09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਲਾਗੂ : ਜ਼ਿਲ੍ਹਾ ਮੈਜਿਸਟਰੇਟ ਹੁਕਮ ਰਹਿਣਗੇ 9 ਦਸੰਬਰ 2026 ਤੱਕ ਲਾਗੂ

ਬਠਿੰਡਾ, 8 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਪੰਜਾਬ ਜੇਲ੍ਹ ਰੂਲਜ਼, 2022 ਤਹਿਤ ਜੇਲ੍ਹਾ ਵਿਚ ਲਾਗੂ ਹੋਣ ਵਾਲੇ ਕਿਸੇ ਹੋਰ ਕਾਨੂੰਨ ਦੇ ਅਧੀਨ ਕੇਂਦਰੀ ਜੇਲ੍ਹ ਬਠਿੰਡਾ ਅੰਦਰ ਗੈਰ ਕਾਨੂੰਨੀ ਅਪਰਾਧਿਕ ਗਤੀਵਿਧੀਆਂ ਅਤੇ ਅਜਿਹੀਆਂ ਪਾਬੰਦੀਸ਼ੁਦਾ ਵਸਤੂਆਂ ਜਿੰਨ੍ਹਾਂ ਨਾਲ ਰਾਜ ਦੀ ਸੁਰੱਖਿਆ ਤੇ ਅਸਰ ਪੈਂਦਾ ਹੋਵੇ ਰੱਖਣ ’ਤੇ ਪੂਰਨ ਰੋਕ ਲਗਾਈ ਜਾਂਦੀ ਹੈ।

ਅਜੀਤ ਡੈਸਕ 09-10-2026
ਬਠਿੰਡਾ, 8 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਪੰਜਾਬ ਜੇਲ੍ਹ ਰੂਲਜ਼, 2022 ਤਹਿਤ ਜੇਲ੍ਹਾ ਵਿਚ ਲਾਗੂ ਹੋਣ ਵਾਲੇ ਕਿਸੇ ਹੋਰ ਕਾਨੂੰਨ ਦੇ ਅਧੀਨ ਕੇਂਦਰੀ ਜੇਲ੍ਹ ਬਠਿੰਡਾ ਅੰਦਰ ਗੈਰ ਕਾਨੂੰਨੀ ਅਪਰਾਧਿਕ ਗਤੀਵਿਧੀਆਂ ਅਤੇ ਅਜਿਹੀਆਂ ਪਾਬੰਦੀਸ਼ੁਦਾ ਵਸਤੂਆਂ ਜਿੰਨ੍ਹਾਂ ਨਾਲ ਰਾਜ ਦੀ ਸੁਰੱਖਿਆ ਤੇ ਅਸਰ ਪੈਂਦਾ ਹੋਵੇ ਰੱਖਣ ’ਤੇ ਪੂਰਨ ਰੋਕ ਲਗਾਈ ਜਾਂਦੀ ਹੈ। ਇਕ ਹੋਰ ਹੁਕਮ ਅਨੁਸਾਰ ਸ਼ਡਿਊਲ ’ਐਕਸ’ ਤੇ ’ਐਚ’ ਦਵਾਈਆਂ ਵੇਚਣ ਵਾਲੇ ਮੈਡੀਕਲ ਸਟੋਰਾਂ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਲਈ ਹਦਾਇਤ ਕੀਤੀ। ਹੁਕਮ ਮੁਤਾਬਿਕ ਟਰੈਫ਼ਿਕ ਦੀ ਸਮੱਸਿਆ ਨੂੰ ਵੇਖਦਿਆਂ ਹੋਇਆ ਤੰਗ ਥਾਵਾਂ ’ਤੇ ਟਰੱਕ ਖੜਾ ਕਰਨ ਦੀ ਸਖ਼ਤ ਮਨਾਹੀ ਕੀਤੀ ਹੈ। ਇਸ ਤੋਂ ਇਲਾਵਾ ਸਕੂਲਾਂ/ਕਾਲਜਾਂ ਦੇ ਬਾਹਰ ਵੀ ਚਾਰ ਪਹੀਆ ਵੱਡੇ ਵਾਹਨ ਖੜ੍ਹੇ ਕਰਨ ਦੀ ਮਨਾਹੀ ਹੋਵੇਗੀ। ਇਨ੍ਹਾਂ ਇਲਾਕਿਆਂ ’ਚ ਸਵੇਰੇ 6 ਤੋਂ ਸਵੇਰੇ 9 ਵਜੇ ਤੱਕ ਅਤੇ ਦੁਪਹਿਰ 1 ਤੋਂ 3 ਵਜੇ ਤੱਕ ਕਿਸੇ ਵੀ ਟਰੱਕ ਨੂੰ ਚਲਣ ਦੀ ਪ੍ਰਵਾਨਗੀ ਨਹੀਂ ਦਿੱਤੀ ਜਾਵੇਗੀ। ਇਸ ਤਰ੍ਹਾਂ ਇਕ ਹੋਰ ਹੁਕਮ ਰਾਹੀਂ ਜ਼ਿਲੇ ਦੇ ਪੇਂਡੂ/ਸ਼ਹਿਰੀ ਖੇਤਰਾਂ ਵਿਚ ਲਿਖਤੀ ਪ੍ਰਵਾਨਗੀ ਤੋਂ ਬਗੈਰ ਕੱਚੀਆਂ ਖੂਹੀਆਂ ਪੁੱਟਣ ’ਤੇ ਪਾਬੰਦੀ ਲਗਾਈ ਜਾਂਦੀ ਹੈ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਉਲਾਈਵ ਗਰੀਨ ਰੰਗ ਦੀ ਮਿਲਟਰੀ ਵਰਦੀ ਤੇ ਉਲਾਈਵ ਗਰੀਨ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਦੀ ਮਨਾਹੀ ਕੀਤੀ ਹੈ। ਜ਼ਿਲ੍ਹੇ ਦੀ ਹਦੂਦ ਅੰਦਰ ਜੋ ਟਰੈਕਟਰ-ਟਰਾਲੀ ਤੇ ਹੋਰ ਆਵਾਜਾਈ ਦੇ ਸਾਧਨ ਜਿਸ ਰਾਹੀਂ ਬਰੇਤੀ/ਮਿੱਟੀ ਆਦਿ ਦੀ ਢੋਆ-ਢੁਆਈ ਕੀਤੀ ਜਾਂਦੀ ਹੈ ਅਤੇ ਬਰੇਤੀ/ਮਿੱਟੀ ਆਦਿ ਦੀ ਟਰਾਲੀ ਨੂੰ ਬਿਨ੍ਹਾਂ ਕਵਰ ਕੀਤੇ ਇੱਧਰ-ਉੱਧਰ ਲੈ ਕੇ ਜਾਣ ’ਤੇ ਪੂਰਨ ਰੋਕ ਲਗਾਈ ਜਾਂਦੀ ਹੈ। ਜਾਰੀ ਹੁਕਮਾਂ ਅਨੁਸਾਰ ਉਕਤ ਦੇ ਮੱਦੇਨਜ਼ਰ ਕਾਨੂੰਨ ਅਤੇ ਵਿਵਸਥਾ ਨੂੰ ਸੰਚਾਰੂ ਰੂਪ ਨਾਲ ਚਲਾਉਣ ਲਈ ਕਿਸੇ ਵੀ ਵਿਅਕਤੀ ਦੇ ਪਾਣੀ ਦੀਆਂ ਟੈਕੀਆਂ ’ਤੇ ਚੜਣ ਜਾਂ ਅਜਿਹੀਆਂ ਉਚੀਆਂ ਥਾਵਾਂ ’ਤੇ ਪਾਬੰਦੀ ਲਗਾਈ ਜਾਂਦੀ ਹੈ। ਜਾਰੀ ਹੁਕਮ ਅਨੁਸਾਰ ਸੈਂਟਰਲ ਜੇਲ੍ਹ ਬਠਿੰਡਾ ਦੀ ਹਦੂਦ ਅੰਦਰ ਅਤੇ ਹਦੂਦ ਤੋਂ 500 ਮੀਟਰ ਤੱਕ ਏਰੀਏ ’ਚ ਡਰੋਨ ਕੈਮਰਾ ਚਲਾਉਣ/ਉਡਾਉਣ ਤੇ ਮੁਕੰਮਲ ਪਾਬੰਦੀ ਲਗਾਈ ਹੈ। ਇਸ ਤੋਂ ਇਲਾਵਾ ਜੇਲ੍ਹ ਦੇ 500 ਮੀਟਰ ਘੇਰੇ ਦੇ ਅੰਦਰ ਕਿਸੇ ਵੀ ਵਿਅਕਤੀ ਦੇ ਘੁੰਮਣ ਫ਼ਿਰਨ ਤੇ ਪਾੰਬਦੀ ਲਗਾਉਣ ਲਈ (ਸਿਵਾਏ ਮੇਨ ਰੋਡ) ਸ਼ਾਮ 8 ਤੋਂ ਸਵੇਰੇ 6 ਵਜੇ ਤੱਕ ਅਧੀਨ ਧਾਰਾ 163 ਲਗਾਈ ਗਈ ਹੈ। ਅਗਲੇ ਹੁਕਮਾਂ ਅਨੁਸਾਰ ਏਅਰ ਫ਼ੋਰਸ, ਭਿਸੀਆਣਾ ਹਵਾਈ ਅੱਡੇ ਦੇ ਬਾਹਰ 100 ਗਜ਼ ਏਰੀਏ ਦੀ ਹਦੂਦ ਅੰਦਰ ਪੁਲਿਸ ਵੈਰੀਫਿਕੇਸ਼ਨ ਕਰ ਵਾਏ ਤੋਂ ਬਿਨਾਂ ਲੋਕਾਂ ਵਲੋਂ ਦੁਕਾਨਾਂ ਬਣਾਕੇ ਕਾਰੋਬਾਰ ਕਰਨ ’ਤੇ ਪਾਬੰਦੀ ਲਗਾਈ ਹੈ। ਜ਼ਿਲ੍ਹੇ ’ਚ ਰੈਲੀਆਂ, ਮੀਟਿੰਗਾਂ ਅਤੇ ਧਰਨੇ ਆਦਿ ਵਿਚ ਹੋਣ ਵਾਲੀ ਹਰ ਪ੍ਰਕਾਰ ਦੀ ਭੜਕਾਊ ਬਿਆਨਬਾਜੀ/ਵਿਅਕਤੀ ਵਿਸ਼ੇਸ਼, ਧਰਮ, ਜਾਤ ਜਾਂ ਸਮਾਜ ਦੇ ਕਿਸੇ ਸਮੁਦਾਇ ਨੂੰ ਠੇਸ ਪਹੁੰਚਾਉਣ ਵਾਲੇ ਨਫ਼ਰਤੀ ਭਾਸ਼ਣ ਆਦਿ ਦੇਣ ’ਤੇ ਮੁਕਮੰਲ ਰੋਕ ਲਗਾਈ ਗਈ ਹੈ। ਹੁਕਮ 9 ਦਸੰਬਰ 2026 ਤੱਕ ਲਾਗੂ ਰਹਿਣਗੇ।
ਪਿਛਲੀ ਖ਼ਬਰ ਅੰਗਰੇਜ਼ ਸਿੰਘ ਦਿਉਣ ਨੇ ਬਠਿੰਡਾ ਦਿਹਾਤੀ ਰਿਜ਼ਰਵ ਤੋਂ ਸ਼੍ਰੋਮਣੀ ਅਕਾਲੀ ਦਲ ਲਈ ਦਾਅਵੇਦਾਰੀ ਜਤਾਈ ਅਗਲੀ ਖ਼ਬਰ ਨਿਗਮ ਦਫ਼ਤਰ ਅੰਦਰ ਮੋਟਰਸਾਈਕਲ ਲਿਜਾਣ ਤੋਂ ਰੋਕਣ ’ਤੇ ਕਲਰਕ ਨੇ ਸੁਰੱਖਿਆ ਗਾਰਡ ਦੀ ਕੀਤੀ ਕੁੱਟਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।