11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਵਿਸ਼ਵ ਬਜ਼ੁਰਗਾਂ ਦੀ ਸਿਹਤ ਸੰਭਾਲ ਹਫ਼ਤਾ ਮਨਾਇਆ

ਸੰਗਤ ਮੰਡੀ, 10 ਅਕਤੂਬਰ (ਅੰਮ੍ਰਿਤ ਸ਼ਰਮਾ/ਸੁਖਤੇਜ ਧਾਲੀਵਾਲ): ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਕੌਸ਼ਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.

ਅਜੀਤ ਡੈਸਕ 11-10-2026
ਸੰਗਤ ਮੰਡੀ, 10 ਅਕਤੂਬਰ (ਅੰਮ੍ਰਿਤ ਸ਼ਰਮਾ/ਸੁਖਤੇਜ ਧਾਲੀਵਾਲ): ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਕੌਸ਼ਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪਮਿਲ ਬਾਂਸਲ ਦੀ ਪ੍ਰਧਾਨਗੀ ਹੇਠ ਬਲਾਕ ਸੰਗਤ ਦੇ ਵੱਖ-ਵੱਖ ਪਿੰਡਾਂ ਵਿਚ ਵਿਸ਼ਵ ਬਜ਼ੁਰਗਾਂ ਦੀ ਸਿਹਤ ਸੰਭਾਲ ਹਫ਼ਤਾ ਤਹਿਤ ਬਜ਼ੁਰਗਾਂ ਨੂੰ ਸਿਹਤਮੰਦ ਅਤੇ ਸਨਮਾਨਜਨਕ ਜੀਵਨ ਬਤੀਤ ਕਰਨ ਲਈ ਕਿਹਾ ਜਾ ਰਿਹਾ ਹੈ। ਇਸ ਮੌਕੇ ਸਿਹਤ ਕੇਂਦਰ ਕੋਟਬਖਤੂ ਵਿਖੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਸੀ.ਐਚ.ਓ ਕਰਮਜੀਤ ਕੌਰ ਨੇ ਕਿਹਾ ਕਿ ਬਜ਼ੁਰਗ ਸਾਡੇ ਪਰਿਵਾਰ ਅਤੇ ਸਮਾਜ ਦਾ ਮਹੱਤਵਪੂਰਨ ਹਿੱਸਾ ਹਨ। ਉਨ੍ਹਾਂ ਦੀ ਸਿਹਤ, ਸੁਰੱਖਿਆ, ਸਨਮਾਨ ਅਤੇ ਦੇਖਭਾਲ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਬਜ਼ੁਰਗਾਂ ਨੂੰ ਨਿਯਮਿਤ ਸਿਹਤ ਜਾਂਚ, ਸੰਤੁਲਿਤ ਖ਼ੁਰਾਕ, ਰੋਜ਼ਾਨਾ ਹਲਕੀ ਕਸਰਤ ਅਤੇ ਲੋੜੀਂਦੀ ਦਵਾਈ ਸਮੇਂ ਸਿਰ ਲੈਣਾ ਚਾਹੀਦਾ ਹੈ। ਸਿਹਤ ਵਰਕਰ ਵੀਰਪਾਲ ਕੌਰ ਨੇ ਕਿਹਾ ਕਿ ਬਜ਼ੁਰਗਾਂ ਨੂੰ ਬਲੱਡ ਪ੍ਰੈਸ਼ਰ, ਸ਼ੂਗਰ, ਅੱਖਾਂ ਦੀਆਂ ਸਮੱਸਿਆਵਾਂ, ਜੋੜਾਂ ਦੀਆਂ ਸਮੱਸਿਆਵਾਂ ਅਤੇ ਹੋਰ ਉਮਰ ਨਾਲ ਸਬੰਧਿਤ ਬਿਮਾਰੀਆਂ ਦੀ ਨਿਯਮਿਤ ਜਾਂਚ ਕਰਵਾਉਣੀ ਚਾਹੀਦੀ ਹੈ। ਪਰਿਵਾਰਕ ਮੈਂਬਰਾਂ ਨੂੰ ਬਜ਼ੁਰਗਾਂ ਨਾਲ ਪਿਆਰ, ਸਤਿਕਾਰ ਅਤੇ ਧੀਰਜ ਨਾਲ ਪੇਸ਼ ਆਉਣਾ ਚਾਹੀਦਾ ਹੈ। ਇਸ ਮੌਕੇ ਸਮੂਹ ਸਿਹਤ ਕਰਮਚਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਦੁਕਾਨ ’ਚੋਂ ਤਾਰਾਂ ਚੋਰੀ ਕਰਨ ਦੇ ਮਾਮਲੇ ਦੋ ਗ੍ਰਿਫ਼ਤਾਰ ਅਗਲੀ ਖ਼ਬਰ -ਅੰਤਰ ਜ਼ਿਲ੍ਹਾ ਸਕੂਲ ਖੇਡਾਂ- ਹੈਂਡਬਾਲ ਅੰਡਰ-14 ਲੜਕੀਆਂ ਦੇ ਮੁਕਾਬਲਿਆਂ ’ਚ ਬਠਿੰਡਾ ਦੀ ਟੀਮ ਬਣੀ ਚੈਂਪੀਅਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।