06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਹੋਵੇਗੀ ਹੋਰ ਮਜ਼ਬੂਤ–ਗੁਰਪ੍ਰੀਤ ਸਿੰਘ ਕਾਂਗੜ

ਭਗਤਾ ਭਾਈਕਾ, 6 ਅਕਤੂਬਰ (ਸੁਖਪਾਲ ਸਿੰਘ ਸੋਨੀ)-ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਕਾਂਗੜ ਨੇ ਪ੍ਰਦੇਸ਼ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ। ਇਸ ਮੌਕੇ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ, ਪਾਰਟੀ ਦੇ ਜਥੇਬੰਦਕ ਢਾਂਚੇ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਵਿਉਂਤਬੰਦੀ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਸਮੇਂ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ। 07-10-2026
ਭਗਤਾ ਭਾਈਕਾ, 6 ਅਕਤੂਬਰ (ਸੁਖਪਾਲ ਸਿੰਘ ਸੋਨੀ)-ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਕਾਂਗੜ ਨੇ ਪ੍ਰਦੇਸ਼ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ। ਇਸ ਮੌਕੇ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ, ਪਾਰਟੀ ਦੇ ਜਥੇਬੰਦਕ ਢਾਂਚੇ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਵਿਉਂਤਬੰਦੀ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸ. ਕਾਂਗੜ ਨੇ ਪ੍ਰੈੱਸ ਰਿਲੀਜ ਰਾਹੀ ਕਿਹਾ ਕਿ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਵਾਗਡੋਰ ਸੌਂਪਿਆ ਜਾਣਾ ਪਾਰਟੀ ਲਈ ਇੱਕ ਮਹੱਤਵਪੂਰਨ ਫੈਸਲਾ ਹੈ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਇਕ ਤਜਰਬੇਕਾਰ, ਨਿਡਰ ਅਤੇ ਜ਼ਮੀਨੀ ਪੱਧਰ ਨਾਲ ਜੁੜੇ ਆਗੂ ਹਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਕਾਂਗਰਸ ਪੰਜਾਬ ਵਿੱਚ ਆਪਣਾ ਜਥੇਬੰਦਕ ਆਧਾਰ ਹੋਰ ਮਜ਼ਬੂਤ ਕਰੇਗੀ। ਸ. ਕਾਂਗੜ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਹੁਣ ਤੋਂ ਹੀ ਪੂਰੀ ਤਿਆਰੀ ਨਾਲ ਮੈਦਾਨ ਵਿੱਚ ਉਤਰੇਗੀ। ਇਸ ਲਈ ਬੂਥ ਪੱਧਰ ਤੱਕ ਜਥੇਬੰਦੀ ਨੂੰ ਮਜ਼ਬੂਤ ਕਰਨਾ, ਪੁਰਾਣੇ ਅਤੇ ਨਵੇਂ ਵਰਕਰਾਂ ਨੂੰ ਨਾਲ ਲੈ ਕੇ ਚੱਲਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣਾ ਜ਼ਰੂਰੀ ਹੈ। ਕਾਂਗੜ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਨੂੰ ਬਾਰੀਕੀ ਨਾਲ ਦੇਖ ਰਹੇ ਹਨ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਲੋਕਾਂ ਦੇ ਮੁੱਦੇ ਹੀ ਸਭ ਤੋਂ ਵੱਡਾ ਚੋਣੀ ਏਜੰਡਾ ਬਣਨਗੇ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਇਕਜੁੱਟਤਾ, ਮਿਹਨਤ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਹੀ 2027 ਵਿੱਚ ਪਾਰਟੀ ਦੀ ਜਿੱਤ ਦਾ ਰਾਹ ਪੱਧਰਾ ਕਰੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪੰਜਾਬ ਦੇ ਹੱਕਾਂ, ਵਿਕਾਸ ਅਤੇ ਲੋਕ-ਹਿੱਤ ਦੇ ਮੁੱਦਿਆਂ ਨੂੰ ਲੈ ਕੇ ਮਜ਼ਬੂਤੀ ਨਾਲ ਆਵਾਜ਼ ਬੁਲੰਦ ਕਰਦੀ ਰਹੇਗੀ।
ਪਿਛਲੀ ਖ਼ਬਰ ਬੁਢਲਾਡਾ-ਬਰੇਟਾ ਹਾਈਵੇ ’ਤੇ ਕਾਰ ਦੀ ਟੱਕਰ ਨਾਲ ਬਜ਼ੁਰਗ ਦੀ ਮੌਤ ਅਗਲੀ ਖ਼ਬਰ ਏਮਜ਼ ਦੇ ਸਫ਼ਾਈ ਕਰਮਚਾਰੀਆਂ ਵਲੋਂ ਘੱਟ ਤਨਖਾਹਾਂ ਖ਼ਿਲਾਫ਼ ਰੋਸ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।