਵ ਕੁਮਾਰ ਦੀ ਸੁਚੱਜੀ ਅਗਵਾਈ ਹੇਠ ਵਿਭਾਗੀ ਵਿਗਿਆਨ ਅਤੇ ਗਣਿਤ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੇਲੇ ਵਿੱਚ ਪੰਜ ਸਕੂਲਾਂ ਦੇ ਲਗਭਗ 145 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਵਿਗਿਆਨ ਅਤੇ ਗਣਿਤ ਨਾਲ ਸਬੰਧਿਤ ਵੱਖ-ਵੱਖ ਮਾਡਲ, ਪ੍ਰੋਜੈਕਟ ਅਤੇ ਪ੍ਰਯੋਗ ਪੇਸ਼ ਕੀਤੇ।

ਅਜੀਤ ਡੈਸਕ 06-10-2026
ਰਾਮਪੁਰਾ ਫੂਲ, 5 ਅਕਤੂਬਰ (ਹੇਮੰਤ ਕੁਮਾਰ ਸ਼ਰਮਾ)- ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ, ਰਾਮਪੁਰਾ ਫੂਲ ਵਿਖੇ ਸਰਵਹਿੱਤਕਾਰੀ ਸਿੱਖਿਆ ਸਮਿਤੀ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਕੂਲ ਦੇ ਪ੍ਰਿੰਸੀਪਲ ਸੰਜੀਵ ਕੁਮਾਰ ਦੀ ਸੁਚੱਜੀ ਅਗਵਾਈ ਹੇਠ ਵਿਭਾਗੀ ਵਿਗਿਆਨ ਅਤੇ ਗਣਿਤ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੇਲੇ ਵਿੱਚ ਪੰਜ ਸਕੂਲਾਂ ਦੇ ਲਗਭਗ 145 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਵਿਗਿਆਨ ਅਤੇ ਗਣਿਤ ਨਾਲ ਸਬੰਧਿਤ ਵੱਖ-ਵੱਖ ਮਾਡਲ, ਪ੍ਰੋਜੈਕਟ ਅਤੇ ਪ੍ਰਯੋਗ ਪੇਸ਼ ਕੀਤੇ। ਪ੍ਰੋਗਰਾਮ ਦੀ ਸ਼ੁਰੂਆਤ ਦੀਪ ਜਗਾ ਅਤੇ ਸਰਸਵਤੀ ਵੰਦਨਾ ਨਾਲ ਕੀਤੀ ਗਈ। ਉਦਘਾਟਨੀ ਸਮਾਰੋਹ ’ਚ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਅਤੇ ਮੁੱਖ ਮਹਿਮਾਨ ਯਸ਼ਪਾਲ ਗੋਇਲ, ਪ੍ਰਧਾਨ ਪ੍ਰੇਮ ਪ੍ਰਕਾਸ਼ ਅਤੇ ਮੈਨੇਜਰ ਗੁਰਪ੍ਰੀਤ ਸਿੰਘ ਅਤੇ ਰਾਕੇਸ਼ ਕੁਮਾਰ (ਬਾਲ ਸੰਸਕਾਰ ਕੇਂਦਰ, ਪੰਜਾਬ ਪ੍ਰਾਂਤ ਪ੍ਰਮੁੱਖ) ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਪ੍ਰਿੰਸੀਪਲ ਸੰਜੀਵ ਕੁਮਾਰ ਨੇ ਆਏ ਹੋਏ ਮਹਿਮਾਨਾਂ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਸਵਾਗਤ ਕੀਤਾ। ਮੁੱਖ ਮਹਿਮਾਨ ਯਸ਼ਪਾਲ ਗੋਇਲ ਨੂੰ ਸਕੂਲ ਵਲੋਂ ਸ੍ਰੀ ਫਲ, ਸਿਰੋਪਾ ਅਤੇ ਟਰਾਫ਼ੀ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਮੇਲੇ ਦੌਰਾਨ ਵਿਗਿਆਨ ਮਾਡਲ, ਗਣਿਤ ਮਾਡਲ, ਵਿਗਿਆਨ ਕੁਇਜ਼, ਗਣਿਤ ਕੁਇਜ਼ ਅਤੇ ਵਿਗਿਆਨ ਪ੍ਰਯੋਗ ਆਦਿ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਆਪਣੇ ਮਾਡਲਾਂ ਅਤੇ ਪ੍ਰਯੋਗਾਂ ਰਾਹੀਂ ਵਿਗਿਆਨਕ ਸੋਚ, ਤਰਕਸ਼ੀਲ ਚਿੰਤਨ, ਰਚਨਾਤਮਿਕਤਾ ਅਤੇ ਨਵੀਨਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਮਾਪਤੀ ਸਮਾਰੋਹ ਦੌਰਾਨ ਵੱਖ-ਵੱਖ ਮੁਕਾਬਲਿਆਂ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਵਲੋਂ ਸਨਮਾਨ ਚਿੰਨ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਸਾਰੇ ਜੱਜ ਸਾਹਿਬਾਨ ਨੂੰ ਵੀ ਟਰਾਫ਼ੀ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਮੇਲੇ ਦੀ ਸਫਲ ਕਾਰਵਾਈ ਵਿਚ ਉਪ ਪ੍ਰਿੰਸੀਪਲ ਵਿਕਰਮਜੀਤ ਸਿੰਘ, ਕੋਆਰਡੀਨੇਟਰ ਅਨਮੋਲ ਕੌਸ਼ਲ, ਜੋਤੀ ਖੁਰਾਨਾ, ਆਸ਼ੂ ਰਾਣੀ, ਨਿਰਮਲਜੀਤ ਕੌਰ, ਵਿਗਿਆਨ ਅਤੇ ਗਣਿਤ ਮੇਲੇ ਦੇ ਇੰਚਾਰਜ ਅਧਿਆਪਕ ਰਵੀ ਕੁਮਾਰ, ਸ਼ਾਲੂ ਰਾਣੀ, ਜਸਪ੍ਰੀਤ ਕੌਰ, ਬਲਜੀਤ ਸਿੰਘ, ਮਨੀਸ਼ਾ ਰਾਣੀ, ਰਣਜੀਤ ਕੌਰ, ਇਦਾਮ ਸਰ, ਦੀਦੀ ਰਚਨਾ, ਪ੍ਰਿਯੰਕਾ ਅਤੇ ਅਰਚਨਾ ਨੇ ਅਹਿਮ ਭੂਮਿਕਾ ਨਿਭਾਈ। ਇਸ ਤੋਂ ਇਲਾਵਾ ਵਿਦਿਆ ਮੰਦਰ ਦੇ ਯੋਗ ਪ੍ਰਮੁੱਖ ਵਿਪਨ ਕੁਮਾਰ ਨੇ ਵੀ ਵਿਸ਼ੇਸ਼ ਸਹਿਯੋਗ ਦਿੱਤਾ।
ਪਿਛਲੀ ਖ਼ਬਰ ਭਾਰਤ ਵਿਕਾਸ ਪਰਿਸ਼ਦ ਰਾਮਪੁਰਾ ਫੂਲ ਵਲੋਂ ‘ਭਾਰਤ ਕੋ ਜਾਣੋ’ ਮੁਕਾਬਲਾ ਕਰਵਾਇਆ ਅਗਲੀ ਖ਼ਬਰ -ਮਾਮਲਾ ਸਾਬਕਾ ਸਰਪੰਚ ਦੇ ਕਤਲ ਦਾ- ਪਤਨੀ ਨਾਲ ਨਾਜਾਇਜ਼ ਸੰਬੰਧਾਂ ਦੇ ਸ਼ੱਕ ’ ਚ ਕੀਤਾ ਸੀ ਸਾਬਕਾ ਸਰਪੰਚ ਦਾ ਕਤਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।