08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

‘ਆਪ’ ਸਰਕਾਰ ਹੀ ਲੋਕਾਂ ਦੀਆਂ ਹਰ ਉਮੀਦਾਂ ’ਤੇ ਖਰੀ ਉਤਰਣ ’ਚ ਸਫ਼ਲ ਹੋਈ-ਖੁੱਡੀਆਂ

ਭਗਤਾ ਭਾਈਕਾ, 7 ਅਕਤੂਬਰ (ਸੁਖਪਾਲ ਸਿੰਘ ਸੋਨੀ)-ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿਚ ਲਏ ਜਾ ਰਹੇ ਫੈਸਲਿਆਂ ਅਤੇ ਸ਼ੁਰੂ ਕੀਤੀਆਂ ਲੋਕ ਭਲਾਈ ਯੋਜਨਾਵਾਂ ਸਦਕਾ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹਲਕਾ ਰਾਮਪੁਰਾ ਫੂਲ ਦੇ ਸੀਨੀਅਰ ‘ਆਪ’ ਆਗੂ ਬੂਟਾ ਸਿੰਘ ਜਲਾਲ ਦੇ ਗ੍ਰਹਿ ਵਿਖੇ ਪ੍ਰਗਟ ਕੀਤੇ।

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਸਵਾਗਤ ਕਰਦੇ ਚੇਅਰਮੈਨ ਬੂਟਾ ਸਿੰਘ ਜਲਾਲ, ਇੰਦਰਜੀਤ ਸਿੰਘ ਮਾਨ ਚੇਅਰਮੈਨ ਮਾਰਕਫੈੱਡ ਪੰਜਾਬ ਆਦਿ। ਤਸਵੀਰ: ਸੁਖਪਾਲ ਸਿੰਘ ਸੋਨੀ 08-10-2026
ਭਗਤਾ ਭਾਈਕਾ, 7 ਅਕਤੂਬਰ (ਸੁਖਪਾਲ ਸਿੰਘ ਸੋਨੀ)-ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿਚ ਲਏ ਜਾ ਰਹੇ ਫੈਸਲਿਆਂ ਅਤੇ ਸ਼ੁਰੂ ਕੀਤੀਆਂ ਲੋਕ ਭਲਾਈ ਯੋਜਨਾਵਾਂ ਸਦਕਾ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹਲਕਾ ਰਾਮਪੁਰਾ ਫੂਲ ਦੇ ਸੀਨੀਅਰ ‘ਆਪ’ ਆਗੂ ਬੂਟਾ ਸਿੰਘ ਜਲਾਲ ਦੇ ਗ੍ਰਹਿ ਵਿਖੇ ਪ੍ਰਗਟ ਕੀਤੇ। ਪਿੰਡ ਜਲਾਲ ਵਿਖੇ ਚੇਅਰਮੈਨ ਬੂਟਾ ਸਿੰਘ ਜਲਾਲ ਅਤੇ ‘ਆਪ’ ਵਰਕਰਾਂ ਨੇ ਗੁਰਮੀਤ ਸਿੰਘ ਖੁੱਡੀਆਂ ਦਾ ਪਿੰਡ ਜਲਾਲ ਪਹੁੰਚਣ ’ਤੇ ਸਵਾਗਤ ਕੀਤਾ। ਇਸ ਸਮੇਂ ਇੰਦਰਜੀਤ ਸਿੰਘ ਮਾਨ ਚੇਅਰਮੈਨ ਮਾਰਕਫੈੱਡ ਪੰਜਾਬ ਵੀ ਵਿਸ਼ੇਸ਼ ਤੌਰ ’ ਤੇ ਮੌਜੂਦ ਸਨ। ਇਸ ਮੌਕੇ ਖੇਤੀਬਾੜੀ ਮੰਤਰੀ ਖੁੱਡੀਆਂ ਨੇ ਹਲਕਾ ਰਾਮਪੁਰਾ ਫੂਲ ਵਿਚ ਪਾਰਟੀ ਦੀ ਮਜ਼ਬੂਤੀ ਸਬੰਧੀ ਵਿਚਾਰ ਵਿਚਾਰ ਕਰਦੇ ਕਿਹਾ ਕਿਹਾ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਲੋੜਵੰਦ ਪਰਿਵਾਰਾਂ ਲਈ ਸਹਾਰਾ ਬਣ ਰਹੀ ਹੈ, ਜਦਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸੂਬੇ ਦੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਾਰਗੁਜ਼ਾਰੀ ਤੋਂ ਪੰਜਾਬ ਦੇ ਲੋਕ ਸੰਤੁਸ਼ਟ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਮੁੜ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪਣਗੇ। ਇਸ ਮੌਕੇ ਇੰਦਰਜੀਤ ਸਿੰਘ ਮਾਨ ਚੇਅਰਮੈਨ ਨੇ ਕਿਹਾ ਕਿ ਸੂਬੇ ਦੇ ਲੋਕ ਮੁੜ ‘ਆਪ’ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਚੇਅਰਮੈਨ ਬੂਟਾ ਸਿੰਘ ਜਲਾਲ ਨੇ ਹਲਕੇ ਵਿਚ ਪਾਰਟੀ ਦੀ ਮਜ਼ਬੂਤੀ ਲਈ ਹਰ ਸੰਭਵ ਯਤਨ ਕਰਨਦਾ ਭਰੋਸਾ ਦਿੱਤਾ। ਇਸ ਸਮੇਂ ਛਿੰਦਰਪਾਲ ਸਿੰਘ ਸਰਪੰਚ, ਗੁਰਮੀਤ ਸਿੰਘ ਮੈਂਬਰ ਬਲਾਕ ਪ੍ਰਧਾਨ, ਸੋਹਣ ਸਿੰਘ ਮੈਂਬਰ, ਜਸਬੀਰ ਸਿੰਘਮੈਂਬਰ, ਸੁਰਜੀਤ ਸਿੰਘ ਮੈਂਬਰ, ਮਹਿੰਦਰ ਸਿੰਘ ਨੰਬਰਦਾਰ, ਮੰਗਤ ਦੀਨ ਮੈਂਬਰ, ਜਸਕਰਨ ਸਿੰਘ ਮੈਂਬਰ, ਗੁਰਜੀਤ ਸਿੰਘ ਪ੍ਰਧਾਨ, ਜਗਜੀਤ ਸਿੰਘ, ਲਖਵੀਰ ਸਿੰਘ, ਗੋਰਾ ਸਿੰਘ ਮੈਂਬਰ, ਸ਼ਨੀ ਮੈਂਬਰ, ਗੁਰਪ੍ਰੀਤ ਸਿੰਘ, ਸੁਖਦੀਪ ਮਿੱਤਲ, ਬਹਾਲ ਸਿੰਘ, ਸਿਕੰਦਰ ਸਿੰਘ, ਜਗਤਾਰ ਸਿੰਘ ਖੋਸਾ, ਟੈਨੀ ਸ਼ਰਮਾ, ਰਜਿੰਦਰ ਰਿੰਕੂ, ਜੋਗਿੰਦਰ ਸਿੰਘਪ੍ਰਧਾਨ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਕਾਲ ਯੂਨੀਵਰਸਿਟੀ ਵਿਖੇ ਸੂਬਾ ਪੱਧਰੀ ਸੈਮੀਨਾਰ ਅਗਲੀ ਖ਼ਬਰ ਝੋਨੇ ਦੀ ਖ਼ਰੀਦ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।