ਕਿਸਾਨ ਖੇਤੀ ਖਰਚੇ ਘੱਟ ਕਰਨ- ਗੁਰਮੀਤ ਸਿੰਘ ਖੁੱਡੀਆਂ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ’ ਚ ਪਰਾਲੀ ਨਾ ਸਾੜਣ ਵਾਲੇ 210 ਕਿਸਾਨ ਸਨਮਾਨਿਤ
ਬਠਿੰਡਾ, 8 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਦੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕਿਸਾਨ ਖੇਤੀ ਖਰਚੇ ਘੱਟ ਕਰਨ, ਵਧੇਰੇ ਝਾੜ ਤੇ ਆਮਦਨ ਲਈ ਹਮੇਸ਼ਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਸਿਫ਼ਾਰਸ਼ ਅਨੁਸਾਰ ਹੀ ਖੇਤੀ ਇੰਨਪੁਟਸ ਬੀਜ, ਖਾਦਾਂ ਤੇ ਕੀਟਨਾਸ਼ਕਾਂ ਦੀ ਵਰਤੋਂ ਕਰਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉਨ੍ਹਾਂ ਬਠਿੰਡਾ ਦੇ ਬਲਵੰਤ ਗਾਰਗੀ ਆਡੀਟੋਰੀਅਮ ਵਿਖੇ ਖੇਤੀਬਾੜੀ ਵਿਭਾਗ ਵਲੋਂ ਹਾੜ੍ਹੀ ਦੀਆਂ ਫ਼ਸਲਾਂ ਸੰਬੰਧੀ ਲਗਾਏ ਗਏ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕੀਤਾ।
ਕ
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕਿਸਾਨ ਮੇਲੇ ਦੌਰਾਨ ਚੇਅਰਮੈਨ ਪਰਮਜੀਤ ਸਿੰਘ ਕੋਟਫੱਤਾ ਨੂੰ ਸਨਮਾਨਿਤ ਕਰਦੇ ਹੋਏ। ਤਸਵੀਰ : ਲਵਲੀ
09-10-2026
ਬਠਿੰਡਾ, 8 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਦੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕਿਸਾਨ ਖੇਤੀ ਖਰਚੇ ਘੱਟ ਕਰਨ, ਵਧੇਰੇ ਝਾੜ ਤੇ ਆਮਦਨ ਲਈ ਹਮੇਸ਼ਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਸਿਫ਼ਾਰਸ਼ ਅਨੁਸਾਰ ਹੀ ਖੇਤੀ ਇੰਨਪੁਟਸ ਬੀਜ, ਖਾਦਾਂ ਤੇ ਕੀਟਨਾਸ਼ਕਾਂ ਦੀ ਵਰਤੋਂ ਕਰਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉਨ੍ਹਾਂ ਬਠਿੰਡਾ ਦੇ ਬਲਵੰਤ ਗਾਰਗੀ ਆਡੀਟੋਰੀਅਮ ਵਿਖੇ ਖੇਤੀਬਾੜੀ ਵਿਭਾਗ ਵਲੋਂ ਹਾੜ੍ਹੀ ਦੀਆਂ ਫ਼ਸਲਾਂ ਸੰਬੰਧੀ ਲਗਾਏ ਗਏ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕੀਤਾ। ਉਨ੍ਹਾਂ ਨੇ ਕਿਹਾ ਕਿ ਹਰੇਕ ਕਿਸਾਨ ਨੂੰ ਆਪਣੇ ਘਰ ਵਿਚ ਵਰਤੀਆਂ ਜਾਣ ਵਾਲੀਆਂ ਸਬਜ਼ੀਆਂ, ਦਾਲਾਂ, ਸਰੋਂ੍ਹ, ਹਲਦੀ ਆਦਿ ਦੀ ਕਾਸ਼ਤ, ਸ਼ੂਗਰ ਰਹਿਤ ਅਤੇ ਜ਼ਿੰਕ ਦੀ ਕਮੀ ਨੂੰ ਪੂਰਾ ਕਰਨ ਵਾਲੀ ਕਣਕ ਬੀਜਣੀ ਚਾਹੀਦੀ ਹੈ ਤੇ ਨਵੀਂ ਖੇਤੀ ਤਕਨੀਕ ਅਪਣਾਉਣੀ ਚਾਹੀਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਸਾੜਣ ਦੀ ਬਜਾਏ ਖੇਤ ਵਿਚ ਹੀ ਵਾਹਿਆ ਜਾਵੇ ਤਾਂ ਜੋ ਮਨੁੱਖੀ ਸਿਹਤ ’ਤੇ ਕੋਈ ਮਾੜਾ ਅਸਰ ਨਾ ਪਵੇ ਅਤੇ ਧਰਤੀ ਵਿਚ ਮਿੱਤਰ ਕੀੜੇ ਅਤੇ ਜ਼ਰੂਰੀ ਤੱਤਾਂ ਨੂੰ ਬਚਾਇਆ ਜਾ ਸਕੇ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਕੇ ਹੀ ਆਪਾਂ ਤੰਦਰੁਸਤ ਪੰਜਾਬ ਦੀ ਸਿਰਜਣਾ ਕਰਦਿਆਂ ਧਰਤੀ ਨੂੰ ਬੰਜਰ ਹੋਣ ਤੋਂ ਬਚਾਅ ਸਕਦੇ ਹਾਂ। ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਡਾ. ਹਰਪ੍ਰੀਤਪਾਲ ਕੌਰ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਜਦੋਂ ਕੋਈ ਵੀ ਖੇਤੀ ਵਸਤੂ ਖ਼ਰੀਦਦੇ ਹਨ ਤਾਂ ਪੱਕਾ ਬਿੱਲ ਜ਼ਰੂਰ ਲਿਆ ਜਾਵੇ। ਉਨ੍ਹਾਂ ਆਤਮਾ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ। ਕਿਸਾਨ ਮੇਲੇ ਵਿਚ ਬਾਗ਼ਬਾਨੀ, ਪਸ਼ੂ-ਪਾਲਣ, ਮਾਰਕਫੈੱਡ, ਪੰਜਾਬ ਐਗਰੋ, ਸਿਹਤ ਵਿਭਾਗ, ਮੱਛੀ ਪਾਲਣ, ਪਨਸੀਡ ਤੇ ਜ਼ਿਲ੍ਹੇ ਦੇ ਖੇਤੀ ਜਿਣਸਾਂ ਤੋਂ ਉਤਪਾਦ ਬਣਾ ਕੇ ਵੇਚਣ ਵਾਲੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਵਲੋਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਮੇਲੇ ਵਿਚ 3000 ਕਿਸਾਨਾਂ ਅਤੇ 500 ਤੋਂ ਵੱਧ ਕਿਸਾਨ ਬੀਬੀਆਂ ਵਲੋਂ ਵਿਸ਼ੇਸ਼ ਤੌਰ ’ਤੇ ਪਹਿਲੀ ਵਾਰ ਭਾਗ ਲਿਆ ਗਿਆ। ਇਸ ਦੌਰਾਨ ਪਿਛਲੇ ਕਈ ਸਾਲਾਂ ਤੋਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ 210 ਕਿਸਾਨਾਂ ਅਤੇ 237 ਕਿਸਾਨ ਬੀਬੀਆਂ ਨੂੰ ਸਨਮਾਨਿਤ ਕੀਤਾ ਗਿਆ। ਮੇਲੇ ਵਿਚ ਅਗਾਂਹਵਧੂ ਕਿਸਾਨਾਂ ਵਲੋਂ ਤਿਆਰ ਕੀਤੀਆਂ ਵਸਤੂਆਂ ਦੀਆਂ ਸਟਾਲਾਂ ਖਿੱਚ ਦਾ ਕੇਂਦਰ ਬਣੀਆਂ ਰਹੀਆਂ। ਇਸ ਮੌਕੇ ਡਾ. ਹਰਜੀਤ ਸਿੰਘ ਬਰਾੜ ਫ਼ਸਲ ਵਿਗਿਆਨੀ, ਡਾ.ਪ੍ਰਿਤਪਾਲ ਸਿੰਘ ਪ੍ਰਮੁੱਖ ਪਸਾਰ ਮਾਹਿਰ ਭੂਮੀ ਵਿਗਿਆਨ, ਡਾ.ਹਰਦੀਪ ਸਿੰਘ ਵਿਸ਼ਾ ਵਸਤੂ ਮਾਹਿਰ, ਡਾ. ਮਨਦੀਪ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਰਾਮਪੁਰਾ, ਡਾ.ਜਤਿੰਦਰ ਕੌਰ ਮੌਸਮ ਵਿਗਿਆਨੀ ਤੇ ਇੰਜ਼. ਗੁਰਜੀਤ ਵਿਰਕ ਵਲੋਂ ਵੱਖ-ਵੱਖ ਜਾਣਕਾਰੀ ਕਿਸਾਨਾਂ ਨਾਲ ਸਾਂਝੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸੁਹੇਲ ਕਾਸਿਮ ਮੀਰ, ਚੇਅਰਮੈਨ ਪਰਮਜੀਤ ਸਿੰਘ ਕੋਟਫੱਤਾ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਆਦਿ ਮੌਜੂਦ ਸਨ।